No Result
View All Result
Thursday, November 5, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਭਗਵੰਤ ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ: ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 ਐਫ.ਆਈ.ਆਰ ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ

admin by admin
October 30, 2026
in BREAKING, CHANDIGARH, COVER STORY, DELHI, HARYANA, INDIA, National, POLITICS, PUNJAB, WORLD
0
ਭਗਵੰਤ ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ: ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 ਐਫ.ਆਈ.ਆਰ ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ ਜਿਸ ਤਹਿਤ ਪਿਛਲੇ ਪੰਜ ਸਾਲਾਂ ਦੌਰਾਨ ਸੂਬੇ ਭਰ ਵਿੱਚ ਲਗਾਤਾਰ ਕੀਤੀਆਂ ਕਾਰਵਾਈਆਂ ਸਦਕਾ 1845 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਅਤੇ 3988 ਵਾਹਨ ਤੇ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਹਨ। ਮਾਈਨਿੰਗ ਵਿਭਾਗ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ 28.70 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਹਨ, ਜਿਨ੍ਹਾਂ ਵਿੱਚੋਂ 27.33 ਕਰੋੜ ਰੁਪਏ ਦੀ ਵਸੂਲੀ ਵੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦਿੱਤੀ।

ਪੰਜਾਬ ਭਵਨ ਵਿਖੇ ਅੱਜ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗ ਵੱਲੋਂ ਕੀਤੀਆਂ ਗਈਆਂ ਕਾਰਵਾਈਆਂ ਦੇ ਸਾਲਾਨਾ ਵੇਰਵੇ ਸਾਂਝੇ ਕਰਦਿਆਂ ਦਰਜ ਕੀਤੀਆਂ ਐੱਫ.ਆਈ.ਆਰ, ਜ਼ਬਤ ਕੀਤੇ ਵਾਹਨ ਤੇ ਮਸ਼ੀਨਾਂ, ਲਗਾਏ ਗਏ ਜੁਰਮਾਨਿਆਂ ਅਤੇ ਵਸੂਲੀ ਗਈ ਰਕਮ ਦੇ ਅੰਕੜੇ ਦਿੱਤੇ। ਉਨ੍ਹਾਂ ਕਿਹਾ ਕਿ ਗ਼ੈਰ-ਕਾਨੂੰਨੀ ਢੰਗ ਨਾਲ ਖਣਿਜਾਂ ਦੀ ਨਿਕਾਸੀ ਅਤੇ ਢੋਆ-ਢੁਆਈ ਨੂੰ ਰੋਕਣ ਅਤੇ ਮਾਈਨਿੰਗ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਵਿਭਾਗ ਵੱਲੋਂ ਪੁਲਿਸ ਨਾਲ ਤਾਲਮੇਲ ਕਰਕੇ ਕਾਰਵਾਈ ਤੇਜ਼ ਕੀਤੀ ਗਈ ਹੈ।

ਸਾਲਾਨਾ ਕਾਰਗੁਜ਼ਾਰੀ ਦੇ ਵੇਰਵੇ ਦਿੰਦਿਆਂ ਖਣਨ ਤੇ ਭੂ-ਵਿਗਿਆਨ ਮੰਤਰੀ ਨੇ ਦੱਸਿਆ ਕਿ ਸਾਲ 2022 ਦੌਰਾਨ 735 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਅਤੇ 802 ਵਾਹਨ ਤੇ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ। ਇਸ ਦੌਰਾਨ 89 ਲੱਖ ਰੁਪਏ ਦੇ ਜੁਰਮਾਨੇ ਲਗਾਏ ਗਏ ਅਤੇ 88 ਲੱਖ ਰੁਪਏ ਵਸੂਲੇ ਗਏ। ਸਾਲ 2023 ਵਿੱਚ 458 ਐੱਫ.ਆਈ.ਆਰ. ਦਰਜ ਹੋਈਆਂ ਅਤੇ 987 ਜ਼ਬਤੀਆਂ ਕੀਤੀਆਂ ਗਈਆਂ। ਇਸ ਸਾਲ 6.64 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਜਦਕਿ 6.17 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ।

ਉਨ੍ਹਾਂ ਅੱਗੇ ਦੱਸਿਆ ਕਿ ਸਾਲ 2024 ਦੌਰਾਨ 294 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਅਤੇ 1077 ਵਾਹਨ ਤੇ ਮਸ਼ੀਨਾਂ ਜ਼ਬਤ ਕੀਤੇ ਗਏ। ਇਸ ਸਮੇਂ ਦੌਰਾਨ 9.74 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਅਤੇ 9.56 ਕਰੋੜ ਰੁਪਏ ਵਸੂਲੇ ਗਏ। ਇਸੇ ਤਰ੍ਹਾਂ ਸਾਲ 2025 ਵਿੱਚ 111 ਐੱਫ.ਆਈ.ਆਰ. ਦਰਜ ਹੋਈਆਂ ਅਤੇ 454 ਜ਼ਬਤੀਆਂ ਕੀਤੀਆਂ ਗਈਆਂ। ਇਸ ਦੌਰਾਨ 2.76 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ, ਜਿਨ੍ਹਾਂ ਵਿੱਚੋਂ 2.70 ਕਰੋੜ ਰੁਪਏ ਵਸੂਲ ਕੀਤੇ ਗਏ।

ਸਾਲ 2026 ਦੇ ਅੰਕੜੇ ਸਾਂਝੇ ਕਰਦਿਆਂ ਸ੍ਰੀ ਗੋਇਲ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਸਾਲ ਹੁਣ ਤੱਕ 247 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਅਤੇ 668 ਵਾਹਨ ਤੇ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਮੇਂ ਦੌਰਾਨ 8.67 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਹਨ, ਜਿਨ੍ਹਾਂ ਵਿੱਚੋਂ 8.02 ਕਰੋੜ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਵਿਭਾਗ ਵੱਲੋਂ ਜ਼ਮੀਨੀ ਪੱਧਰ ‘ਤੇ ਕੀਤੀ ਜਾ ਰਹੀ ਤੇਜ਼ ਅਤੇ ਨਿਰੰਤਰ ਕਾਰਵਾਈ ਨੂੰ ਦਰਸਾਉਂਦੇ ਹਨ।

ਮੌਜੂਦਾ ਸਾਲ ਦੌਰਾਨ ਕੀਤੀਆਂ ਗਈਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਜੁਲਾਈ 2026 ਤੱਕ ਵਿਭਾਗ ਨੇ ਪੰਜਾਬ ਮਾਈਨਰ ਮਿਨਰਲ ਰੂਲਜ਼, 2013 ਦੇ ਨਿਯਮ 74 ਅਤੇ 75 ਤਹਿਤ 77 ਐਫ.ਆਈ.ਆਰਜ਼  ਦਰਜ ਕੀਤੀਆਂ ਅਤੇ 192 ਚਲਾਨ ਕੀਤੇ। ਇਸ ਮਿਆਦ ਦੌਰਾਨ 2.06 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ, ਜਿਨ੍ਹਾਂ ਵਿੱਚੋਂ 1.93 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ।

ਉਨ੍ਹਾਂ ਅੱਗੇ ਕਿਹਾ, “ਜੁਲਾਈ ਤੋਂ ਅਕਤੂਬਰ 2026 ਤੱਕ ਵਿਭਾਗ ਨੇ ਸਬੰਧਤ ਧਾਰਾਵਾਂ ਤਹਿਤ 170 ਹੋਰ ਐਫ.ਆਈ.ਆਰਜ਼. ਦਰਜ ਕੀਤੀਆਂ ਅਤੇ 476 ਚਲਾਨ ਕੀਤੇ। ਇਸ ਸਮੇਂ ਦੌਰਾਨ 6.61 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ, ਜਿਨ੍ਹਾਂ ਵਿੱਚੋਂ 6.17 ਕਰੋੜ ਰੁਪਏ ਵਸੂਲ ਕੀਤੇ ਗਏ। ਇਸੇ ਤਰ੍ਹਾਂ ਸਾਲ 2026 ਦੌਰਾਨ 247 ਐਫ.ਆਈ.ਆਰ ਅਤੇ 668 ਚਲਾਨ ਕੀਤੇ ਗਏ। ਇਸ ਸਬੰਧੀ 8.67 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਅਤੇ 8.02 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ।”

ਕੈਬਨਿਟ ਮੰਤਰੀ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੁਲਿਸ ਦੇ ਤਾਲਮੇਲ ਨਾਲ ਮਾਈਨਿੰਗ ਵਿਭਾਗ ਵੱਲੋਂ ਹਾਲ ਹੀ ਵਿੱਚ ਕੀਤੀਆਂ ਕਾਰਵਾਈਆਂ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ 6 ਅਕਤੂਬਰ, 2026 ਨੂੰ ਲੁਧਿਆਣਾ ਦੇ ਸਿਧਵਾਂ ਬੇਟ ਇਲਾਕੇ ਵਿੱਚ ਰਾਤ ਵੇਲੇ ਕੀਤੀ ਗਈ ਕਾਰਵਾਈ ਦੌਰਾਨ ਵਿਭਾਗ ਨੇ ਰੇਤ ਨਾਲ ਭਰੇ ਇੱਕ ਬਿਨਾਂ ਨੰਬਰੀ ਟਿੱਪਰ ਨੂੰ ਕਾਬੂ ਕੀਤਾ। ਇਹ ਵਾਹਨ ਸਥਾਨਕ ਪੁਲਿਸ ਹਵਾਲੇ ਕਰ ਦਿੱਤਾ ਗਿਆ ਅਤੇ ਥਾਣਾ ਸਿਧਵਾਂ ਬੇਟ ਵਿਖੇ ਐਫ.ਆਈ.ਆਰ. ਨੰਬਰ 283/2026 ਦਰਜ ਕੀਤੀ ਗਈ।

7 ਅਕਤੂਬਰ ਨੂੰ ਮਾਈਨਿੰਗ ਅਧਿਕਾਰੀਆਂ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਅੰਮ੍ਰਿਤਸਰ ਦੀ ਤਹਿਸੀਲ ਲੋਪੋਕੇ ਦੇ ਪਿੰਡ ਕੋਟ ਸਿੱਧੂ ਵਿੱਚ ਗ਼ੈਰ-ਕਾਨੂੰਨੀ ਰੇਤ ਮਾਈਨਿੰਗ ਦਾ ਪਤਾ ਲਗਾਇਆ। ਕਾਰਵਾਈ ਦੌਰਾਨ ਇਸ ਗ਼ੈਰ-ਕਾਨੂੰਨੀ ਗਤੀਵਿਧੀ ਨਾਲ ਸਬੰਧਤ ਤਿੰਨ ਜੇ.ਸੀ.ਬੀ. ਮਸ਼ੀਨਾਂ, ਇੱਕ ਬਿਨਾਂ ਨੰਬਰੀ ਖੁਦਾਈ ਵਾਲੀ ਮਸ਼ੀਨ ਅਤੇ ਸੱਤ ਟਿੱਪਰਾਂ ਦੀ ਸ਼ਨਾਖਤ ਕੀਤੀ ਗਈ। ਇਸ ਸਬੰਧੀ ਥਾਣਾ ਭਿੰਡੀ ਸੈਦਾਂ ਵਿਖੇ ਐਫ.ਆਈ.ਆਰ. ਨੰਬਰ 160/2026 ਦਰਜ ਕੀਤੀ ਗਈ।

 

#PunjabNews #IllegalMining #BhagwantMann #PunjabGovernment #StrictAction #ZeroTolerance #MiningDepartment #PunjabPolice #AntiCorruption #LawEnforcement #BarendarKumarGoyal #CabinetMinister #PressConference #PunjabBhawan #GovernmentAction #HeavyFines #FIR #SeizedVehicles #CrimeControl #RuleOfLaw #SandMining #Ludhiana #Amritsar #Rupnagar #AnandpurSahib #LegalAction #PunjabUpdates #StateNews #Governance #PublicSafety #StrictRules #NoTolerance #MiningRules #JointOperation #NightRaid #RaidInPunjab #PoliceAction #SystemicReform #PunjabDevelopment #Accountability #Transparency #LawAndOrder #ActionTaken #MiningMafia #SandMafia #HeavyPenalties #PressRelease #GovernmentUpdates #PunjabCabinet #BreakingNews
Views: 2
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ਕੈਬਨਿਟ ਮੰਤਰੀ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੁਲਿਸ ਦੇ ਤਾਲਮੇਲ ਨਾਲ ਮਾਈਨਿੰਗ ਵਿਭਾਗ ਵੱਲੋਂ ਹਾਲ ਹੀ ਵਿੱਚ ਕੀਤੀਆਂ ਕਾਰਵਾਈਆਂ
Previous Post

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

Next Post

*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਸੀ.ਐੱਸ. ਆਫਿਸਰਜ਼ ਐਸੋਸੀਏਸ਼ਨ ਨਾਲ ਮੀਟਿੰਗ; ਆਫਿਸਰਜ਼ ਕਮੇਟੀ ਨੂੰ ਕਾਡਰ ਨਾਲ ਸਬੰਧਤ ਅਹਿਮ ਮਸਲਿਆਂ ‘ਤੇ ਰਿਪੋਰਟ ਜਲਦ ਸੌਂਪਣ ਦੇ ਨਿਰਦੇਸ਼*

Next Post
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਸੀ.ਐੱਸ. ਆਫਿਸਰਜ਼ ਐਸੋਸੀਏਸ਼ਨ ਨਾਲ ਮੀਟਿੰਗ; ਆਫਿਸਰਜ਼ ਕਮੇਟੀ ਨੂੰ ਕਾਡਰ ਨਾਲ ਸਬੰਧਤ ਅਹਿਮ ਮਸਲਿਆਂ ‘ਤੇ ਰਿਪੋਰਟ ਜਲਦ ਸੌਂਪਣ ਦੇ ਨਿਰਦੇਸ਼*

*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਸੀ.ਐੱਸ. ਆਫਿਸਰਜ਼ ਐਸੋਸੀਏਸ਼ਨ ਨਾਲ ਮੀਟਿੰਗ; ਆਫਿਸਰਜ਼ ਕਮੇਟੀ ਨੂੰ ਕਾਡਰ ਨਾਲ ਸਬੰਧਤ ਅਹਿਮ ਮਸਲਿਆਂ 'ਤੇ ਰਿਪੋਰਟ ਜਲਦ ਸੌਂਪਣ ਦੇ ਨਿਰਦੇਸ਼*

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800