No Result
View All Result
Tuesday, October 14, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਮਾਲ ਵਿਭਾਗ ਵਿੱਚ 1090 ਪਟਵਾਰੀ ਭਰਤੀ ਕਰਨ ਦੀ ਮਨਜ਼ੂਰੀ: ਪੰਜਾਬ ਮੰਤਰੀ ਮੰਡਲ

admin by admin
December 4, 2019
in PUNJAB
0
ਮਾਲ ਵਿਭਾਗ ਵਿੱਚ 1090 ਪਟਵਾਰੀ ਭਰਤੀ ਕਰਨ ਦੀ ਮਨਜ਼ੂਰੀ: ਪੰਜਾਬ ਮੰਤਰੀ ਮੰਡਲ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਮਾਲ ਵਿਭਾਗ ਵਿੱਚ 1090 ਪਟਵਾਰੀ ਭਰਤੀ ਕਰਨ ਦੀ ਮਨਜ਼ੂਰੀ: ਪੰਜਾਬ ਮੰਤਰੀ ਮੰਡਲ
(ਪ੍ਰੈਸ ਕੀ ਤਾਕਤ ਬਿਊਰੋ)
ਚੰਡੀਗੜ, 04 ਦਸੰਬਰ: ਮਾਲ ਵਿਭਾਗ ਦੀ ਕਾਰਜਪ੍ਰਣਾਲੀ ਵਿੱਚ ਹੋਰ ਵਧੇਰੇ ਕਾਰਜਕੁਸ਼ਲਤਾ ਲਿਆਉਣ ਦੇ ਮਕਸਦ ਨਾਲ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ 1090 ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਭਰਨ ਨੂੰ ਮਨਜ਼ੂਰੀ ਦੇ ਦਿੱਤੀ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਫੈਸਲਾ ਸੂਬਾਈ ਪ੍ਰਸ਼ਾਸਨ ਵਿੱਚ ਮਾਲ ਵਿਭਾਗ ਦਾ ਅਹਿਮ ਹਿੱਸਾ ਹੋਣ ਕਰਕੇ ਲਿਆ ਗਿਆ ਹੈ ਜਿੱਥੇ ਜ਼ਮੀਨੀ ਰਿਕਾਰਡ ਨੂੰ ਇਕੱਠਾ ਕਰਨ, ਸਾਂਭ ਸੰਭਾਲ ਅਤੇ ਅੱਪਡੇਟ ਕਰਨ ਵਿੱਚ ਪਟਵਾਰੀਆਂ ਦਾ ਅਹਿਮ ਰੋਲ ਹੁੰਦਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਨਾਲ ਮਾਲ ਵਿਭਾਗ ਦੇ ਕੰਮ ਨਿਪਟਾਉਣ ਦੀ ਗਤੀ ਵਿੱਚ ਹੋਰ ਵਧੇਰੇ ਤੇਜ਼ੀ ਅਤੇ ਕਾਰਜਕੁਸ਼ਲਤਾ ਆਉਣ ਤੋਂ ਇਲਾਵਾ ਲੋਕਾਂ ਨੂੰ ਸੇਵਾਵਾਂ ਦੇਣ ਦੀ ਵਿਵਸਥਾ ਵਿੱਚ ਵੀ ਹੋਰ ਸੁਧਾਰ ਆਵੇਗਾ। ਸਰਕਾਰ ਦੇ ਇਸ ਲੋਕ ਪੱਖੀ ਉਦਮ ਸਦਕਾ ਲੋਕਾਂ ਨੂੰ ਵੱਡੇ ਪੱਧਰ ’ਤੇ ਫਾਇਦਾ ਹੋਵੇਗਾ।
ਇਸ ਦੇ ਨਾਲ ਹੀ ਮੰਤਰੀ ਮੰਡਲ ਵੱਲੋਂ 7 ਪਟਵਾਰ ਸਰਕਲਾਂ ਪਿੱਛੇ ਇਕ ਕਾਨੂੰਗੋ ਦੀ ਪੋਸਟਿੰਗ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਦੋਂ ਕਿ ਮੌਜੂਦਾ ਸਮੇਂ 10 ਪਟਵਾਰ ਸਰਕਲਾਂ ਪਿੱਛੇ ਇਕ ਕਾਨੂੰਗੋ ਤਾਇਨਾਤ ਹੈ। ਇਸ ਫੈਸਲੇ ਨਾਲ ਕਾਨੂੰਗੋ ਦੀਆਂ 34 ਨਵੀਆਂ ਅਸਾਮੀਆਂ ਦੀ ਰਚਨਾ ਹੋਵੇਗੀ। ਇਹ ਫੈਸਲਾ ਸੂਬੇ ਵਿੱਚ ਸਮਾਜਿਕ-ਆਰਥਿਕ ਤਬਦੀਲੀਆਂ ਕਾਰਨ ਫੀਲਡ ਵਿੱਚ ਤਾਇਨਾਤ ਕਾਨੂੰਗੋਆਂ ਦੇ ਵਧੇ ਕੰਮ ਨੂੰ ਵੀ ਘਟਾਏਗਾ।

Post Views: 194
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

सिद्धू ने गुरुद्वारा सिंह शहीदों के लिए रक्त शिविर का उद्घाटन किया, 1100 यूनिट रक्त दान

Next Post

हरियाणा के पूर्व CM ओम प्रकाश चौटाला का फार्म हाउस सील

Next Post
हरियाणा के पूर्व CM ओम प्रकाश चौटाला का फार्म हाउस सील

हरियाणा के पूर्व CM ओम प्रकाश चौटाला का फार्म हाउस सील

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In