ਮੁਹਾਲੀ, 7 ਜਨਵਰੀ:-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁਹਾਲੀ ਦੇ ਸਰਕਾਰੀ ਕਾਲਜ, ਫ਼ੇਜ਼-6 ਵਿੱਚ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਰੋਹ ਦੌਰਾਨ ਤਿਰੰਗਾ ਲਹਿਰਾਉਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਜ਼ਿਲੇ ਦੇ ਅਧਿਕਾਰੀਆਂ ਤੇ ਬੀ.ਐਸ.ਐਫ. ਅਧਿਕਾਰੀਆਂ ਨਾਲ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਸਮਾਗਮ ਦੀਆਂ ਤਿਆਰੀਆਂ ਬਾਰੇ ਹੋਈ ਮੀਟਿੰਗ ਦੌਰਾਨ ਦਿੱਤੀ। ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਦਿਆਲਨ ਨੇ ਦੱਸਿਆ ਕਿ ਇਹ ਮਾਣ ਵਾਲੀ ਗੱਲ ਹੈ ਕਿ ਇਸ ਵਾਰ ਰਾਜ ਪੱਧਰੀ ਸਮਾਰੋਹ ਐਸ.ਏ.ਐਸ. ਨਗਰ ਜ਼ਿਲੇ ਵਿੱਚ ਹੋ ਰਿਹਾ ਹੈ, ਇਸ ਕਾਰਨ ਡਿੳੂਟੀ ਤੇ ਪ੍ਰਬੰਧਾਂ ਵਿੱਚ ਕੁਤਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜਿਹੜੇ ਅਧਿਕਾਰੀਆਂ ਦੀਆਂ ਡਿੳੂਟੀਆਂ ਸਮਾਗਮ ਲਈ ਲੱਗੀਆਂ ਹਨ, ਉਹ ਪੂਰੀ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਤਾਂ ਕਿ ਇਸ ਸਮਾਗਮ ਨੂੰ ਸਫ਼ਲ ਬਣਾਇਆ ਜਾ ਸਕੇ। ਉਨਾਂ ਅਧਿਕਾਰੀਆਂ ਨੂੰ ਸਾਰੇ ਪ੍ਰਬੰਧ ਅਗਾੳੂਂ ਕਰਨੇ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਇਸ ਲਈ ਵਿਭਾਗਾਂ ਵਿਚਾਲੇ ਤਾਲਮੇਲ ਜ਼ਰੂਰੀ ਹੈ।
ਮੀਟਿੰਗ ਦੌਰਾਨ ਝਾਕੀਆਂ ਬਾਰੇ ਵਿਸਤਾਰ ਨਾਲ ਚਰਚਾ ਕੀਤੀ ਗਈ ਅਤੇ ਡਿਪਟੀ ਕਮਿਸ਼ਨਰ ਨੇ ਝਾਕੀਆਂ ਵਿੱਚ ਇਕਸਾਰਤਾ ਲਿਆਉਣ ਲਈ ਕਿਹਾ ਅਤੇ ਹਦਾਇਤ ਕੀਤੀ ਕਿ ਇਸ ਦੇ ਵਿਸ਼ਿਆਂ ਨੂੰ ਦੋ ਦਿਨਾਂ ਵਿੱਚ ਅੰਤਮ ਰੂਪ ਦਿੱਤਾ ਜਾਵੇ। ਉਨਾਂ ਉਪ ਜ਼ਿਲਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਪ੍ਰੋਗਰਾਮ ਦੌਰਾਨ ਸਕੂਲੀ ਵਿਦਿਆਰਥੀਆਂ ਦੀ ਸ਼ਮੂਲੀਅਤ ਵਧਾਈ ਜਾਵੇ