No Result
View All Result
Monday, March 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਯੂ. ਐੱਸ.ਏ. ਵਿਚ ਸਥਾਪਿਤ ਹੋਣ ਜਾ ਰਹੀ ਖਾਲਸਾ ਯੂਨੀਵਰਸਿਟੀ ਦੇ ਡਾਇਰੈਕਟਰ ਵੱਲੋਂ ਪੰਜਾਬੀ ਯੂਨੀਵਰਸਿਟੀ ਦਾ ਦੌਰਾ

admin by admin
January 29, 2020
in BREAKING
0
ਯੂ. ਐੱਸ.ਏ. ਵਿਚ ਸਥਾਪਿਤ ਹੋਣ ਜਾ ਰਹੀ ਖਾਲਸਾ ਯੂਨੀਵਰਸਿਟੀ ਦੇ ਡਾਇਰੈਕਟਰ ਵੱਲੋਂ ਪੰਜਾਬੀ ਯੂਨੀਵਰਸਿਟੀ ਦਾ ਦੌਰਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 29 ਜਨਵਰੀ (ਪਰੈੱਸ ਕੀ ਤਾਕਤ ਬਿਊਰੋ) : ਯੂ. ਐੱਸ.ਏ. ਵਿਚ ਸਥਾਪਿਤ ਹੋਣ ਜਾ ਰਹੀ ਖਾਲਸਾ ਯੂਨੀਵਰਸਿਟੀ ਦੇ ਡਾਇਰੈਕਟਰ ਸ੍ਰ. ਮਨਜੀਤ ਸਿੰਘ ਧਾਲੀਵਾਲ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦਾ ਦੌਰਾ ਕੀਤਾ ਗਿਆ। ਜਿ਼ਕਰਯੋਗ ਹੈ ਕਿ ਇਹ ਯੂਨੀਵਰਸਿਟੀ ਯੂ.ਐੱਸ.ਏ. ਦੇ ਬੈਲਿੰਗਹੈਮ ਸ਼ਹਿਰ ਵਿਖੇ ਸਥਾਪਿਤ ਹੋਣੀ ਹੈ ਜਿੱਥੇ 125 ਏਕੜ ਜ਼ਮੀਨ ਅਤੇ ਇਕ ਸਰਕਾਰੀ ਕਾਲਜ ਦੀਆਂ ਇਮਾਰਤਾਂ ਖਰੀਦ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਮ ਲਗਵਾ ਦਿੱਤੀਆਂ ਗਈਆਂ ਹਨ। ਸ੍ਰ. ਧਾਲੀਵਾਲ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਡਾ. ਬੀ. ਐੱਸ. ਘੁੰਮਣ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕੀਤੀ ਗਈ। ਡਾ. ਘੁੰਮਣ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਦਾ ਵਾਅਦਾ ਕੀਤਾ ਗਿਆ। ਡਾ. ਘੁੰਮਣ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੇ ਵਿਕਾਸ ਲਈ ਸਥਾਪਿਤ ਹੋਈ ਸੀ ਜਿਸ ਬਾਰੇ ਇਹ ਨਿੱਠ ਕੇ ਕੰਮ ਕਰ ਰਹੀ ਹੈ। ਇਸੇ ਤਰ੍ਹਾਂ ਯੂ.ਐੱਸ. ਏ. ਵਿਚ ਸਥਾਪਿਤ ਹੋਣ ਜਾ ਰਹੀ ਖਾਲਸਾ ਯੂਨੀਵਰਸਿਟੀ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਇਹ ਦੋਵੇਂ ਯੂਨੀਵਰਸਿਟੀਆਂ ਆਪਸ ਵਿਚ ਮਿਲ ਕੇ ਕੰਮ ਕਰ ਸਕਦੀਆਂ ਹਨ। ਪੰਜਾਬੀ ਯੂਨੀਵਰਸਿਟੀ ਆਪਣੇ ਅਨਮੋਲ ਖਜਾਨੇ ਵਿਚੋਂ ਬਹੁਤ ਸਾਰੀਆਂ ਪੁਸਤਕਾਂ ਡਿਜੀਟਲ ਰੂਪ ਵਿਚ ਇਸ ਨਵੀਂ ਯੂਨੀਵਰਸਿਟੀ ਨੂੰ ਮੁਹਈਆ ਕਰਵਾ ਸਕਦੀ ਹੈ। ਡਾ. ਘੁੰਮਣ ਨੇ ਇਹ ਵੀ ਸੁਝਾਇਆ ਕਿ ਇਸ ਨਵੀਂ ਯੂਨੀਵਰਸਿਟੀ ਨੂੰ ਧਰਮ ਅਤੇ ਵਿਗਿਆਨ ਦੇ ਆਪਸੀ ਸੰਬੰਧ ਵਿਚ ਖੋਜਾਂ ਕਰਨ ਦੀ ਲੋੜ ਹੈ। ਅਜਿਹਾ ਹੋਣ ਨਾਲ ਨਵੀਂ ਪੀੜ੍ਹੀ ਨੂੰ ਵੀ ਨਾਲ ਜੋੜਿਆ ਜਾ ਸਕਦਾ ਹੈ।
ਸ੍ਰ. ਮਨਜੀਤ ਸਿੰਘ ਧਾਲੀਵਾਲ ਵੱਲੋਂ ਆਪਣੇ ਇਸ ਦੌਰੇ ਉੱਪਰ ਭਰਪੂਰ ਤਸੱਲੀ ਪ੍ਰਗਟਾਈ ਗਈ। ਪੰਜਾਬੀ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਸੰਬੰਧੀ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਨਾਲ ਅਕਾਦਮਿਕ ਸਾਂਝ ਪਾ ਕੇ ਉਨ੍ਹਾਂ ਨੂੰ ਬਹੁਤ ਹੀ ਖੁਸ਼ੀ ਹੋਵੇਗੀ। ਉਨ੍ਹਾਂ ਦੱਸਿਆ ਕਿ ਕਮਿਊਨਿਟੀ ਕਾਲਜ ਅਤੇ ਖਾਲਸਾ ਸਕੂਲ ਦੀ ਸ਼ੁਰੂਆਤ ਹੋ ਚੁੱਕੀ ਹੈ। ਜਲਦੀ ਹੀ ਯੂਨੀਵਰਸਿਟੀ ਦੀ ਸਥਾਪਨਾ ਨਾਲ ਸੰਬੰਧਤ ਕਾਰਜਾਂ ਨੂੰ ਵੀ ਸੰਪੰਨ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਆਨਲਾਈਨ ਕੋਰਸ ਆਰੰਭ ਕੀਤੇ ਜਾਣੇ ਹਨ ਜਿਸ ਲਈ ਪੰਜਾਬੀ ਯੂਨੀਵਰਸਿਟੀ ਦੇ ਵਖ-ਵਖ ਵਿਭਾਗਾਂ ਦੇ ਅਧਿਆਪਕਾਂ ਦਾ ਵਡਮੁੱਲਾ ਸਹਿਯੋਗ ਲੋੜੀਂਦਾ ਹੋਵੇਗਾ।
ਇਸ ਗੱਲਬਾਤ ਦੌਰਾਨ ਡੀਨ ਅਕਾਦਮਿਕ ਮਾਮਲੇ ਡਾ. ਗੁਰਦੀਪ ਸਿੰਘ ਬਤਰਾ, ਰਜਿਸਟਰਾਰ ਡਾ. ਮਨਜੀਤ ਸਿੰਘ ਨਿੱਜਰ, ਸਾਬਕਾ ਡੀਨ ਅਕਾਦਮਿਕ ਡਾ. ਗੁਰਨਾਮ ਸਿੰਘ, ਡਾਇਰੈਕਟਰ, ਗੁਰਮਤਿ ਗਿਆਨ ਆਨਲਾਈਨ ਸਟੱਡੀ ਸੈਂਟਰ ਡਾ. ਅੰਮ੍ਰਿਤਪਾਲ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਇਸ ਉਪਰੰਤ ਸ੍ਰ. ਮਨਜੀਤ ਸਿੰਘ ਧਾਲੀਵਾਲ ਵੱਲੋਂ ਯੂਨੀਵਰਸਿਟੀ ਦੇ ਵਖ-ਵਖ ਵਿਭਾਗਾਂ ਦਾ ਦੌਰਾ ਵੀ ਕੀਤਾ ਗਿਆ।

Post Views: 53
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਗੁਰਦੁਆਰਾ ਸ਼੍ਰੀ ਕਲਗੀਧਰ ਸਿੰਘ ਸਭਾ ਫੇਜ-4 ਵਿਖੇ ਮਹਾਨ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਮ੍ਰਿੰਤ ਸੰਚਾਰ ਅਤੇ ਦੋ ਦਿਨਾਂ ਵਿਸ਼ੇਸ਼ ਗੁਰਮਤਿ ਸਮਾਗਮ ਹੋਇਆ

Next Post

ਕੈਨੇਡਾ ਅਧਾਰਿਤ ਸੰਸਥਾ ਅਲਬਰਟਾ ਪੰਜਾਬੀ ਐਸੋਈਏਸ਼ਨ, ਕੈਲਗਰੀ ਨਾਲ ਇਕਰਾਰਨਾਮਾ

Next Post

ਕੈਨੇਡਾ ਅਧਾਰਿਤ ਸੰਸਥਾ ਅਲਬਰਟਾ ਪੰਜਾਬੀ ਐਸੋਈਏਸ਼ਨ, ਕੈਲਗਰੀ ਨਾਲ ਇਕਰਾਰਨਾਮਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800