No Result
View All Result
Friday, October 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਲੋਕਾਂ ਨੂੰ ਗੁੰਮਰਾਹ ਕਰਨ ਦਾ ਡਰਾਮਾ ਬੰਦ ਕਰੋ- ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਨੂੰ ਕਿਹਾ

admin by admin
June 9, 2020
in PUNJAB
0
ਪੰਜਾਬ ਨੇ ਸਾਲ 2019-20 ਦੌਰਾਨ ਆਈ ਟੀ / ਆਈਟੀਐਸ ਅਤੇ ਈਐਸਡੀਐਮ ਖੇਤਰਾਂ ਦੇ ਨਿਵੇਸ਼ ਵਿਚ ਛੋਹਿਆ 605 ਕਰੋੜ ਦਾ ਅੰਕੜਾ: ਸੀਈਓ ਨਿਵੇਸ਼ ਪੰਜਾਬ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

* ਧਾਰਮਿਕ ਅਸਥਾਨਾਂ ਬਾਰੇ ਦਿਸ਼ਾ-ਨਿਰਦੇਸ਼ ਸੂਬੇ ਨੇ ਨਹੀਂ, ਕੇਂਦਰ ਸਰਕਾਰ ਨੇ ਜਾਰੀ ਕੀਤੇ
* ਮੁੱਖ ਮੰਤਰੀ ਨੇ ਹਰਸਿਮਰਤ ਕੌਰ ਬਾਦਲ ਨੂੰ ਧਾਰਮਿਕ ਅਸਥਾਨਾਂ ’ਤੇ ਪ੍ਰਸਾਦ ਵਰਤਾਉਣ ਦੀ ਆਗਿਆ ਦੇਣ ਬਾਰੇ ਕੇਂਦਰੀ ਸਿਹਤ ਮੰਤਰਾਲੇ ਕੋਲ ਪਹੁੰਚ ਕਰਨ ਲਈ ਕਿਹਾ

ਚੰਡੀਗੜ, 9 ਜੂਨ (ਸ਼ਿਵ ਨਾਰਾਇਣ ਜਾਂਗੜਾ) : ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਸੰਵਦੇਨਸ਼ੀਲ ਧਾਰਮਿਕ ਮਸਲੇ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਖੋਲੇ ਗਏ ਧਾਰਮਿਕ ਅਸਥਾਨਾਂ ’ਤੇ ਪ੍ਰਸਾਦ ਨਾ ਵਰਤਾਏ ਜਾਣ ਬਾਰੇ ਫ਼ੈਸਲਾ ਕੇਂਦਰ ਸਰਕਾਰ ਦਾ ਹੈ, ਜਿਸ ਦਾ ਸ਼੍ਰੋਮਣੀ ਅਕਾਲੀ ਦਲ ਵੀ ਭਾਈਵਾਲ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਕਦੇ ਵੀ ਕਿਸੇ ਧਰਮ ਦੀ ਮਰਿਆਦਾ ਅਤੇ ਰਵਾਇਤਾਂ ਵਿੱਚ ਦਖ਼ਲਅੰਦਾਜ਼ੀ ’ਚ ਵਿਸਵਾਸ਼ ਨਹੀਂ ਕੀਤਾ, ਪਰ ਸਰਕਾਰ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਪ੍ਰਤੀ ਪਾਬੰਦ ਹੈ। ਉਨਾਂ ਨੇ ਝੂਠੀ ਬਿਆਨਬਾਜ਼ੀ ਰਾਹੀਂ ਲੋਕਾਂ ਨੂੰ ਸਰਕਾਰ ਖਿਲਾਫ਼ ਭੜਕਾਉਣ ਦੀ ਕੋਸ਼ਿਸ਼ ਕਰਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਕਰੜੀ ਆਲੋਚਨਾ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਧਾਰਮਿਕ ਅਸਥਾਨਾਂ ਲਈ ਨਿਰਧਾਰਤ ਸੰਚਾਲਨ ਵਿਧੀ (ਐਸ.ਓ.ਪੀਜ਼) ਜਾਰੀ ਕੀਤੀ ਹੈ ਤਾਂ ਸੂਬਾ ਸਰਕਾਰ ਨੂੰ ਗੁਰਦੁਆਰਿਆਂ ਜਾਂ ਹੋਰ ਪੂਜਾ ਅਸਥਾਨਾਂ ਵਿਖੇ ਪ੍ਰਸਾਦ ਵੰਡਣ ’ਤੇ ਰੋਕ ਲਾਉਣ ਲਈ ਜ਼ਿੰਮੇਵਾਰ ਕਿਵੇਂ ਠਹਿਰਾਇਆ ਜਾ ਸਕਦਾ ਹੈ। ਉਨਾਂ ਕਿਹਾ ਕਿ ਇਹ ਗ੍ਰਹਿ ਮੰਤਰਾਲਾ ਸੀ ਜਿਸ ਨੇ ਕੌਮੀ ਆਫਤ ਐਕਟ ਤਹਿਤ 8 ਜੂਨ ਤੋਂ ਧਾਰਮਿਕ ਅਤੇ ਕੁਝ ਹੋਰ ਸਥਾਨਾਂ ਨੂੰ ਖੋਲਣ ਦੀ ਆਗਿਆ ਦੇਣ ਦਾ ਫੈਸਲਾ ਲਿਆ ਸੀ ਅਤੇ ਬਾਅਦ ਵਿੱਚ ਵੱਖ-ਵੱਖ ਹੋਰ ਕੇਂਦਰੀ ਮੰਤਰਾਲਿਆਂ ਨੂੰ ਇਸ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਕਿਹਾ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਚੁਟਕੀ ਲੈਂਦਿਆ ਕਿਹਾ ਕਿ ਕੇਂਦਰੀ ਮੰਤਰੀ ਹੋਣ ਦੇ ਨਾਤੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਅਤੇ ਉਨਾਂ ਦੀ ਪਾਰਟੀ ਨੇ 8 ਜੂਨ ਤੋਂ ਧਾਰਮਿਕ ਸਥਾਨਾਂ ਦੇ ਮੁੜ ਖੋਲਣ ਬਾਰੇ ਐਸ.ਓ.ਪੀਜ਼. ਜਾਰੀ ਹੋਣ ਤੋਂ ਪਹਿਲਾਂ ਜ਼ਰੂਰ ਸਲਾਹ-ਮਸ਼ਵਰੇ ਕੀਤੇ ਹੋਣਗੇੇ। ਉਹਨਾਂ ਕਿਹਾ ਕਿ ਹਰਸਿਮਰਤ ਬਾਦਲ ਨੂੰ ਬਾਅਦ ਵਿੱਚ ਰੋਸ ਜ਼ਾਹਰ ਕਰਨ ਅਤੇ ਸੂਬਾ ਸਰਕਾਰ ’ਤੇ ਗਲਤ ਢੰਗ ਨਾਲ ਦੋਸ਼ ਮੜਨ ਦੀ ਬਜਾਏ ਉਸ ਵੇਲੇ ਇਸ ਫੈਸਲੇ ਤੋਂ ਪਿਛਾਂਹ ਹਟ ਕੇ ਪ੍ਰਸਾਦ ਵੰਡਣ ਦੀ ਆਗਿਆ ਦੇਣ ’ਤੇ ਜ਼ੋਰ ਦੇਣਾ ਚਾਹੀਦਾ ਸੀ।
ਦਰਅਸਲ, ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਪਹਿਲਾਂ ਹੀ ਰਾਜ ਦੇ ਵਧੀਕ ਮੁੱਖ ਸਕੱਤਰ ਗ੍ਰਹਿ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਗੁਰਦੁਆਰਿਆਂ ਵਿੱਚ ਭਾਰਤ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਲੰਗਰ ਦੀ ਵੰਡ ਲਈ ਲੋੜੀਂਦੇ ਨਿਰਦੇਸ਼ ਜਾਰੀ ਕਰਨ। ਉਨਾਂ ਨੇ ਕਿਹਾ ਕਿ ਉਹ ਖੁਦ ਪ੍ਰਧਾਨ ਮੰਤਰੀ ਨੂੰ ਧਾਰਮਿਕ ਅਸਥਾਨਾਂ ’ਤੇ ਪ੍ਰਸਾਦ ਵੰਡਣ ਦੀ ਆਗਿਆ ਦੇਣ ਲਈ ਪੱਤਰ ਲਿਖ ਰਹੇ ਹਨ।
ਮੁੱਖ ਮੰਤਰੀ ਨੇ ਅਕਾਲੀਆਂ ਦੇ ਦੋਹਰੇ ਮਾਪਦੰਡਾਂ ’ਤੇ ਵਰਦਿਆਂ ਕਿਹਾ ਕਿ ਨਵੀਂ ਦਿੱਲੀ ਦੇ ਗਲਿਆਰਿਆਂ ਵਿੱਚ ਭਾਰਤ ਸਰਕਾਰ ਦੇ ਵਿਵਾਦਪੂਰਨ ਫੈਸਲਿਆਂ ਦੇ ਹੱਕ ਵਿੱਚ ਖੜਨਾ ਅਕਾਲੀਆਂ ਦੀ ਆਦਤ ਬਣ ਗਈ ਹੈ ਜਦਕਿ ਜਨਤਕ ਤੌਰ ’ਤੇ ਇਸ ਦਾ ਵਿਰੋਧ ਕਰਨ ਦਾ ਢਕਵੰਜ ਕਰਦੇ ਹਨ। ਉਨਾਂ ਕਿਹਾ ਕਿ ਸੀ.ਏ.ਏ. ਦੇ ਕਾਨੂੰਨ ਤੋਂ ਲੈ ਕੇ ਹਾਲ ਹੀ ਵਿੱਚ ਖੇਤੀਬਾੜੀ ਸੁਧਾਰਾਂ ਬਾਰੇ ਜਾਰੀ ਕੀਤੇ ਆਰਡੀਨੈਂਸ ਤੱਕ, ਅਕਾਲੀ ਆਗੂ ਖਾਸ ਤੌਰ ’ਤੇ ਹਰਸਿਮਰਤ ਵਾਰ-ਵਾਰ ਰਾਜ ਦੇ ਹਿੱਤਾਂ ਦੇ ਨਾਜ਼ੁਕ ਮੁੱਦਿਆਂ ਉੱਤੇ ਆਪਣੇ ਕੋਰੇ ਝੂਠਾਂ ਰਾਹੀਂ ਪੰਜਾਬ ਦੇ ਲੋਕਾਂ ਨੂੰ ਬੇਵਕੂਫ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਅਕਾਲੀ ਲੀਡਰ ਨੂੰ ਇਸ ਔਖੇ ਦੌਰ ਵਿੱਚ ਸੌੜੀ ਸਿਆਸਤ ਨੂੰ ਲਾਂਭੇ ਰੱਖਣ ਅਤੇ ਸੰਕਟ ਨਾਲ ਨਿਪਟਣ ਲਈ ਰਾਜਨੀਤਿਆਂ ਵਖਰੇਵਿਆਂ ਤੋਂ ਉਪਰ ਉਠ ਕੇ ਸਾਂਝੇ ਯਤਨਾਂ ਦੀ ਅਪੀਲ ਕੀਤੀ।

Post Views: 25
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਉਦਯੋਗ ਵਿਭਾਗ ਵੱਲੋਂ ਖਾਲੀ ਅਸਾਮੀਆਂ ਭਰਨ ਲਈ ਬੁਆਇਲਰ ਆਪ੍ਰੇਸ਼ਨ ਇੰਜਨੀਅਰਸ ਪ੍ਰੀਖਿਆ ਲਈ ਜਾਵੇਗੀ

Next Post

ਨੈਸ਼ਨਲ ਯੂਥ ਐਵਾਰਡ ਸਾਲ 2018-19 ਲਈ ਅਰਜ਼ੀਆਂ ਦੀ ਮੰਗ

Next Post
ਨੈਸ਼ਨਲ ਯੂਥ ਐਵਾਰਡ ਸਾਲ 2018-19 ਲਈ ਅਰਜ਼ੀਆਂ ਦੀ ਮੰਗ

ਨੈਸ਼ਨਲ ਯੂਥ ਐਵਾਰਡ ਸਾਲ 2018-19 ਲਈ ਅਰਜ਼ੀਆਂ ਦੀ ਮੰਗ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800