ਪਹਿਲੇ ਤਿੰਨੇ ਸਥਾਨਾਂ ਉਤੇ ਕੁੜੀਆਂ ਨੇ ਮਾਰੀ ਬਾਜ਼ੀ
ਮੋਹਾਲੀ, 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਕਲਾਸ ਦੀ ਮਾਰਚ 2024 ਦੌਰਾਨ ਲਈ ਗਈ ਪ੍ਰੀਖਿਆ ਦਾ ਨਤੀਜਾ ਅੱਜ ਐਲਾਨ ਦਿੱਤਾ ਹੈ। ਪਹਿਲੇ ਤਿੰਨੇ ਸਥਾਨਾਂ ਉਤੇ ਕੁੜੀਆਂ ਨੇ ਬਾਜ਼ੀ ਮਾਰੀ ਹੈ। ਪਹਿਲੇ ਦੋ ਸਥਾਨ ਲੁਧਿਆਣਾ ਜ਼ਿਲ੍ਹੇ ਦੇ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸਿਮਲਾਪੁਰੀ ਦੀਆਂ ਵਿਦਿਆਰਥਣਾਂ ਨੇ ਪ੍ਰਾਪਤ ਕੀਤੇ ਹਨ ਜਦੋਂ ਕਿ ਅੰਮ੍ਰਿਤਸਰ ਜ਼ਿਲ੍ਹੇ ਦੀ ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਵਾਂ ਤਨੈਲ ਤਹਿ ਬਾਬਾ ਬਕਾਲਾ ਤੀਜੇ ਸਥਾਨ ਉਤੇ ਰਹੀ।

