No Result
View All Result
Thursday, November 5, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

admin by admin
October 27, 2026
in BREAKING, CHANDIGARH, COVER STORY, DELHI, HARYANA, INDIA, National, POLITICS, PUNJAB, WORLD
0
ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਦੇ ਨਾਲ-ਨਾਲ ਸਿੱਖ ਸੰਗਤ ਨੂੰ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਨਿਰਵਿਘਨ ਸਹੂਲਤ ਦੇਣ ਦੀ ਪੁਰਜ਼ੋਰ ਅਪੀਲ ਕੀਤੀ। ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਧਾਰਮਿਕ ਭਾਵਨਾਵਾਂ ਦੇ ਮਾਮਲੇ ਸਿਆਸਤ ਤੋਂ ਉੱਪਰ ਰੱਖਣੇ ਚਾਹੀਦੇ ਹਨ, ਉਨ੍ਹਾਂ ਕਿਹਾ ਕਿ ਸੰਗਤ ਦੀਆਂ ਅਧਿਆਤਮਿਕ ਇੱਛਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਧਾਰਮਿਕ ਭਾਵਨਾ ਕਦੇ ਵੀ ਸੌੜੀ ਰਾਜਨੀਤੀ ਦਾ ਸ਼ਿਕਾਰ ਨਹੀਂ ਹੋਣੀ ਚਾਹੀਦੀ। ਪੰਜਾਬ ਵਿਧਾਨ ਸਭਾ ਨੇ ਵੀ ਲਾਂਘਾ ਦੁਬਾਰਾ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਤਾਂ ਜੋ ਸੰਗਤ ਬਿਨਾਂ ਕਿਸੇ ਰੁਕਾਵਟ ਦੇ ਦਰਸ਼ਨ ਕਰ ਸਕੇ।

ਸਦਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਾਰਮਿਕ ਭਾਵਨਾ ਦੇ ਮਾਮਲੇ ਸੌੜੇ ਰਾਜਨੀਤਿਕ ਵਿਚਾਰਾਂ ਦਾ ਸ਼ਿਕਾਰ ਨਹੀਂ ਹੋਣੇ ਚਾਹੀਦੇ। ਉਨ੍ਹਾਂ ਕਿਹਾ, “ਲੋਕਾਂ ਦੀਆਂ ਅਧਿਆਤਮਿਕ ਇੱਛਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਜਿੱਥੇ ਧਾਰਮਿਕ ਭਾਵਨਾ ਦੀ ਗੱਲ ਆਉਂਦੀ ਹੈ ਤਾਂ ਸੌੜੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ। ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਿਆ ਜਾਣਾ ਚਾਹੀਦਾ ਹੈ ਤਾਂ ਜੋ ਸੰਗਤ ਆਪਣੀਆਂ ਅਧਿਆਤਮਿਕ ਇੱਛਾਵਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਪੂਰਾ ਕਰ ਸਕੇ।”

ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਸਰਬੱਤ ਦੇ ਭਲੇ’ ਦੇ ਸੰਦੇਸ਼ ਨੂੰ ਮੁੱਖ ਰੱਖਦਿਆਂ ਪੰਜਾਬ ਵਿਧਾਨ ਸਭਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ਮਤਾ ਪਾਸ ਕੀਤਾ। ਇਸ ਮਤੇ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਸਬੰਧੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ। ਮਤੇ ਵਿੱਚ ਜ਼ੋਰ ਦਿੱਤਾ ਗਿਆ ਹੈ ਕਿ ਇਹ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਕੂਟਨੀਤਕ ਰਸਤਾ ਨਹੀਂ ਹੈ, ਸਗੋਂ ਲੱਖਾਂ ਸਿੱਖ ਸੰਗਤਾਂ ਲਈ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਨਾਲ ਜੁੜਿਆ ਹੋਇਆ ਮਾਮਲਾ ਹੈ।

ਇਸ ਮਤੇ ਵਿੱਚ ਮੰਗ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਚਾਲੂ ਰੱਖਣ ਲਈ ਤੁਰੰਤ ਕਦਮ ਚੁੱਕੇ, ਤੀਰਥ ਯਾਤਰਾ ਦੀਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਵੇ ਅਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰੇ ਤਾਂ ਜੋ ਸੰਗਤ ਦੀ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਤੱਕ ਸੁਰੱਖਿਅਤ, ਸੁਚਾਰੂ ਅਤੇ ਨਿਰਵਿਘਨ ਪਹੁੰਚ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਲਾਂਘੇ ਰਾਹੀਂ ਆਉਣ-ਜਾਣ ਸਬੰਧੀ ਪਾਬੰਦੀਆਂ ਅਤੇ ਰੁਕਾਵਟਾਂ ਦੁਨੀਆ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਦਰਸ਼ਨਾਂ ਤੋਂ ਵਾਂਝਾ ਕਰਦੀਆਂ ਹਨ। ਮਤੇ ਵਿੱਚ ਕੇਂਦਰ ਸਰਕਾਰ ਨੂੰ ਸੰਗਤ, ਖਾਸ ਕਰਕੇ ਬਜ਼ੁਰਗਾਂ ਲਈ ਪ੍ਰਕਿਰਿਆਵਾਂ ਨੂੰ ਹੋਰ ਸਰਲ ਬਣਾਉਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਸੰਗਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ।

ਇਸ ਦੌਰਾਨ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ, “ਸ੍ਰੀ ਕਰਤਾਰਪੁਰ ਸਾਹਿਬ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੇ ਸਿਧਾਂਤਾਂ ਦਾ ਮੁੱਢ ਹੈ। ਇਹ ਲਾਂਘਾ ਸਿਰਫ਼ ਇੱਕ ਰਸਤਾ ਨਹੀਂ, ਸਗੋਂ ਇੱਕ ਅਜਿਹਾ ਪੁਲ ਹੈ, ਜੋ ਸਿੱਖ ਸੰਗਤ ਨੂੰ ਉਸ ਧਰਤੀ ਨਾਲ ਮੁੜ ਜੋੜਦਾ ਹੈ, ਜਿੱਥੇ ਸਾਡੇ ਗੁਰੂ ਸਾਹਿਬ ਨੇ ਚਰਨ ਪਾਏ ਸਨ।”

 

#KartarpurSahibCorridor #ReopenKartarpurCorridor #SriKartarpurSahib #BhagwantMann #PunjabVidhanSabha #SikhSangat #KartarpurCorridor #GuruNanakDevJi #GurdwaraDarbarSahib #SikhFaith #ReligiousFreedom #PunjabPolitics #Sikhism #HassleFreeDarshan #Chandigarh #HarjotBains #SarbatDaBhala #SpiritualJourney #FaithAbovePolitics #SikhCommunity #KartarpurSahib #PunjabGovernment #SikhPilgrimage #Darshan #HolyShrine #RespectReligiousSentiments #PeaceAndHarmony #HumanKinship #AamAadmiParty #PunjabVidhanSabhaResolution #SikhHeritage #KartarpurPassage #NankanaSahib #Waheguru #SikhismDaily #SikhWorld #SriGuruNanakDevJi #ReligiousDevotion #PunjabUpdates #PunjabNews #SikhPrayers #KartarpurUpdate #ReopenCorridor #SikhUnity #SikhDiaspora #PunjabCM #IndianPolitics #KartarpurPilgrims #SpiritualAspirations #KartarpurSahibDarshan
Views: 5
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: "ਸ੍ਰੀ ਕਰਤਾਰਪੁਰ ਸਾਹਿਬ 'ਕਿਰਤ ਕਰੋਇਸ ਦੌਰਾਨ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾਸਗੋਂ ਇੱਕ ਅਜਿਹਾ ਪੁਲ ਹੈਜਿੱਥੇ ਸਾਡੇ ਗੁਰੂ ਸਾਹਿਬ ਨੇ ਚਰਨ ਪਾਏ ਸਨ।"ਜੋ ਸਿੱਖ ਸੰਗਤ ਨੂੰ ਉਸ ਧਰਤੀ ਨਾਲ ਮੁੜ ਜੋੜਦਾ ਹੈਨਾਮ ਜਪੋ ਤੇ ਵੰਡ ਛਕੋ' ਦੇ ਸਿਧਾਂਤਾਂ ਦਾ ਮੁੱਢ ਹੈ। ਇਹ ਲਾਂਘਾ ਸਿਰਫ਼ ਇੱਕ ਰਸਤਾ ਨਹੀਂ
Previous Post

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

Next Post

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

Next Post
ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800