No Result
View All Result
Wednesday, September 23, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

admin by admin
September 23, 2026
in BREAKING
0
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਆਗਾਮੀ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਦੀ ਲੜੀ ਵਜੋਂ ਦੇਸ਼ ਭਰ ਦੇ ਪ੍ਰਮੁੱਖ ਅਧਿਆਤਮਿਕ ਅਤੇ ਇਤਿਹਾਸਕ ਅਸਥਾਨਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਨਾਲ ਜੋੜਨ ਵਾਲੀਆਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਕੱਢਣ ਦਾ ਫ਼ੈਸਲਾ ਕੀਤਾ ਹੈ। ਇਸ ਦਾ ਐਲਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੀਤਾ।

ਪੰਜਾਬ ਭਵਨ ਵਿਖੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਵਿਸ਼ਾਲ ਧਾਰਮਿਕ ਜਲੂਸਾਂ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਰਬਸਾਂਝੇ ਸੰਦੇਸ਼ ਅਤੇ ਪਵਿੱਤਰ ਬਾਣੀ ਦਾ ਪ੍ਰਸਾਰ ਕਰਨਾ ਹੈ, ਤਾਂ ਜੋ ਅਗਲੇ ਸਾਲ ਫਰਵਰੀ ਵਿੱਚ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਨੂੰ ਸ਼ਰਧਾ ਅਤੇ ਆਪਸੀ ਸਦਭਾਵਨਾ ਦੇ ਸੂਤਰ ਵਿੱਚ ਪਰੋਇਆ ਜਾ ਸਕੇ।

ਸੂਬੇ ਭਰ ਵਿੱਚ ਪਹਿਲਾਂ ਤੋਂ ਚੱਲ ਰਹੇ ਪ੍ਰੋਗਰਾਮਾਂ ਬਾਰੇ ਵਿਸਥਾਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਸਾਲ ਸ਼ੁਰੂ ਕੀਤੇ ਗਏ ਰੋਡਮੈਪ ਤਹਿਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਫਲਸਫੇ ਅਤੇ ਸਿੱਖਿਆਵਾਂ ਦੇ ਪ੍ਰਚਾਰ ਲਈ ਸ਼ਹਿਰਾਂ ਅਤੇ ਪੇਂਡੂ ਖੇਤਰਾਂ ਵਿੱਚ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉਨ੍ਹਾਂ ਦੱਸਿਆ, “ਇਨ੍ਹਾਂ ਬਹੁ-ਪੱਖੀ ਉਪਰਾਲਿਆਂ ਵਿੱਚ ਪ੍ਰਭਾਵਸ਼ਾਲੀ ਡਰੋਨ ਸ਼ੋਅ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਅਕਾਦਮਿਕ ਸੈਮੀਨਾਰ, ਸਕੂਲਾਂ ਵਿੱਚ ਲੇਖ ਮੁਕਾਬਲੇ, ਗੁਰੂ ਸਾਹਿਬ ਦੀ ਪਵਿੱਤਰ ਬਾਣੀ ‘ਤੇ ਵਿਚਾਰ-ਚਰਚਾਵਾਂ ਅਤੇ ਪੰਜਾਬ ਭਰ ਦੇ ਸ਼ਹਿਰਾਂ ਵਿੱਚ ਲਗਾਤਾਰ ਕੀਰਤਨ ਦਰਬਾਰ ਸ਼ਾਮਲ ਹਨ, ਤਾਂ ਜੋ ਸੰਗਤ ਨੂੰ ਗੁਰੂ ਸਾਹਿਬ ਦੀਆਂ ਇਲਾਹੀ ਸਿੱਖਿਆਵਾਂ ਨਾਲ ਜੋੜਿਆ ਜਾ ਸਕੇ।”

ਅੱਜ ਦੀ ਉੱਚ ਪੱਧਰੀ ਮੀਟਿੰਗ ਦੌਰਾਨ ਤੈਅ ਕੀਤੇ ਗਏ ਰੂਟਾਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ, “ਪਹਿਲੀ ਸ਼ੋਭਾ ਯਾਤਰਾ 30 ਨਵੰਬਰ ਨੂੰ ਪਵਿੱਤਰ ਸ਼ਹਿਰ ਵਾਰਾਣਸੀ (ਕਾਸ਼ੀ) ਤੋਂ ਸ਼ੁਰੂ ਹੋਵੇਗੀ ਅਤੇ ਕਾਨਪੁਰ, ਦਿੱਲੀ, ਅੰਬਾਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਅਤੇ ਰੂਪਨਗਰ ਤੋਂ ਹੁੰਦੀ ਹੋਈ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗੀ।”

ਉਨ੍ਹਾਂ ਕਿਹਾ, “ਦੂਜੀ ਸ਼ੋਭਾ ਯਾਤਰਾ 2 ਦਸੰਬਰ ਨੂੰ ਫਰੀਦਕੋਟ ਤੋਂ ਰਵਾਨਾ ਹੋਵੇਗੀ, ਜੋ ਫਿਰੋਜ਼ਪੁਰ, ਮੋਗਾ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ ਅਤੇ ਗੜ੍ਹਸ਼ੰਕਰ ਤੋਂ ਹੁੰਦੀ ਹੋਈ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਪੁੱਜੇਗੀ।”
ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ, “ਤੀਜੀ ਸ਼ੋਭਾ ਯਾਤਰਾ 1 ਦਸੰਬਰ ਨੂੰ ਬਠਿੰਡਾ ਤੋਂ ਸ਼ੁਰੂ ਹੋ ਕੇ ਬਰਨਾਲਾ, ਮਾਨਸਾ, ਲਹਿਰਾਗਾਗਾ, ਸੰਗਰੂਰ, ਪਟਿਆਲਾ, ਫ਼ਤਹਿਗੜ੍ਹ ਸਾਹਿਬ, ਮੋਰਿੰਡਾ ਅਤੇ ਰੂਪਨਗਰ ਰਾਹੀਂ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚੇਗੀ।”
ਉਨ੍ਹਾਂ ਦੱਸਿਆ ਕਿ, “ਚੌਥੀ ਸ਼ੋਭਾ ਯਾਤਰਾ 30 ਨਵੰਬਰ ਨੂੰ ਗੁਆਂਢੀ ਸੂਬੇ ਜੰਮੂ ਤੋਂ ਸ਼ੁਰੂ ਹੋ ਕੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ ਅਤੇ ਹੁਸ਼ਿਆਰਪੁਰ ਰਾਹੀਂ ਹੁੰਦੀ ਹੋਈ ਦੂਜੀਆਂ ਸ਼ੋਭਾ ਯਾਤਰਾਵਾਂ ਨਾਲ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗੀ।”

ਵਿੱਤ ਮੰਤਰੀ ਨੇ ਅੱਗੇ ਕਿਹਾ, “ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚਾਰੋਂ ਸ਼ੋਭਾ ਯਾਤਰਾਵਾਂ ਦੇ ਪਹੁੰਚਣ ਤੋਂ ਬਾਅਦ, ਮੁੱਖ ਧਾਰਮਿਕ ਸਮਾਗਮਾਂ ਦੀ ਰਸਮੀ ਸ਼ੁਰੂਆਤ 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ।”
ਉਨ੍ਹਾਂ ਦੱਸਿਆ, “ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਪਵਿੱਤਰ ਸਿੱਖਿਆਵਾਂ ਅਤੇ ਵਿਰਾਸਤ ਨੂੰ ਸਮਰਪਿਤ ਇਨ੍ਹਾਂ ਸ਼ਰਧਾਮਈ ਸਮਾਗਮਾਂ ਦੇ ਪਹਿਲੇ ਪੜਾਅ ਦੀ ਸਮਾਪਤੀ 6 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਵੇਗੀ।”

#GuruRavidassJi #KhuragharSahib #AkhandPathSahib #ShobhaYatra #PunjabGovt #DevotionalEvents

Post Views: 1
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: "ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚਾਰੋਂ ਸ਼ੋਭਾ ਯਾਤਰਾਵਾਂ ਦੇ ਪਹੁੰਚਣ ਤੋਂ ਬਾਅਦ"ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਪਵਿੱਤਰ ਸਿੱਖਿਆਵਾਂ ਅਤੇ ਵਿਰਾਸਤ ਨੂੰ ਸਮਰਪਿਤ ਇਨ੍ਹਾਂ ਸ਼ਰਧਾਮਈ ਸਮਾਗਮਾਂ ਦੇ ਪਹਿਲੇ ਪੜਾਅ ਦੀ ਸਮਾਪਤੀ 6 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਵੇਗੀਮੁੱਖ ਧਾਰਮਿਕ ਸਮਾਗਮਾਂ ਦੀ ਰਸਮੀ ਸ਼ੁਰੂਆਤ 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ।" ਉਨ੍ਹਾਂ ਦੱਸਿਆਵਿੱਤ ਮੰਤਰੀ ਨੇ ਅੱਗੇ ਕਿਹਾ
Previous Post

ਪ੍ਰਧਾਨ ਮੰਤਰੀ ਮੋਦੀ ਦੇ 25 ਸਾਲਾਂ ਦੇ ਸੇਵਾ-ਸੁਸ਼ਾਸਨ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਜੁੱਟਣ ਵਰਕਰ: ਨਾਇਬ ਸਿੰਘ ਸੈਣੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800