ਸਮਰਾਲਾ ਨੇੜੇ ਧੁੰਦ ਕਾਰਨ ਵਾਪਰੇ ਭਿਆਨਕ ਹਾਦਸੇ ਕਾਰਨ 30 ਤੋਂ ਵੱਧ ਗੱਡੀਆਂ ਦੀ ਆਪਸ ‘ਚ ਟੱਕਰ ਹੋ ਗਈ, ਜਿਸ ‘ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ, “ਅੱਜ ਸਵੇਰੇ ਸੰਘਣੀ ਧੁੰਦ ਕਾਰਨ ਸਮਰਾਲਾ ਨੇੜੇ ਵੱਡਾ ਹਾਦਸਾ ਹੋਇਆ ਹੈ ਜਿੱਥੇ ਕਈ ਗੱਡੀਆਂ ਆਪਸ ਵਿੱਚ ਟਕਰਾ ਗਈਆਂ…ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।”
