ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਕੋਟ ਉਪ-ਚੋਣ ‘ਚ ਕਾਂਗਰਸ ਪਾਰਟੀ ਦੀ ਜਿੱਤ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਜਿਸ ਨਾਲ ਵਿਧਾਨ ਸਭਾ ਵਿੱਚ ਕਾਂਗਰਸ ਦਾ ਹੁਣ ਦੋ-ਤਿਹਾਈ ਬਹੁਮਤ ਹੋ ਗਿਆ ਹੈ। ਉਨ•ਾਂ ਨੇ ਇਸ ਨਤੀਜੇ ਨੂੰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਪ੍ਰਤੀ ਫਤਵਾ ਦੱਸਦੇ ਹੋਏ ਕਿਹਾ ਹੈ ਕਿ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਨਾ-ਪੱਖੀ, ਫੁੱਟ ਪਾਊ ਤੇ ਘਿਰਣਾਮਈ ਸਿਆਸਤ ਨੂੰ ਰੱਦ ਕੀਤਾ ਅਤੇ ਆਮ ਆਦਮੀ ਪਾਰਟੀ ਦਾ ਪੂਰੀ ਤਰ•ਾਂ ਸਫਾਇਆ ਕਰ ਦਿੱਤਾ ਹੈ ਕਾਂਗਰਸ ਪਾਰਟੀ ਦੇ ਹਰਦੇਵ ਸਿੰਘ ਲਾਡੀ ਦੀ ਸ਼੍ਰੋਮਣੀ ਅਕਾਲੀ ਦਲ ਦੇ ਨਾਇਬ ਸਿੰਘ ਕੋਹਾੜ ਵਿਰੁੱਧ ਹੂੰਝਾ ਫੇਰੂ ਜਿੱਤ ਤੋਂ ਬਾਅਦ ਇੱਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸ਼ਾਹਕੋਟ ਦੇ ਲੋਕਾਂ ਨੇ ਹਾਂ-ਪੱਖੀ ਤਬਦੀਲੀ ਅਤੇ ਵਿਕਾਸ ਦੇ ਲਈ ਵੋਟ ਪਾਈ ਹੈ ਜਿਸ ਦੇ ਵਾਸਤੇ ਉਨ•ਾਂ ਦੀ ਸਰਕਾਰ ਪੂਰੀ ਤਰ•ਾਂ ਵਚਨਬੱਧ ਹੈ। ਇਸ ਉਪ-ਚੋਣ ਵਿੱਚ ਕਾਂਗਰਸ ਦੇ ਉਮੀਦਵਾਰ ਨੇ ਆਪਣੇ ਨੇੜਲੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਨੂੰ 38,802 ਵੋਟਾਂ ਤੋਂ ਵੱਧ ਦੇ ਫਰਕ ਨਾਲ ਹਰਾਇਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਦਨ ਵਿੱਚ ਹੁਣ ਦੋ-ਤਿਹਾਈ ਬਹੁਮਤ ਹੋ ਜਾਣ ਕਾਰਨ ਉਨ•ਾਂ ਦੀ ਸਰਕਾਰ ਬਿਨਾਂ ਕਿਸੇ ਨਕਾਰਾਤਮਕ ਵਿਰੋਧ ਦੇ ਡਰੋਂ ਅਤੇ ਅੜਿੱਕੇ ਤੋਂ ਬਿਨਾਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਕੋਈ ਵੀ ਕਾਨੂੰਨ ਲਿਆ ਸਕੇਗੀ।
