ਉੱਤਰੀ ਸਿੱਕਮ ਦੀ ਲਹੋਨਕ ਝੀਲ ‘ਤੇ ਅਚਾਨਕ ਬੱਦਲ ਫਟਣ ਕਾਰਨ ਲਾਚੇਨ ਘਾਟੀ ਵਿਚ ਤੀਸਤਾ ਨਦੀ ਵਿਚ ਹੜ੍ਹ ਆ ਗਿਆ, ਜਿਸ ਕਾਰਨ 23 ਫੌਜੀ ਰੁੜ੍ਹ ਗਏ ਅਤੇ ਉਨ੍ਹਾਂ ਦਾ ਕੈਂਪ ਅਤੇ ਵਾਹਨ ਪਾਣੀ ਵਿਚ ਡੁੱਬ ਗਏ। ਅਚਾਨਕ ਹੜ੍ਹ ਅਤੇ ਡੈਮ ਤੋਂ ਪਾਣੀ ਛੱਡਣ ਕਾਰਨ ਸਥਿਤੀ ਵਿਗੜ ਗਈ। ਮੰਗਲਵਾਰ ਦੇਰ ਰਾਤ ਕਰੀਬ 1.30 ਵਜੇ ਹੜ੍ਹ ਆਇਆ। ਰੱਖਿਆ ਅਧਿਕਾਰੀਆਂ ਮੁਤਾਬਕ ਘਾਟੀ ਦੇ ਕਈ ਅਦਾਰੇ ਹੜ੍ਹ ਦੀ ਮਾਰ ਹੇਠ ਹਨ। ਉਨ੍ਹਾਂ ਦੱਸਿਆ ਕਿ ਚੁੰਗਥਾਂਗ ਡੈਮ ਤੋਂ ਪਾਣੀ ਛੱਡਣ ਕਾਰਨ ਝੀਲ ਵਿੱਚ ਪਾਣੀ ਦਾ ਪੱਧਰ ਅਚਾਨਕ 15 ਤੋਂ 20 ਫੁੱਟ ਵੱਧ ਗਿਆ ਹੈ।