No Result
View All Result
Tuesday, October 14, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਨੂੰ 23200 ਸੀ.ਆਰ.ਐਮ. ਮਸ਼ੀਨਾਂ ਮੁਹੱਈਆ ਕਰਵਾਈਆਂ , ਠੋਸ ਯਤਨਾਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 30 ਫ਼ੀਸਦੀ ਕਮੀ ਆਈ, ਖੇਤੀਬਾੜੀ ਵਿਭਾਗ ਵੱਲੋਂ ਜਾਗਰੂਕਤਾ ਪੈਦਾ ਕਰਨ ਲਈ ਸੂਚਨਾ, ਸਿੱਖਿਆ ਅਤੇ ਸੰਚਾਰ ਸਬੰਧੀ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ

admin by admin
January 16, 2023
in BREAKING, CHANDIGARH, COVER STORY, National, POLITICS, PUNJAB
0
ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਨੂੰ 23200 ਸੀ.ਆਰ.ਐਮ. ਮਸ਼ੀਨਾਂ ਮੁਹੱਈਆ ਕਰਵਾਈਆਂ ,  ਠੋਸ ਯਤਨਾਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 30 ਫ਼ੀਸਦੀ ਕਮੀ ਆਈ,  ਖੇਤੀਬਾੜੀ ਵਿਭਾਗ ਵੱਲੋਂ ਜਾਗਰੂਕਤਾ ਪੈਦਾ ਕਰਨ ਲਈ ਸੂਚਨਾ, ਸਿੱਖਿਆ ਅਤੇ ਸੰਚਾਰ ਸਬੰਧੀ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 15 ਜਨਵਰੀ(ਪ੍ਰੈਸ ਕੀ ਤਾਕਤ ਬਿਊਰੋ ): ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਸ਼ੁਰੂ ਕੀਤੇ ਠੋਸ ਉਪਰਾਲਿਆਂ ਦੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੌਜੂਦਾ ਸੀਜ਼ਨ ਦੌਰਾਨ ‘ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਮੌਕੇ ‘ਤੇ ਹੀ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਰੀ ਨੂੰ ਉਤਸ਼ਾਹਿਤ ਕਰਨ’ ਸਬੰਧੀ ਸਕੀਮ ਅਧੀਨ ਕਿਸਾਨਾਂ, ਸੂਬੇ ਦੀਆਂ ਕਿਸਾਨ ਉਤਪਾਦਕ ਸੰਸਥਾਵਾਂ (ਐਫ.ਪੀ.ਓਜ਼), ਪੰਚਾਇਤਾਂ, ਪ੍ਰਾਇਮਰੀ ਐਗਰੀਕਲਚਰਲ ਸੋਸਾਇਟੀਆਂ (ਪੀ.ਏ.ਸੀ.ਐਸ.) ਨੂੰ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਲਈ 23200 ਤੋਂ ਵੱਧ ਮਸ਼ੀਨਾਂ ਉਪਲਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਠੋਸ ਉਪਰਾਲਿਆਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 30 ਫੀਸਦੀ ਕਮੀ ਆਈ ਹੈ।

ਖੇਤੀਬਾੜੀ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਹੁਣ ਤੱਕ 113622 ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਨੇ ਇਸ ਸਕੀਮ ਤਹਿਤ ਕਿਸਾਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ ਕ੍ਰਮਵਾਰ 50 ਫ਼ੀਸਦੀ ਅਤੇ 80 ਫ਼ੀਸਦੀ ਸਬਸਿਡੀ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬਸਿਡੀ ਲਈ ਅਰਜ਼ੀਆਂ ਆਨਲਾਈਨ ਪੋਰਟਲ ਰਾਹੀਂ ਮੰਗੀਆਂ ਗਈਆਂ ਹਨ ਤਾਂ ਜੋ ਇਸ ਸਬਸਿਡੀ ਦਾ ਲਾਭ ਲੈਣ ਦੀ ਪ੍ਰਕਿਰਿਆ ਨੂੰ ਆਸਾਨ ਬਣਾਇਆ ਜਾ ਸਕੇ।

ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਸੀ.ਆਰ.ਐਮ. ਮਸ਼ੀਨਰੀ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਨਿਰੰਤਰ ਯਤਨਾਂ ਨੂੰ ਉਜਾਗਰ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਵਿਭਾਗ ਵੱਲੋਂ ਹਰੇਕ ਬਲਾਕ ਵਿੱਚ ਕਸਟਮ ਹਾਇਰਿੰਗ ਸੈਂਟਰ ਸਥਾਪਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿੱਥੇ ਖ਼ਾਸ ਕਰਕੇ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਸੀ.ਆਰ.ਐਮ. ਮਸ਼ੀਨਾਂ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਲਈ ਜ਼ਿਲ੍ਹਿਆਂ ਨੂੰ 7.4 ਕਰੋੜ ਰੁਪਏ ਦੀ ਰਾਸ਼ੀ ਉਪਲਬਧ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੀ.ਆਰ.ਐਮ. ਮਸ਼ੀਨਾਂ ਦੀ ਬੁਕਿੰਗ ਲਈ ਆਈ-ਖੇਤ ਐਪ ਵੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਕਿਸਾਨਾਂ ਤੱਕ ਪਹੁੰਚਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਰਹਿੰਦ-ਖੂੰਹਦ ਪ੍ਰਬੰਧਨ ਤਕਨੀਕ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਪਿੰਡ ਪੱਧਰੀ ਕੈਂਪਾਂ, ਕੰਧ ਚਿੱਤਰਾਂ, ਬੈਨਰ ਅਤੇ ਪ੍ਰਚਾਰ ਵੈਨਾਂ ਰਾਹੀਂ ਜਾਣਕਾਰੀ, ਸਿੱਖਿਆ ਅਤੇ ਸੰਚਾਰ ਸਬੰਧੀ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਸ. ਧਾਲੀਵਾਲ ਨੇ ਕਿਹਾ ਕਿ ਸੂਬੇ ਵਿੱਚ 3000 ਤੋਂ ਵੱਧ ਪਿੰਡ ਪੱਧਰੀ ਕੈਂਪ ਲਗਾਏ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਨੇ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜਾਗਰੂਕ ਕਰਨ ਲਈ 9 ਵਿਸ਼ੇਸ਼ ਜ਼ਿਲ੍ਹਿਆਂ ਵਿੱਚ ਆਸ਼ਾ ਵਰਕਰਾਂ ਨੂੰ ਵੀ ਸ਼ਾਮਲ ਕੀਤਾ ਹੈ।

ਜ਼ਿਕਰਯੋਗ ਹੈ ਕਿ ਸੂਬੇ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਦੇ ਮੌਕੇ ‘ਤੇ ਅਤੇ ਬਾਅਦ ਵਿੱਚ ਪ੍ਰਬੰਧਨ ਸਬੰਧੀ ਉਪਕਰਨਾਂ ਦੀ ਵੱਧ ਉਪਲਬਧਤਾ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘੱਟ ਕਰਨ ਵਿੱਚ ਮਦਦ ਮਿਲੀ ਹੈ। ਝੋਨੇ ਦੇ ਵਾਢੀ ਸੀਜ਼ਨ ਦੌਰਾਨ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 2021 ਵਿੱਚ 71159 ਦੇ ਮੁਕਾਬਲੇ 2022 ਵਿੱਚ ਘਟ ਕੇ 49922 ਰਹਿ ਗਈਆਂ ਹਨ ਜਿਸ ਨਾਲ 29.84 ਫੀਸਦੀ ਦੀ ਕਮੀ ਆਈ ਹੈ।

Post Views: 56
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 200 machines to check stubble-burning23200 CRM to the farmers to stop the incidents of stubble30 percent decrease in stubble burning in PunjabFarmers given 23in national capital region and adjoining areasPunjab sees 30% decrease in stubble burning incidentsTowards zero stubble burningTowards zero stubble burning | The Financial Express
Previous Post

ਪਟਿਆਲਾ ਹੈਰੀਟੇਜ ਫੈਸਟੀਵਲ ਮੌਕੇ 58ਵੀਂ ਅਤੇ 59ਵੀਂ ਆਲ ਬ੍ਰੀਡ ਚੈਂਪੀਅਨਸ਼ਿਪ, -ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਆਈ ਜੀ ਛੀਨਾ ਤੇ ਡਿਪਟੀ ਕਮਿਸ਼ਨਰ ਵੀ ਦਰਸ਼ਕ ਬਣਕੇ ਪੁੱਜੇ

Next Post

ਚੰਡੀਗੜ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਨੇ ਸ਼ਿਮਲਾ ਜਾਕੇ ਮੁੱਖ ਮੰਤਰੀ ਸੁੱਖਵਿੰਦਰ ਸਿੰਘ ਸੁੱਖੂ ਨੂੰ ਵਧਾਈ ਦਿੱਤੀ

Next Post
ਚੰਡੀਗੜ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਨੇ ਸ਼ਿਮਲਾ ਜਾਕੇ ਮੁੱਖ ਮੰਤਰੀ ਸੁੱਖਵਿੰਦਰ ਸਿੰਘ ਸੁੱਖੂ ਨੂੰ ਵਧਾਈ ਦਿੱਤੀ

ਚੰਡੀਗੜ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਨੇ ਸ਼ਿਮਲਾ ਜਾਕੇ ਮੁੱਖ ਮੰਤਰੀ ਸੁੱਖਵਿੰਦਰ ਸਿੰਘ ਸੁੱਖੂ ਨੂੰ ਵਧਾਈ ਦਿੱਤੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In