No Result
View All Result
Tuesday, August 26, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਗੱਤਕਾ ਖੇਡ ਦਾ ਨੈਸ਼ਨਲ ਖੇਡਾਂ ਚ ਸ਼ਾਮਿਲ ਹੋਣਾ ਵੱਡੀ ਸਫਲਤਾ – ਹਰਜੀਤ ਸਿੰਘ ਗਰੇਵਾਲ

admin by admin
June 13, 2025
in BREAKING, CHANDIGARH, COVER STORY, INDIA, National, POLITICS, PUNJAB
0
ਗੱਤਕਾ ਖੇਡ ਦਾ ਨੈਸ਼ਨਲ ਖੇਡਾਂ ਚ ਸ਼ਾਮਿਲ ਹੋਣਾ ਵੱਡੀ ਸਫਲਤਾ – ਹਰਜੀਤ ਸਿੰਘ ਗਰੇਵਾਲ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ/ਨਵੀਂ ਦਿੱਲੀ 12 ਜੂਨ –
ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਤਾਲਕਟੋਰਾ ਸਟੇਡੀਅਮ ਨਵੀਂ ਦਿੱਲੀ ਵਿਖੇ ਕਰਵਾਈ ਜਾ ਰਹੀ 12ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਦਾ ਉਦਘਾਟਨ ਅੱਜ ਏਸ਼ੀਅਨ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਡਾਕਟਰ ਤੇਜਿੰਦਰਪਾਲ ਸਿੰਘ ਨਲਵਾ ਸੀਨੀਅਰ ਵਕੀਲ ਸੁਪਰੀਮ ਕੋਰਟ ਆਫ ਇੰਡੀਆ ਨੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨਜੀਏਆਈ) ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਤੇ ਕਾਰਜਕਾਰੀ ਪ੍ਰਧਾਨ ਸੁਖਚੈਨ ਸਿੰਘ ਕਲਸਾਣੀ ਦੀ ਹਾਜ਼ਰੀ ਵਿੱਚ ਕੀਤਾ।
ਇਸ ਮੌਕੇ ਬੋਲਦਿਆਂ ਐਨਜੀਏਆਈ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਗੱਤਕਾ ਖੇਡ ਦਾ ਨੈਸ਼ਨਲ ਖੇਡਾਂ, ਖੇਲੋ ਇੰਡੀਆ ਯੂਥ ਗੇਮਜ, ਨੈਸ਼ਨਲ ਗੇਮਜ, ਨੈਸ਼ਨਲ ਸਕੂਲ ਗੇਮਸ ਅਤੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਗੇਮਸ ਵਿੱਚ ਸ਼ਾਮਿਲ ਹੋਣਾ ਬਹੁਤ ਵੱਡੀ ਸਫਲਤਾ ਹੈ ਜਿਸ ਨਾਲ ਭਵਿੱਖ ਵਿੱਚ ਗੱਤਕਾ ਖੇਡ ਹੁਣ ਇੰਟਰਨੈਸ਼ਨਲ ਖੇਡਾਂ ਦਾ ਵੀ ਹਿੱਸਾ ਬਣ ਜਾਵੇਗੀ। ਉਹਨਾਂ ਆਖਿਆ ਕਿ ਗੱਤਕਾ ਖੇਡ ਦਾ ਦੇਸ਼ ਦੀਆਂ ਵੱਡੀਆਂ ਖੇਡਾਂ ਵਿੱਚ ਸ਼ਮੂਲੀਅਤ ਹੋਣ ਅਤੇ ਸਵੈ- ਰੱਖਿਆ ਦੀ ਖੇਡ ਹੋਣ ਕਾਰਨ ਗੱਤਕਾ ਖੇਡ ਦਾ ਭਵਿੱਖ ਬਹੁਤ ਉੱਜਲ ਹੈ ਜਿਸ ਕਰਕੇ ਲੜਕੇ ਅਤੇ ਲੜਕੀਆਂ ਨੂੰ ਇਸ ਖੇਡ ਵਿੱਚ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ।
ਇਸ ਮੌਕੇ ਬੋਲਦਿਆਂ ਏਸ਼ੀਅਨ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਡਾਕਟਰ ਤਜਿੰਦਰਪਾਲ ਸਿੰਘ ਨਲਵਾ ਨੇ ਆਖਿਆ ਕਿ ਵਰਲਡ ਗੱਤਕਾ ਫੈਡਰੇਸ਼ਨ ਦੀ ਅਗਵਾਈ ਹੇਠ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਗਤਕਾ ਖੇਡ ਦੀ ਤਰੱਕੀ ਵਿੱਚ ਇਤਿਹਾਸਿਕ ਮੱਲਾਂ ਮਾਰੀਆਂ ਗਈਆਂ ਹਨ ਅਤੇ ਭਵਿੱਖ ਵਿੱਚ ਹੋਰ ਵੀ ਵੱਡੇ ਟੂਰਨਾਮੈਂਟ ਕਰਵਾਉਣ ਦੀ ਰੂਪ ਰੇਖਾ ਉਲੀਕੀ ਗਈ ਹੈ। ਉਹਨਾਂ ਦੱਸਿਆ ਕਿ ਦੂਜਾ ਫੈਡਰੇਸ਼ਨ ਕੱਪ ਦਸੰਬਰ ਮਹੀਨੇ ਕਰਵਾਇਆ ਜਾਵੇਗਾ ਜਿਸ ਵਿੱਚ ਸਾਰੇ ਦੇਸ਼ ਵਿੱਚੋਂ ਵੱਖ ਵੱਖ ਰਾਜਾਂ ਦੀਆਂ ਗੱਤਕਾ ਟੀਮਾਂ ਭਾਗ ਲੈਣਗੀਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਤੋਂ ਬਲਜੀਤ ਸਿੰਘ ਸੈਣੀ, ਸਰਬਜੀਤ ਸਿੰਘ ਅਤੇ ਯੋਗਰਾਜ ਸਿੰਘ, ਛੱਤੀਸਗੜ ਤੋਂ ਭਾਈ ਜਸਵੰਤ ਸਿੰਘ, ਤਿਲੰਗਾਨਾ ਤੋਂ ਵਿਸ਼ਾਲ ਸਿੰਘ, ਮਹਾਰਾਸ਼ਟਰ ਤੋਂ ਅੰਬੁਰੇ, ਮੱਧ ਪ੍ਰਦੇਸ਼ ਤੋਂ ਪਰਮਜੀਤ ਸਿੰਘ, ਝਾਰਖੰਡ ਤੋਂ ਪ੍ਰਿੰਸ ਮਿਸ਼ਰਾ, ਆਂਧਰਾ ਪ੍ਰਦੇਸ਼ ਤੋਂ ਸੁਰਿੰਦਰਾ ਰੈਡੀ, ਤਾਮਿਲਨਾਡੂ ਤੋਂ ਸੰਦੀਪ ਕੁਮਾਰ, ਦਿੱਲੀ ਤੋਂ ਗੁਰਮੀਤ ਸਿੰਘ ਰਾਣਾ ਅਤੇ ਅੰਗਦ ਸਿੰਘ ਆਦਿ ਹਾਜ਼ਰ ਸਨ।

Post Views: 60
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Angad Singh from Delhidelhi newsDr. Tejinderpal Singh NalwaGurmeet Singh RanaHarjeet Singh GrewalJaswant Singh from ChhattisgarhNational Gatka ChampionshipPandurang Ambure from MaharashtraParamjit Singh from Madhya PradeshPresident of the Asian Gatka FederationPrince Mishra from JharkhandSandeep Kumar from Tamil NaduSenior Advocatesupreme court of indiaSurinder Reddy from Andhra PradeshVishal Singh from TelanganaYograj Singh from Punjab
Previous Post

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਬਾਰਨ ਤੇ ਨੰਦਪੁਰ ਕੇਸੋਂ ਦੇ ਛੱਪੜਾਂ ਦੇ ਚੱਲ ਰਹੇ ਕੰਮ ਦਾ ਜਾਇਜ਼ਾ

Next Post

ਗੱਤਕਾ ਪੀਥੀਅਨ ਖੇਡਾਂ ਚ ਸ਼ਾਮਲ – ਕੌਮਾਂਤਰੀ ਮੁਕਾਬਲੇ ਹੋਣਗੇ ਅਗਲੇ ਸਾਲ : ਬਿਜੇਂਦਰ ਗੋਇਲ

Next Post
ਗੱਤਕਾ ਪੀਥੀਅਨ ਖੇਡਾਂ ਚ ਸ਼ਾਮਲ – ਕੌਮਾਂਤਰੀ ਮੁਕਾਬਲੇ ਹੋਣਗੇ ਅਗਲੇ ਸਾਲ : ਬਿਜੇਂਦਰ ਗੋਇਲ

ਗੱਤਕਾ ਪੀਥੀਅਨ ਖੇਡਾਂ ਚ ਸ਼ਾਮਲ - ਕੌਮਾਂਤਰੀ ਮੁਕਾਬਲੇ ਹੋਣਗੇ ਅਗਲੇ ਸਾਲ : ਬਿਜੇਂਦਰ ਗੋਇਲ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In