No Result
View All Result
Friday, April 24, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ROAD SAFETY:34ਵਾਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਪੰਜਾਬ ਪੁਲਿਸ ਵੱਲੋਂ ਸੜਕ ਹਾਦਸਿਆਂ ਦੇ ਕਾਰਨਾਂ ਦੀ ਜਾਂਚ ਲਈ ਰੋਡ ਕਰੈਸ਼ ਇਨਵੈਸਟੀਗੇਸ਼ਨ ਵਾਹਨ ਲਾਂਚ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ - ਏਆਈ ਆਧਾਰਿਤ ਇਹ ਵਾਹਨ ਕਰੈਸ਼ ਇਨਵੈਸਟੀਗੇਸ਼ਨ ਕਿੱਟ, ਸਪੀਡ ਕੈਮਰਾ, ਡਰੋਨ, ਡਿਜੀਟਲ ਡਿਸਟੋਮੀਟਰ ਨਾਲ ਹੋਵੇਗਾ ਲੈਸ: ਡੀਜੀਪੀ ਗੌਰਵ ਯਾਦਵ - ਸ਼ੁਰੂਆਤੀ ਤੌਰ 'ਤੇ ਇਹ ਰੋਡ ਕਰੈਸ਼ ਜਾਂਚ ਵਾਹਨ ਰੋਪੜ ਰੇਂਜ ਵਿਖੇ ਕੀਤਾ ਜਾਵੇਗਾ ਤਾਇਨਾਤ: ਏਡੀਜੀਪੀ ਟ੍ਰੈਫਿਕ ਏ. ਐਸ. ਰਾਏ

admin by admin
January 17, 2024
in BREAKING, CHANDIGARH, COVER STORY, INDIA, PUNJAB
0
ROAD SAFETY:34ਵਾਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਪੰਜਾਬ ਪੁਲਿਸ ਵੱਲੋਂ ਸੜਕ ਹਾਦਸਿਆਂ ਦੇ ਕਾਰਨਾਂ ਦੀ ਜਾਂਚ ਲਈ ਰੋਡ ਕਰੈਸ਼ ਇਨਵੈਸਟੀਗੇਸ਼ਨ ਵਾਹਨ ਲਾਂਚ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਚੰਡੀਗੜ੍ਹ, 16 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਤਹਿਤ, ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਚੱਲ ਰਹੇ 34ਵੇਂ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੌਰਾਨ ਆਪਣਾ ਪਹਿਲਾ ਰੋਡ ਕਰੈਸ਼ ਇਨਵੈਸਟੀਗੇਸ਼ਨ ਯੂਨਿਟ ਵਾਹਨ ਜੋ ਵਿਗਿਆਨਕ ਤਰੀਕੇ ਨਾਲ ਹਾਦਸੇ ਦੇ ਮੂਲ ਕਾਰਨਾਂ ਦੀ ਜਾਂਚ ਅਤੇ ਪਛਾਣ ਕਰਨ ਲਈ ਸਮਰੱਥ ਹੈ, ਲਾਂਚ ਕੀਤਾ ਗਿਆ ਹੈ।  ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਇਹ ਵਾਹਨ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਅਤਿ-ਆਧੁਨਿਕ ਵਿਸ਼ੇਸ਼ਤਾਵਾਂ ਨਾਲ ਲੈਸ ਹੈ ਜਿਸ ਵਿੱਚ ਕਰੈਸ਼ ਇਨਵੈਸਟੀਗੇਸ਼ਨ ਕਿੱਟ, ਮੂਵਿੰਗ ਲੋਕੇਸ਼ਨ ਅਧਾਰਿਤ ਵੀਡੀਓ ਕੈਪਚਰ, ਜਿਓਗ੍ਰਾਫਿਕ ਲੋਕੇਸ਼ਨ ਲਿੰਕੇਜ ਵਾਲਾ ਸਪੀਡ ਕੈਮਰਾ, ਖੇਤਰ-ਅਧਾਰਿਤ ਵੀਡੀਓਗ੍ਰਾਫੀ ਲਈ ਡਰੋਨ, ਡਿਜੀਟਲ ਡਿਸਟੋਮੀਟਰ ਅਤੇ ਈ- ਡਾਰ ਡਾਟਾ ਕੁਲੈਕਸ਼ਨ ਸ਼ਾਮਲ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਤਿਆਰ ਕੀਤਾ ਇਹ ਵਾਹਨ ਜੋ ਕਿ ਪੰਜਾਬ ਪੁਲਿਸ ਨੂੰ ਡਿਜ਼ਾਇਨ ਅਤੇ ਨਿਰਮਾਣ ਸਮਰੱਥਾਵਾਂ ਲਈ ਦੇਸ਼ ਦਾ ਮੋਹਰੀ ਪੁਲਿਸ ਬਲ ਬਣਾਉਂਦਾ ਹੈ, ਖੇਤਰ ਵਿੱਚ ਸੜਕ ਸੁਰੱਖਿਆ ਪਹਿਲਕਦਮੀਆਂ ਦੀ ਕੁਸ਼ਲਤਾ ਅਤੇ ਪ੍ਰਭਾਵਸ਼ੀਲਤਾ ਨੂੰ ਬਿਹਤਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਤਿਆਰ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਗਿਆਨਕ ਜਾਂਚ ਸਾਨੂੰ ਹਾਦਸਿਆਂ ਦੇ ਮੂਲ ਕਾਰਨ ਦਾ ਪਤਾ ਲਗਾਉਣ ਵਿੱਚ ਮਦਦਗਾਰ ਸਾਬਿਤ ਹੋਵੇਗੀ ਭਾਵੇਂ ਇਹ ਕਾਰਨ ਸੜਕ ਦੇ ਬੁਨਿਆਦੀ ਢਾਂਚੇ, ਵਾਹਨਾਂ, ਜਾਂ ਮਨੁੱਖੀ ਗਲਤੀ ਨਾਲ ਸਬੰਧਤ ਹੋਵੇ। ਇਹ ਸੜਕ ਹਾਦਸਿਆਂ ਦੀ ਜਾਂਚ ਸਬੰਧੀ ਰਵਾਇਤੀ ਪਹੁੰਚ ਤੋਂ ਉਪਰ ਉੱਠ ਕੇ ਵਿਗਿਆਨਕ ਤਰੀਕਿਆਂ ਨਾਲ ਜਾਂਚ ਦੀ ਦਿਸ਼ਾ ਵੱਲ ਅਹਿਮ ਕਦਮ ਹੈ।
ਏਡੀਜੀਪੀ ਟ੍ਰੈਫਿਕ ਏ.ਐਸ. ਰਾਏ, ਜੋ ਕਿ ਏਆਈਜੀ ਟ੍ਰੈਫਿਕ ਗਗਨ ਅਜੀਤ ਸਿੰਘ ਅਤੇ ਟ੍ਰੈਫਿਕ ਸਲਾਹਕਾਰ ਕਮ ਪੰਜਾਬ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ (ਪੀਆਰਐੱਸਟੀਆਰਸੀ) ਦੇ ਡਾਇਰੈਕਟਰ ਡਾ. ਨਵਦੀਪ ਅਸੀਜਾ ਦੇ ਨਾਲ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਇਸ ਵਾਹਨ ਨੂੰ ਹਰੀ ਝੰਡੀ ਦਿਖਾ ਰਹੇ ਸਨ, ਨੇ ਰੋਡ ਕਰੈਸ਼ ਇਨਵੈਸਟੀਗੇਸ਼ਨ ਯੂਨਿਟ ਦੇ ਵਾਹਨ ਦੇ ਸਫ਼ਲਤਾਪੂਰਵਕ ਲਾਂਚ ਲਈ ਸਮੁੱਚੀ ਟੀਮ ਨੂੰ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਇਸ ਵਾਹਨ ਵਿੱਚ ਸ਼ਾਮਲ ਆਧੁਨਿਕ ਤਕਨੀਕਾਂ ਬੇਸ਼ੱਕ ਹਾਦਸਿਆਂ ਦੀ ਜਾਂਚ ਸਬੰਧੀ ਸਾਡੀ ਸਮਰੱਥਾ ਨੂੰ ਵਧਾਉਣਗੀਆਂ ਅਤੇ ਸੁਰੱਖਿਅਤ ਸੜਕੀ ਵਾਤਾਵਰਣ ਸਿਰਜਣ ਵਿੱਚ ਅਹਿਮ ਯੋਗਦਾਨ ਪਾਉਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸ਼ੁਰੂਆਤੀ ਤੌਰ ‘ਤੇ ਇਸ ਵਾਹਨ ਨੂੰ ਰੋਪੜ ਪੁਲਿਸ ਰੇਂਜ ਵਿੱਚ ਤਾਇਨਾਤ ਕੀਤਾ ਜਾਵੇਗਾ ਅਤੇ ਅੰਤਿਮ ਰੂਪ ਦਿੱਤੇ ਜਾਣ ‘ਤੇ ਅਜਿਹੇ ਹੋਰ ਵਾਹਨਾਂ ਨੂੰ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ‘ਤੇ ਤਾਇਨਾਤ ਕੀਤਾ ਜਾਵੇਗਾ।
ਏਆਈਜੀ ਗਗਨ ਅਜੀਤ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਇਹ ਵਾਹਨ ਤਿਆਰ ਕਰਨ ਨਾਲ ਨਾ ਸਿਰਫ਼ ਮਜ਼ਬੂਤ ਤਕਨੀਕੀਕਰਨ ਨੂੰ ਹੁਲਾਰਾ ਮਿਲਿਆ ਹੈ ਬਲਕਿ ਬਾਜ਼ਾਰ ਵਿੱਚ ਕ੍ਰੈਸ਼ ਇਨਵੈਸਟੀਗੇਸ਼ਨ ਵਾਹਨਾਂ ਲਈ ਉਪਲਬਧ ਕੀਮਤ ਦੇ ਮੁਕਾਬਲੇ ਇਸ ਦੀ ਲਾਗਤ 1/20 ਘੱਟ ਗਈ ਹੈ।
ਟ੍ਰੈਫਿਕ ਸਲਾਹਕਾਰ ਡਾ. ਨਵਦੀਪ ਅਸੀਜਾ ਨੇ ਕਿਹਾ ਕਿ ਆਧੁਨਿਕ ਤਕਨੀਕ ਵੱਲ ਇਹ ਕਦਮ ਸਾਡੀਆਂ ਆਪਣੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸੂਬਾਈ ਖੋਜ ਅਤੇ ਨਿਰਮਾਣ ਸਮਰੱਥਾਵਾਂ ਦੇ ਵਿਕਾਸ ਦੇ ਨਾਲ ਡਾਟਾ-ਅਧਾਰਿਤ ਫੈਸਲੇ ਲੈਣ ਪ੍ਰਤੀ ਸਾਡੀ ਵਚਨਬੱਧਤਾ ਨੂੰ ਦ੍ਰਿੜ ਕਰਦਾ ਹੈ ਅਤੇ ਸੂਬੇ ਵਿੱਚ ਸੜਕ ਸੁਰੱਖਿਆ ਨੂੰ ਵਧਾਉਣ ਲਈ ਸਾਡੇ ਸਮਰਪਣ ਨੂੰ ਦਰਸਾਉਂਦਾ ਹੈ।
ਜ਼ਿਕਰਯੋਗ ਹੈ ਕਿ ਇਹ ਵਾਹਨ ਟ੍ਰੈਫਿਕ ਉਲੰਘਣਾ ਕਰਨ ਵਾਲਿਆਂ ਦਾ ਪਤਾ ਲਗਾਉਣ ਲਈ ਸਪੀਡ ਕੈਮਰੇ ਅਤੇ ਅਲਕੋਮੀਟਰ ਨਾਲ ਲੈਸ ਹੈ ਅਤੇ ਇਸਦੀ ਵਰਤੋਂ ਆਮ ਟ੍ਰੈਫਿਕ ਇਨਫੋਰਸਮੈਂਟ ਡਿਊਟੀਆਂ ਲਈ ਵੀ ਕੀਤੀ ਜਾ ਸਕਦੀ ਹੈ।
Post Views: 64
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: adanimated video for kidscar safetyeducationeducational videogreen means go songkids educationalred means stoprhymes on road safetyroad safety awareness videoroad safety educationroad safety for kidsroad safety song for childrenroad safety videoroad signsafe drivingsafety childsafety in the roadsafety rulessafety tipssafety tips road accidenttraffic rulestraffic signs for kidswaer seat beltyellow means slow down
Previous Post

LATEST NEWS:ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਐਨ.ਐਸ.ਕਿਊ.ਐਫ਼. ਅਧਿਆਪਕ ਯੂਨੀਅਨ ਦੇ ਮਸਲਿਆਂ ਦੇ ਹੱਲ ਲਈ ਕਮੇਟੀ ਗਠਿਤ ਕਰਨ ਦੇ ਨਿਰਦੇਸ਼

Next Post

ਵੱਖ ਵੱਖ ਸਕੀਮਾਂ ਅਧੀਨ ਪਏ ਬਕਾਇਆ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ‘ਤੇ ਜਲਦ ਖਰਚ ਕੀਤਾ ਜਾਵੇ: ਬਲਕਾਰ ਸਿੰਘ

Next Post
ਵੱਖ ਵੱਖ ਸਕੀਮਾਂ ਅਧੀਨ ਪਏ ਬਕਾਇਆ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ‘ਤੇ ਜਲਦ ਖਰਚ ਕੀਤਾ ਜਾਵੇ: ਬਲਕਾਰ ਸਿੰਘ

ਵੱਖ ਵੱਖ ਸਕੀਮਾਂ ਅਧੀਨ ਪਏ ਬਕਾਇਆ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ 'ਤੇ ਜਲਦ ਖਰਚ ਕੀਤਾ ਜਾਵੇ: ਬਲਕਾਰ ਸਿੰਘ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800