ਫ਼ਰੀਦਕੋਟ-ਕੋਟਕਪੂਰਾ ਨਹਿਰ ‘ਚ ਬੱਸ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਪ੍ਰਾਈਵੇਟ ਕੰਪਨ ਦੀ ਬੱਸ ਸ੍ਰੀ ਮੁਕਤਸਰ ਸਾਹਿਬ ਤੋਂ ਵਾਪਸ ਜਾ ਰਹੀ ਸੀ। ਇਸ ਦੌਰਾਨ ਇਹ ਬੱਸ ਕੋਟਕਪੂਰਾ ਨੇੜਲੇ ਪਿੰਡ ਝਬੇਲਵਾਲੀ ਨਹਿਰ ਵਿੱਚ ਜਾ ਡਿੱਗੀ। ਇਸ ਮੌਕੇ ਪੁਲਿਸ ਪ੍ਰਸ਼ਾਸਨ ਮੌਕੇ ਉੱਤੇ ਪਹੁੰਚ ਗਿਆ ਹੈ ਤੇ ਬਚਾਅ ਕਾਰਜ ਜਾਰੀ ਹੈ। ਦੱਸ ਦਈਏ ਕਿ ਇਹ ਬੱਸ ਨਹਿਰ ਦੇ ਪੁਲ਼ ‘ਤੇ ਬਣੀ ਰੇਲਿੰਗ ਨੂੰ ਤੋੜਦੀ ਹੋਈ ਨਹਿਰ ਵਿੱਚ ਜਾ ਡਿਗੀ ਹੈ ਪਰ ਇਹ ਕਿਵੇ ਹਾਦਸਾ ਹੋਇਆ ਹੈ ਇਸਦੇ ਬਾਰੇ ਅਜੇ ਕੁਝ ਵੀ ਕਹਿਣਾ ਸੰਭਵ ਨਹੀ ਹੈ। ਇਸ ਮੌਕੇ 5 ਸਵਾਰੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਚੁੱਕੀ ਹੈ ਹਾਲਾਂਕਿ ਇਹ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦਾ ਅੰਕੜਾ ਹੋਰ ਵਧ ਸਕਦਾ ਹੈ
ਪੰਜਾਬ ਵਿਧਾਨ ਸਭਾ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰਦਿਆਂ ਕਿਹਾ, ਕੋਟਕਪੂਰਾ ਮੁਕਤਸਰ ਸਾਹਿਬ ਰੋਡ ਤੇ ਸਵਾਰੀਆਂ ਦੀ ਭਰੀ ਬੱਸ ਨਹਿਰ ਚ ਡਿੱਗਣ ਦੀ ਮੰਦਭਾਗੀ ਘਟਨਾ ਵਾਪਰੀ ਹੈ,ਬਚਾਅ ਕਾਰਜ ਜਾਰੀ ਹਨ, ਅਕਾਲ ਪੁਰਖ ਮਿਹਰ ਕਰਨ, ਗੋਤਾਖੋਰ ਵੱਧ ਤੋਂ ਵੱਧ ਗਿਣਤੀ ਚ ਘਟਨਾ ਸਥਾਨ ਤੇ ਪੁੱਜਣ, ਜਖਮੀਆਂ ਦੇ ਇਲਾਜ ਲਈ ਹਸਪਤਾਲ ਪ੍ਰਬੰਧਕਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਇਸ ਹਾਦਸੇ ਤੋਂ ਬਾਅਦ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਕਿ ਹੁਣੇ ਹੁਣੇ ਕੋਟਕਪੁਰਾ ਮੁਕਤਸਰ ਰੋਡ ‘ਤੇ ਸਵਾਰੀਆਂ ਨਾਲ ਭਰੀ ਇੱਕ ਬੱਸ ਦੇ ਹਾਦਸਾਗ੍ਰਸਤ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ। ਇਸ ਹਾਦਸੇ ਵਿੱਚ ਹੁਣ ਤੱਕ ਦੋ ਸਵਾਰੀਆਂ ਨੇ ਆਪਣੀ ਜਾਨ ਗਵਾ ਦਿੱਤੀ ਹੈ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਨੂੰ ਚਰਨਾਂ ਵਿੱਚ ਨਿਵਾਸ ਅਤੇ ਜਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ।