ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ 25 ਸਾਲਾ ਨੌਜਵਾਨ ਉਤੇ 60 ਸਾਲਾ ਔਰਤ ਨੇ ਬਲਾਤਕਾਰ ਦਾ ਦੋਸ਼ ਲਾਇਆ ਹੈ। ਨੌਜਵਾਨਾਂ ਨੇ ਇਸ ਵਾਰਦਾਤ ਨੂੰ ਉਸ ਸਮੇਂ ਅੰਜਾਮ ਦਿੱਤਾ ਜਦੋਂ ਬਜ਼ੁਰਗ ਔਰਤ ਘਰ ‘ਚ ਇਕੱਲੀ ਸੁੱਤੀ ਹੋਈ ਸੀ। ਪੁਲਿਸ ਨੇ ਇਸ ਮਾਮਲੇ ਵਿਚ ਕਾਰਵਾਈ ਕਰਦਿਆਂ ਮੁਲਜ਼ਮ ਨੌਜਵਾਨ ਨੂੰ ਮੁਕਾਬਲੇ (encounter) ਮਗਰੋਂ ਗ੍ਰਿਫ਼ਤਾਰ ਕਰ ਲਿਆ। ਪੁਲਿਸ ਮੁਕਾਬਲੇ ਵਿਚ ਮੁਲਜ਼ਮ ਨੌਜਵਾਨ ਪੁਲਿਸ ਦੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮੁਲਜ਼ਮ ਨੂੰ ਜ਼ਖ਼ਮੀ ਹਾਲਤ ਵਿਚ ਇਲਾਜ ਲਈ ਜ਼ਿਲ੍ਹਾ ਹਸਪਤਾਲ ਲਿਆਂਦਾ।
ਦੱਸ ਦਈਏ ਕਿ ਕੋਤਵਾਲੀ ਸਾਸਨੀ ਖੇਤਰ ਦੇ ਇਕ ਪਿੰਡ ਦੀ ਰਹਿਣ ਵਾਲੀ 60 ਸਾਲਾ ਔਰਤ ਨੇ ਕੋਤਵਾਲੀ ‘ਚ ਇਕ ਨੌਜਵਾਨ ਖਿਲਾਫ ਸ਼ਿਕਾਇਤ ਦਿੱਤੀ ਸੀ। ਉਸ ਨੇ ਦੱਸਿਆ ਕਿ ਬੁੱਧਵਾਰ ਦੇਰ ਰਾਤ ਪਿੰਡ ਦਾ ਇੱਕ ਨੌਜਵਾਨ ਉਸ ਦੇ ਘਰ ਵਿੱਚ ਦਾਖਲ ਹੋਇਆ। ਨੌਜਵਾਨ ਨੇ ਬਜ਼ੁਰਗ ਔਰਤ ਨਾਲ ਬਲਾਤਕਾਰ ਕੀਤਾ।
ਫੜੇ ਜਾਣ ਦੇ ਡਰੋਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਤੋਂ ਬਾਅਦ ਬਜ਼ੁਰਗ ਔਰਤ ਅਤੇ ਉਸ ਦੇ ਪਰਿਵਾਰ ਵਾਲੇ ਥਾਣੇ ਪੁੱਜੇ ਅਤੇ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ। ਜਦੋਂ ਪੁਲਿਸ ਨੇ ਇਗਲਾਸ ਰੋਡ ਬਾਬਾ ਭੱਠਾ ਨੇੜੇ ਮੁਲਜ਼ਮ ਨੌਜਵਾਨ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵੱਲੋਂ ਆਤਮ ਰੱਖਿਆ ਵਿੱਚ ਕੀਤੀ ਗੋਲੀਬਾਰੀ ਵਿੱਚ ਮੁਲਜ਼ਮ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਸ ਨੂੰ ਜ਼ਖਮੀ ਹਾਲਤ ‘ਚ ਜ਼ਿਲਾ ਹਸਪਤਾਲ ‘ਚ ਦਾਖਲ ਕਰਵਾਇਆ।
ਪੁਲਿਸ ਨੇ ਉਸ ਕੋਲੋਂ ਇਕ ਪਿਸਤੌਲ ਅਤੇ ਇਕ ਕਾਰਤੂਸ ਵੀ ਬਰਾਮਦ ਕੀਤਾ ਹੈ। ਸੀਓ ਸਿਟੀ ਯੋਗਿੰਦਰ ਨਾਰਾਇਣ ਨੇ ਦੱਸਿਆ ਕਿ ਮੁਲਜ਼ਮ ਪਹਿਲਾਂ ਵੀ ਜੇਲ੍ਹ ਜਾ ਚੁੱਕਾ ਹੈ। ਉਸ ਖ਼ਿਲਾਫ਼ ਸਾਸਨੀ ਥਾਣੇ ਵਿੱਚ ਐਨਡੀਪੀਐਸ ਐਕਟ ਅਤੇ ਚੋਰੀ ਵਰਗੀਆਂ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਹਨ।