ਬਟਾਲਾ, 9 ਦਸੰਬਰ : ਆਮ ਆਦਮੀ ਪਾਰਟੀ ਵਲੋਂ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਨੂੰ ਡੇਰਾ ਬਾਬਾ ਨਾਨਕ, ਨਗਰ ਕੌਂਸਲ ਚੋਣਾਂ ਲਈ ਸਕਰੀਨਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਿਰਫ਼ ਇੱਕ ਸੇਵਾ ਦਾ ਮੌਕਾ ਨਹੀਂ ਹੈ ਸਗੋਂ ਲੋਕਾਂ ਦੀ ਭਲਾਈ ਲਈ ਪਾਰਟੀ ਦੇ ਪ੍ਰੋਗਰਾਮਾਂ ਨੂੰ ਅੱਗੇ ਵਧਾਉਣ ਦਾ ਸੁਨਹਿਰਾ ਮੌਕਾ ਵੀ ਹੈ। ਉਨਾਂ ਕਿਹਾ ਕਿ ਮੈਂ ਲੋਕਾਂ ਦੀ ਉਮੀਦਾਂ ’ਤੇ ਖਰਾ ਉਤਰਦਾ ਹੋਇਆ ਪਾਰਟੀ ਦੀ ਮਜ਼ਬੂਤੀ ਲਈ ਹਰ ਸੰਭਵ ਕੋਸ਼ਿਸ਼ ਕਰਾਂਗਾ।
ਉਨਾਂ ਅੱਗੇ ਕਿਹਾ ਕਿ ਆਪ ਪਾਰਟੀ ਦੇ ਸੁਪੀਰਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਲੋਕ ਹਿੱਤਾਂ ਲਈ ਵਡੇਰੇ ਕਾਰਜ ਕੀਤੇ ਗਏ ਹਨ ਅਤੇ ਜਿਸਦੀ ਬਦੋਲਤ ਹੀ ਜਿਮਨੀ ਚੋਣਾਂ ਵਿੱਚ ਆਪ ਪਾਰਟੀ ਦੇ ਉੁਮੀਦਵਾਰਾਂ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਚੇਅਰਮੈਨ ਪਨੂੰ ਨੇ ਕਿਹਾ ਕਿ ਪੰਜਾਬ ਸਰਕਰਾ ਵਲੋਂ ਲੋਕਾਂ ਨੂੰ ਸ਼ਾਨਦਾਰ ਸਿਹਤ ਸੇਵਾਵਾਂ, ਪੜ੍ਹਨ ਦਾ ਸਾਜਗਰ ਮਾਹੋਲ, ਸਰਕਾਰੀ ਨੌਕਰੀਆਂ ਦੇਣ ਸਮੇਤ ਲੋਕਾਂ ਨਾਲ ਕੀਤੀਆਂ ਵੱਖ-ਵੱਖ ਗਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਲੋਕਾਂ ਨਾਲ ਕੀਤੀ ਹਰ ਗਰੰਟੀ ਪੂਰੀ ਕੀਤੀ ਜਾਵੇਗੀ।
ਚੇਅਰਮੈਨ ਪਨੂੰ ਨੇ ਕਿਹਾ ਆਮ ਆਦਮੀ ਪਾਰਟੀ ਡੇਰਾ ਬਾਬਾ ਨਾਨਕ, ਨਗਰ ਕੌਂਸਲ ਚੋਣਾਂ ਸ਼ਾਨਦਾਰ ਨਾਲ ਜਿੱਤੇਗੀ ਅਤੇ ਲੋਕਾਂ ਦਾ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।