ਭਾਰਤ ਵਿੱਚ 24 ਘੰਟਿਆਂ ਵਿੱਚ ਕੋਵਿਡ-19 ਦੇ 752 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 3,420 ਹੋ ਗਈ ਹੈ। ਇਹ 21 ਮਈ 2023 ਤੋਂ ਬਾਅਦ ਦੇਸ਼ ਵਿੱਚ ਇੱਕ ਦਿਨ ਵਿੱਚ ਰਿਪੋਰਟ ਕੀਤੇ ਕਰੋਨਾ ਦੇ ਸਭ ਤੋਂ ਵੱਧ ਕੇਸ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਤੱਕ ਅੱਪਡੇਟ ਕੀਤੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਤੱਕ ਕੁੱਲ ਕੋਵਿਡ-19 ਕੇਸਾਂ ਦੀ ਗਿਣਤੀ 4.50 ਕਰੋੜ (4,50,07,964) ਹੋ ਗਈ ਹੈ। ਦੇਸ਼ ‘ਚ 24 ਘੰਟਿਆਂ ‘ਚ ਕਰੋਨਾ ਕਾਰਨ ਚਾਰ ਵਿਅਕਤੀਆਂ ਦੀ ਮੌਤ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,33,332 ਹੋ ਗਈ ਹੈ। 24 ਘੰਟਿਆਂ ਵਿੱਚ ਕੇਰਲ ਵਿੱਚ ਦੋ ਅਤੇ ਰਾਜਸਥਾਨ ਅਤੇ ਕਰਨਾਟਕ ਵਿੱਚ ਇੱਕ-ਇੱਕ ਮਰੀਜ਼ ਦੀ ਮੌਤ ਹੋਈ ਹੈ।