No Result
View All Result
Tuesday, July 29, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਲੰਡਨ ਚ ਹੇਜ਼ ਵਿਖੇ 9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਸਫਲਤਾਪੂਰਵਕ ਸੰਪੰਨ

admin by admin
September 4, 2023
in BREAKING, COVER STORY, ENGLISH NEWS, National, SPORTS, WORLD
0
ਲੰਡਨ ਚ ਹੇਜ਼ ਵਿਖੇ 9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਸਫਲਤਾਪੂਰਵਕ ਸੰਪੰਨ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਲੰਡਨ ਚ ਹੇਜ਼ ਵਿਖੇ 9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਸਫਲਤਾਪੂਰਵਕ ਸੰਪੰਨ

ਸਲਾਨਾ ਗੱਤਕਾ ਮੁਕਾਬਲਿਆਂ ‘ਚ ਯੂਕੇ ਦੀਆਂ 15 ਟੀਮਾਂ ਨੇ ਲਿਆ ਹਿੱਸਾ

ਬਾਬਾ ਸੀਚੇਵਾਲ, ਸੰਸਦ ਮੈਂਬਰ ਢੇਸੀ ਤੇ ਸ਼ਰਮਾ ਸਣੇ ਗਰੇਵਾਲ ਨੇ ਜੇਤੂਆਂ ਨੂੰ ਵੰਡੇ ਇਨਾਮ

ਹੇਜ਼, ਲੰਡਨ, 4 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ) : 9ਵੀਂ ਯੂ.ਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ -2023 ਦੌਰਾਨ ਗੱਤਕੇਬਾਜ਼ਾਂ ਦੇ ਜੰਗਜੂ ਜੌਹਰ, ਸਮਰਪਣ ਅਤੇ ਖੇਡ ਹੁਨਰ ਦੇ ਸ਼ਾਨਦਾਰ ਪ੍ਰਦਰਸ਼ਨ ਦੌਰਾਨ ਅਕਾਲੀ ਬਾਬਾ ਅਜੀਤ ਸਿੰਘ ਗੱਤਕਾ ਅਖਾੜਾ ਮਾਨਚੈਸਟਰ ਓਵਰਆਲ ਚੈਂਪੀਅਨ ਬਣ ਕੇ ਉੱਭਰਿਆ ਜਦਕਿ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਦੀ ਟੀਮ ਉਪ ਜੇਤੂ ਰਹੀ। ਇਹ ਸਾਲਾਨਾ ਗੱਤਕਾ ਚੈਂਪੀਅਨਸ਼ਿਪ ਹੇਜ਼, ਲੰਡਨ ਦੇ ਗੁਰਦੁਆਰਾ ਨਾਨਕਸਰ ਗਰੀਬ ਨਿਵਾਜ ਦੇ ਮੈਦਾਨ ਵਿੱਚ ਸਫਲਤਾਪੂਰਵਕ ਸਮਾਪਤ ਹੋਈ ਜਿਸ ਵਿੱਚ ਬਰਤਾਨੀਆ ਦੇ ਵੱਖ-ਵੱਖ ਕਸਬਿਆਂ ਤੋਂ ਲੜਕੇ ਅਤੇ ਲੜਕੀਆਂ ਦੀਆਂ ਪੰਦਰਾਂ ਗੱਤਕਾ ਟੀਮਾਂ ਨੇ ਭਾਗ ਲਿਆ।
ਇਸ ਸਲਾਨਾ ਚੈਂਪੀਅਨਸ਼ਿਪ ਦਾ ਉਦਘਾਟਨ ਤਨਮਨਜੀਤ ਸਿੰਘ ਢੇਸੀ ਐਮ.ਪੀ., ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ, ਵਰਿੰਦਰ ਸ਼ਰਮਾ ਐਮ.ਪੀ., ਹਰਜੀਤ ਸਿੰਘ ਗਰੇਵਾਲ ਪ੍ਰਧਾਨ ਵਿਸ਼ਵ ਗੱਤਕਾ ਫੈਡਰੇਸ਼ਨ, ਬਾਬਾ ਅਮਰਜੀਤ ਸਿੰਘ ਗੁਰਦੁਆਰਾ ਨਾਨਕਸਰ ਗਰੀਬ ਨਿਵਾਜ ਅਤੇ ਡੇਵਿਡ ਬਰੋਗ ਹੇਜ ਟਾਊਨਸ਼ਿੱਪ ਨੇ ਸਾਂਝੇ ਤੌਰ ਤੇ ਕੀਤਾ। ਉਦਘਾਟਨ ਤੋਂ ਪਹਿਲਾਂ ਟੂਰਨਾਮੈਂਟ ਦੀ ਸਫਲਤਾ ਖਾਤਰ ਪ੍ਰਮਾਤਮਾ ਦਾ ਅਸ਼ੀਰਵਾਦ ਲੈਣ ਲਈ ਅਰਦਾਸ ਵੀ ਕੀਤੀ ਗਈ।
ਆਪਣੇ ਸੰਬੋਧਨ ਵਿੱਚ ਬਾਬਾ ਸੀਚੇਵਾਲ ਨੇ ਗੱਤਕਾ ਫੈਡਰੇਸ਼ਨ ਯੂਕੇ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਇਸ ਮਾਰਸ਼ਲ ਆਰਟ ਦਾ ਵਿਦੇਸ਼ਾਂ ਵਿੱਚ ਪ੍ਰਚਾਰ-ਪਸਾਰ ਤੇ ਪ੍ਰਫੁੱਲਤ ਕਰਨ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸੰਗਤ ਨੂੰ ਆਪਣੇ ਬੱਚਿਆਂ ਨੂੰ ਗੱਤਕਾ ਸਿਖਾਉਣ ਲਈ ਪ੍ਰੇਰਿਤ ਕੀਤਾ, ਕਿਉਂਕਿ ਇਹ ਵੱਡਮੁੱਲੀਆਂ ਕਦਰਾਂ-ਕੀਮਤਾਂ ਪੈਦਾ ਕਰਨ ਦੇ ਨਾਲ-ਨਾਲ ਬੱਚਿਆਂ ਨੂੰ ਸਵੈ-ਰੱਖਿਆ ਦੇ ਹੁਨਰ ਨਾਲ ਲੈਸ ਕਰਦਾ ਹੈ।
ਸਲੋਹ ਤੋਂ ਐਮ.ਪੀ ਤਨਮਨਜੀਤ ਸਿੰਘ ਢੇਸੀ, ਜੋ ਕਿ ਗੱਤਕਾ ਫੈਡਰੇਸ਼ਨ ਯੂ.ਕੇ ਦੇ ਪ੍ਰਧਾਨ ਵੀ ਹਨ, ਨੇ ਸਮੂਹ ਸੰਗਤਾਂ ਤੇ ਮੱਦਦ ਦੇਣ ਵਾਲੀਆਂ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਯੂ.ਕੇ. ਵਿੱਚ ਗੱਤਕਾ ਸੰਸਥਾ ਦੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਅਗਲੇ ਵਰ੍ਹੇ ਇਹ ਟੂਰਨਾਮੈਂਟ ਦੇਸ਼ ਦੇ ਗੱਤਕਾ ਖਿਡਾਰੀਆਂ ਲਈ ਹੋਰ ਵੀ ਮਹੱਤਵਪੂਰਨ ਉਪਰਾਲਾ ਸਾਬਤ ਹੋਵੇਗਾ।
ਹਰਜੀਤ ਸਿੰਘ ਗਰੇਵਾਲ, ਜੋ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਵੀ ਹਨ, ਨੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖ ਵਿਰਾਸਤ ਨਾਲ ਜੋੜੀ ਰੱਖਣ ਲਈ ‘ਤਿੰਨ ਗੱਗਿਆਂ’ – ਗੁਰਮੁਖੀ, ਗੁਰਬਾਣੀ ਅਤੇ ਗੱਤਕਾ – ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਦੁਨੀਆ ਭਰ ਦੇ ਸਮੂਹ ਗੁਰਦੁਆਰਿਆਂ ਨੂੰ ਇਨ੍ਹਾਂ ‘ਤਿੰਨ ਗੱਗਿਆਂ’ ਭਾਵ ‘ਥ੍ਰੀ ਜੀ’ ਲਈ ਮੁੱਖ ਸਿਖਲਾਈ ਕੇਂਦਰ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਗੱਤਕਾ ਫੈਡਰੇਸ਼ਨ ਯੂ.ਕੇ ਵੱਲੋਂ ਪਹਿਲੀ ਵਾਰ ਟੂਰਨਾਮੈਂਟ ਦੌਰਾਨ ਸੈਂਸਰਾਂ ਰਾਹੀਂ ਡਿਜੀਟਲ ਸਕੋਰਿੰਗ ਪ੍ਰਣਾਲੀ ਲਾਗੂ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਭਰੋਸਾ ਦਿੱਤਾ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਇਸ ਤਰ੍ਹਾਂ ਦੇ ਡਿਜੀਟਲ ਸਕੋਰਿੰਗ ਸਿਸਟਮ ਕੁੱਝ ਸੁਧਾਰ ਕਰਕੇ ਹੋਰਨਾਂ ਦੇਸ਼ਾਂ ਵਿੱਚ ਵੀ ਲਾਗੂ ਕਰੇਗੀ।
ਇਸ ਮੌਕੇ ਵਰਿੰਦਰ ਸ਼ਰਮਾ ਐਮ.ਪੀ., ਐਮਐਲਏ ਡਾ. ਉਂਕਾਰ ਸਿੰਘ ਸਹੋਤਾ, ਸਿੱਖ ਚਿੰਤਕ ਭਗਵਾਨ ਸਿੰਘ ਜੌਹਲ ਤੇ ਪੰਜਾਬ ਟਾਈਮਜ ਦੇ ਰਜਿੰਦਰ ਸਿੰਘ ਪੁਰੇਵਾਲ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਬਜੀਤ ਸਿੰਘ ਧੰਜਲ ਟਰੱਸਟੀ, ਹਰਨੇਕ ਸਿੰਘ ਨੇਕਾ ਮੇਰੀਪੁਰੀਆ, ਸਰਬਜੀਤ ਸਿੰਘ ਗਰੇਵਾਲ ਸੇਫਟੈਕ ਸਲਿਊਸ਼ਨਜ, ਸੁਰਜੀਤ ਸਿੰਘ ਪੁਰੇਵਾਲ, ਆਪ ਆਗੂ ਮਨਜੀਤ ਸਿੰਘ ਸਾਲਾਪੁਰ, ਦਵਿੰਦਰ ਸਿੰਘ ਪਤਾਰਾ, ਹਰਮੀਤ ਸਿੰਘ ਵਿਰਕ, ਅਜਾਇਬ ਸਿੰਘ ਗਰਚਾ, ਰਵਿੰਦਰ ਸਿੰਘ ਖਹਿਰਾ, ਬਿੱਲਾ ਗਿੱਲ ਦੀਨੇਵਾਲੀਆ, ਬਲਬੀਰ ਸਿੰਘ ਗਿੱਲ, ਭਾਈ ਗਜਿੰਦਰ ਸਿੰਘ ਖਾਲਸਾ, ਕੌਂਸਲਰ ਰਾਜੂ ਸੰਸਾਰਪੁਰੀ, ਅਜੈਬ ਸਿੰਘ ਪੁਆਰ, ਕੌਂਸਲਰ ਕਮਲਪ੍ਰੀਤ ਕੌਰ, ਸਾਹਿਬ ਸਿੰਘ ਢੇਸੀ, ਮਨਪ੍ਰੀਤ ਸਿੰਘ ਬੱਧਨੀ, ਤਲਵਿੰਦਰ ਸਿੰਘ ਢਿੱਲੋਂ, ਹਰਬੰਸ ਸਿੰਘ ਕੁਲਾਰ, ਹਰਜੀਤ ਸਿੰਘ ਸਰਪੰਚ, ਮਨਦੀਪ ਸਿੰਘ ਭੋਗਲ, ਗੁਰਬਚਨ ਸਿੰਘ ਅਟਵਾਲ, ਡਾ: ਤਾਰਾ ਸਿੰਘ ਆਲਮ, ਨਿਸ਼ਾਨ ਸਿੰਘ ਸਲੋਹ ਆਦਿ ਵੀ ਹਾਜ਼ਰ ਸਨ।
ਇਸ ਚੈਂਪੀਅਨਸ਼ਿੱਪ ਵਿੱਚ ਦਸ ਵੱਖ-ਵੱਖ ਗੱਤਕਾ ਅਖਾੜਿਆਂ ਦੀਆਂ ਪੰਦਰਾਂ ਗੱਤਕਾ ਟੀਮਾਂ ਨੇ ਭਾਗ ਲਿਆ ਜਿੰਨ੍ਹਾਂ ਵਿੱਚ ਅਕਾਲੀ ਬਾਬਾ ਅਜੀਤ ਸਿੰਘ ਗੱਤਕਾ ਅਖਾੜਾ ਮਾਨਚੈਸਟਰ, ਬਾਬਾ ਫਤਹਿ ਸਿੰਘ ਗੱਤਕਾ ਅਖਾੜਾ ਇਰਥ, ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ, ਬਾਬਾ ਫਤਹਿ ਸਿੰਘ ਗੱਤਕਾ ਅਖਾੜਾ ਵੂਲਵਿਚ, ਅਕਾਲ ਸਹਾਇ ਗੱਤਕਾ ਅਖਾੜਾ ਸਾਊਥਾਲ, ਬਾਬਾ ਫਤਿਹ ਸਿੰਘ ਗੱਤਕਾ ਅਖਾੜਾ ਸਾਊਥਾਲ, ਬਾਬਾ ਫਤਹਿ ਸਿੰਘ ਗੱਤਕਾ ਅਖਾੜਾ ਲੇਟਨ, ਫੂਲਾ ਸਿੰਘ ਗੱਤਕਾ ਅਖਾੜਾ ਕੋਵੈਂਟਰੀ, ਅਕਾਲ ਪੁਰਖ ਕੀ ਫੌਜ ਗੱਤਕਾ ਅਖਾੜਾ ਸਾਊਥੈਂਪਟਨ, ਬਾਬਾ ਫਤਹਿ ਸਿੰਘ ਗੱਤਕਾ ਅਖਾੜਾ ਗ੍ਰੇਵਜੈਂਡ ਅਤੇ ਪਾਤਸ਼ਾਹੀ ਛੇਵੀਂ ਗੱਤਕਾ ਅਖਾੜਾ ਵੁਲਵਰਹੈਂਪਟਨ ਸ਼ਾਮਲ ਸਨ।
ਇਸ ਟੂਰਨਾਮੈਂਟ ਦੌਰਾਨ ਵੱਖ-ਵੱਖ ਉਮਰ ਵਰਗਾਂ ਦੇ ਗੱਤਕਾ ਮੁਕਾਬਲੇ ਨਾਕਆਊਟ ਵਿਧੀ ਦੇ ਆਧਾਰ ‘ਤੇ ਕਰਵਾਏ ਗਏ। ਅੰਡਰ-14 ਲੜਕਿਆਂ ਦੇ ਟੀਮ ਮੁਕਾਬਲੇ ਵਿੱਚ ਅਕਾਲੀ ਬਾਬਾ ਅਜੀਤ ਸਿੰਘ ਗੱਤਕਾ ਅਖਾੜਾ ਮਾਨਚੈਸਟਰ ਨੇ ਪਹਿਲਾ ਸਥਾਨ ਹਾਸਲ ਕੀਤਾ, ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਨੇ ਦੂਜਾ ਸਥਾਨ ਹਾਸਲ ਕੀਤਾ। ਲੜਕਿਆਂ ਦੇ ਅੰਡਰ-18 ਟੀਮ ਮੁਕਾਬਲੇ ਵਿੱਚ ਅਕਾਲੀ ਬਾਬਾ ਅਜੀਤ ਸਿੰਘ ਗੱਤਕਾ ਅਖਾੜਾ ਮਾਨਚੈਸਟਰ ਨੇ ਬਾਬਾ ਫਤਹਿ ਸਿੰਘ ਗੱਤਕਾ ਅਖਾੜਾ ਏਰੀਥ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ। 18 ਸਾਲ ਤੋਂ ਉਪਰ ਉਮਰ ਵਰਗ ਵਿੱਚ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਨੇ ਪਹਿਲਾ ਜਦਕਿ ਬਾਬਾ ਫਤਹਿ ਸਿੰਘ ਗੱਤਕਾ ਅਖਾੜਾ ਲੇਟਨ ਨੇ ਦੂਜਾ ਸਥਾਨ ਹਾਸਲ ਕੀਤਾ।
ਇਸੇ ਤਰਾਂ ਅੰਡਰ-14 ਸਾਲ ਉਮਰ ਵਰਗ ਲਈ ਲੜਕੀਆਂ ਦੇ ਵਿਅਕਤੀਗਤ ਮੁਕਾਬਲਿਆਂ ਵਿੱਚ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਦੀਆਂ ਏ ਅਤੇ ਬੀ ਟੀਮਾਂ ਦੇ ਮੁਕਾਬਲਿਆਂ ਵਿੱਚੋਂ ਅਰਸ਼ਪ੍ਰੀਤ ਕੌਰ ਅਤੇ ਹਰਲੀਨ ਕੌਰ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-18 ਉਮਰ ਵਰਗ ਦੇ ਵਿਅਕਤੀਗਤ ਮੁਕਾਬਲੇ ਵਿੱਚ ਅਕਾਲੀ ਫੂਲਾ ਸਿੰਘ ਗੱਤਕਾ ਅਖਾੜਾ ਕੋਵੈਂਟਰੀ ਦੀ ਦਇਆ ਕੌਰ ਨੇ ਪਹਿਲਾ ਸਥਾਨ ਜਦਕਿ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਦੀ ਕਮਲਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। 18 ਸਾਲ ਤੋਂ ਉਪਰ ਉਮਰ ਵਰਗ ਦੇ ਵਿਅਕਤੀਗਤ ਮੁਕਾਬਲੇ ਵਿੱਚ ਅਕਾਲੀ ਬਾਬਾ ਅਜੀਤ ਸਿੰਘ ਗੱਤਕਾ ਅਖਾੜਾ ਮਾਨਚੈਸਟਰ ਦੀ ਪਰਮਿੰਦਰ ਕੌਰ ਜੇਤੂ ਰਹੀ ਜਦਕਿ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਦੀ ਕਮਲਪ੍ਰੀਤ ਕੌਰ ਦੂਜੇ ਸਥਾਨ ਉੱਤੇ ਰਹੀ।

Post Views: 112
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #latestnews #breakingnews #news #gmanewslatest #hindinews #livenews #topnews #gmanewstoday #newstoday #todaylatestnews #trendingnews
Previous Post

ਸਰਕਾਰ ਨੇ ਐਡੀਟਰਜ਼ ਗਿਲਡ ਦੀ ਪ੍ਰਧਾਨ ਤੇ 3 ਮੈਂਬਰਾਂ ਖਿਲਾਫ਼ ਕੇਸ ਦਰਜ ਕਰਵਾਇਆ

Next Post

ਚੀਨ ਦੇ ਰਾਸ਼ਟਰਪਤੀ ਦਾ ਜੀ-20 ਸਿਖ਼ਰ ਸੰਮੇਲਨ ਲਈ ਭਾਰਤ ਨਾ ਆਉਣਾ ਨਿਰਾਸ਼ਾਜਣਕ

Next Post
ਚੀਨ ਦੇ ਰਾਸ਼ਟਰਪਤੀ ਦਾ ਜੀ-20 ਸਿਖ਼ਰ ਸੰਮੇਲਨ ਲਈ ਭਾਰਤ ਨਾ ਆਉਣਾ ਨਿਰਾਸ਼ਾਜਣਕ

ਚੀਨ ਦੇ ਰਾਸ਼ਟਰਪਤੀ ਦਾ ਜੀ-20 ਸਿਖ਼ਰ ਸੰਮੇਲਨ ਲਈ ਭਾਰਤ ਨਾ ਆਉਣਾ ਨਿਰਾਸ਼ਾਜਣਕ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In