No Result
View All Result
Monday, March 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home INDIA

ਵਿਕਾਸ ਹੀ ਹਿੰਸਾ ਦਾ ਇਕਮਾਤਰ ਜਵਾਬ ਹੈ – ਪ੍ਰਧਾਨ ਮੰਤਰੀ ਨਰਿੰਦਰ ਮੋਦੀ

admin by admin
June 15, 2018
in INDIA
0
ਵਿਕਾਸ ਹੀ ਹਿੰਸਾ ਦਾ ਇਕਮਾਤਰ ਜਵਾਬ ਹੈ – ਪ੍ਰਧਾਨ ਮੰਤਰੀ ਨਰਿੰਦਰ ਮੋਦੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਕਿਹਾ ਕਿ ਵਿਕਾਸ ਹੀ ਹਿੰਸਾ ਦਾ ਇਕਮਾਤਰ ਜਵਾਬ ਹੈ। ਉਹ ਸਪੱਸ਼ਟ ਤੌਰ ’ਤੇ ਨਕਸਲੀਆਂ ਨੂੰ ਇਹ ਸੰਦੇਸ਼ ਦੇਣਾ ਚਾਹੁੰਦੇ ਸਨ ਜੋ ਛੱਤੀਸਗੜ੍ਹ ’ਚ ਹਿੰਸਕ ਕਾਰਵਾਈਆਂ ਵਿੱਚ ਰੁੱਝੇ ਹੋਏ ਹਨ। ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਵਿੱਚ 22000 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਵਾਏ ਜਿੱਥੇ ਇਸ ਸਾਲ ਦੇ ਅਖੀਰ ਵਿੱਚ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣਗੀਆਂ। ਇਸ ਮੌਕੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਰੋਸੇ ਦਾ ਮਾਹੌਲ ਪੈਦਾ ਕਰਨ ਲਈ ਕੰਮ ਕਰ ਰਹੀ ਹੈ। ਉਨ੍ਹਾਂ ਭਾਜਪਾ ਦੀ ਅਗਵਾਈ ਹੇਠਲੀਆਂ ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਚੁੱਕੇ ਜਾ ਰਹੇ ਕਦਮਾਂ ਦੀ ਵਿਸਥਾਰ ’ਚ ਚਰਚਾ ਕੀਤੀ। ਉਨ੍ਹਾਂ ਕਿਹਾ ‘‘ਮੇਰਾ ਖਿਆਲ ਹੈ ਕਿ ਕਿਸੇ ਵੀ ਤਰ੍ਹਾਂ ਦੀ ਹਿੰਸਾ ਤੇ ਸਾਜਿਸ਼ ਦਾ ਜਵਾਬ ਵਿਕਾਸ ਹੀ ਹੈ। ਵਿਕਾਸ ਤੋਂ ਪੈਦਾ ਹੋਏ ਭਰੋਸੇ ਨਾਲ ਹੀ ਹਰ ਕਿਸਮ ਦੀ ਹਿੰਸਾ ਦਾ ਅੰਤ ਹੁੰਦਾ ਹੈ।’’ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰੇਗੀ ਕਿ ਇਸ ਖੇਤਰ ’ਚੋਂ ਕੱਢੇ ਜਾ ਰਹੇ ਖਣਿਜ ਪਦਾਰਥਾਂ ਦੀ ਕਮਾਈ ਦਾ ਲਾਭ ਮੁਕਾਮੀ ਲੋਕਾਂ ਦੀ ਭਲਾਈ ’ਤੇ ਖਰਚ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਬਾਇਲੀ ਲੋਕਾਂ ਤੇ ਪੱਛੜੇ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਦੀ ਆਮਦਨ ਵਧਾਉਣ ਲਈ ਵੀ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਛੱਤੀਸਗੜ੍ਹ ਨੂੰ 3000 ਕਰੋੜ ਰੁਪਏ ਦੇ ਵਾਧੂ ਫੰਡ ਮਿਲੇ ਹਨ ਜੋ ਹਸਪਤਾਲਾਂ, ਸਕੂਲਾਂ, ਸੜਕਾਂ ਤੇ ਪਖਾਨਿਆਂ ਦੇ ਨਿਰਮਾਣ ’ਤੇ ਖਰਚ ਕੀਤੇ ਜਾਣਗੇ।

Post Views: 39
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਗਾਜ਼ਾ ਹਿੰਸਾ ਉੱਤੇ ਯੂ.ਐਨ. ਵਿਚ 120 ਦੇਸ਼ਾਂ ਨੇ ਕੀਤੀ ਇਜ਼ਰਾਇਲ ਦੀ ਨਿਖੇਧੀ

Next Post

FIFA WC 2018 : ਰੂਸ ਨੇ ਸਾਊਦੀ ਅਰਬ ਨੂੰ 5-0 ਨਾਲ ਹਰਾਇਆ

Next Post
FIFA WC 2018 : ਰੂਸ ਨੇ ਸਾਊਦੀ ਅਰਬ ਨੂੰ 5-0 ਨਾਲ ਹਰਾਇਆ

FIFA WC 2018 : ਰੂਸ ਨੇ ਸਾਊਦੀ ਅਰਬ ਨੂੰ 5-0 ਨਾਲ ਹਰਾਇਆ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800