No Result
View All Result
Monday, March 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਮੁੱਖ ਮੰਤਰੀ ਵੱਲੋਂ ਪੱਤਰਕਾਰ ਮੁਨੀਸ਼ ਨਾਗਰ ਦੇ ਇਲਾਜ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਵਾਨ

admin by admin
June 19, 2018
in PUNJAB
0
ਮੁੱਖ ਮੰਤਰੀ ਵੱਲੋਂ ਪੱਤਰਕਾਰ ਮੁਨੀਸ਼ ਨਾਗਰ ਦੇ ਇਲਾਜ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਵਾਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ ‘ਤੇ ਉਨ੍ਹਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ-ਕਮ-ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਨੇ ਅੱਜ ਪੰਜਾਬ ਕੇਸਰੀ ਟੀ.ਵੀ. ਦੇ ਸੀਨੀਅਰ ਪੱਤਰਕਾਰ ਮੁਨੀਸ਼ ਨਾਗਰ ਜੋ ਪੀ.ਜੀ.ਆਈ. ਦੇ ਐਡਵਾਂਸਡ ਟਰੌਮਾ ਸੈਂਟਰ ਵਿਖੇ ਜੇਰੇ ਇਲਾਜ ਹਨ, ਨੂੰ ਮਾਲੀ ਇਮਦਾਦ ਵਜੋਂ ਇੱਕ ਲੱਖ ਰੁਪਏ ਦਾ ਚੈੱਕ ਸੌਂਪਿਆ। ਪਿਛਲੇ ਹਫ਼ਤੇ ਵਾਪਰੇ ਇਕ ਸੜਕ ਹਾਦਸੇ ਵਿੱਚ ਸ੍ਰੀ ਨਾਗਰ ਦੇ ਸਿਰ ਅਤੇ ਰੀੜ੍ਹ ਦੀ ਹੱਡੀ ‘ਤੇ ਗੰਭੀਰ ਸੱਟਾਂ ਲੱਗੀਆਂ ਸਨ। ਸ੍ਰੀ ਨਾਗਰ ਦੀ ਤਰਫੋਂ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਨੇ ਚੈੱਕ ਹਾਸਲ ਕੀਤਾ। ਅੱਜ ਦੁਪਹਿਰ ਪੀ.ਜੀ.ਆਈ. ਵਿਖੇ ਮੁਨੀਸ਼ ਨਾਗਰ ਦੀ ਸਿਹਤ ਦਾ ਹਾਲ-ਚਾਲ ਜਾਣਨ ਤੋਂ ਬਾਅਦ ਲੋਕ ਸੰਪਰਕ ਵਿਭਾਗ ਦੇ ਸਕੱਤਰ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਜੇਰੇ ਇਲਾਜ ਪੱਤਰਕਾਰ ਦੇ ਪਰਿਵਾਰ ਦੀ ਸਹਾਇਤਾ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਵਿੱਤੀ ਸਹਾਇਤਾ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਸ੍ਰੀ ਨਾਗਰ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕਰਦਿਆਂ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਨੇ ਪਰਿਵਾਰ ਨੂੰ ਸੰਕਟ ਦੀ ਇਸ ਘੜੀ ਵਿੱਚ ਸਰਕਾਰ ਤਰਫੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਪੱਤਰਕਾਰ ਭਾਈਚਾਰੇ ਦੀ ਭਲਾਈ ਲਈ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਨੇ ਦੱਸਿਆ ਕਿ ਸਰਕਾਰ ਵੱਲੋਂ ਮੀਡੀਆ ਨੀਤੀ ਵਿੱਚ ਇਸ ਸਬੰਧ ‘ਚ ਕਈ ਕਦਮ ਚੁੱਕੇ ਗਏ ਹਨ।

Post Views: 40
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਹਾਵਰਡ ਯੂਨੀਵਰਸਿਟੀ ਦੇ ਦਾਖਲਿਆਂ ‘ਚ ਨਸਲੀ ਭੇਦਭਾਵ ਦਾ ਦੋਸ਼, ਮੁਕੱਦਮਾ ਦਾਇਰ

Next Post

ਪ੍ਰਵਾਸੀ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਤੋਂ ਨਾ ਕੀਤਾ ਜਾਏ ਵੱਖ : ਮੇਲਾਨੀਆ ਟਰੰਪ

Next Post
ਪ੍ਰਵਾਸੀ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਤੋਂ ਨਾ ਕੀਤਾ ਜਾਏ ਵੱਖ : ਮੇਲਾਨੀਆ ਟਰੰਪ

ਪ੍ਰਵਾਸੀ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਤੋਂ ਨਾ ਕੀਤਾ ਜਾਏ ਵੱਖ : ਮੇਲਾਨੀਆ ਟਰੰਪ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800