No Result
View All Result
Tuesday, July 29, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home ENTERTAINMENT

ਪੰਜਾਬ ਸਰਕਾਰ ਵਲੋਂ ਪਹਿਲਾ ਦੋ ਰੋਜ਼ਾ ‘ਅੰਤਰਰਾਸ਼ਟਰੀ ਫਿਲਮ ਫੈਸਟੀਵਲ’ ਮਾਰਚ ਵਿਚ ਕਰਵਾਇਆ ਜਾਵੇਗਾ: ਚੰਨੀ

admin by admin
February 4, 2020
in ENTERTAINMENT, WORLD
0
ਪੰਜਾਬ ਸਰਕਾਰ ਵਲੋਂ ਪਹਿਲਾ ਦੋ ਰੋਜ਼ਾ ‘ਅੰਤਰਰਾਸ਼ਟਰੀ ਫਿਲਮ ਫੈਸਟੀਵਲ’ ਮਾਰਚ ਵਿਚ ਕਰਵਾਇਆ ਜਾਵੇਗਾ: ਚੰਨੀ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

• ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਫਿਲਮ ਫੈਸਟੀਵਲ ਆਈ.ਕੇ ਜੀ ਪੀ.ਟੀ.ਯੂ ਕਪੂਰਥਲਾ ਵਿਖੇ 16-17 ਮਾਰਚ ਨੂੰ ਕਰਵਾਇਆ ਜਾਵੇਗਾ
ਚੰਡੀਗੜ•, 4 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਸਰਕਾਰ ਵਲੋਂ ਪਹਿਲਾ ਦੋ ਰੋਜ਼ਾ ਅੰਤਰਾਸ਼ਟਰੀ ਫਿਲਮ ਫੈਸਟੀਵਲ 16 ਅਤੇ 17 ਮਾਰਚ, 2020 ਨੂੰ ਆਈ.ਕੇ ਜੀ ਪੀ.ਟੀ.ਯੂ ਕਪੂਰਥਲਾ ਵਿਖੇ ਕਰਵਾਇਆ ਜਾਵੇਗਾ। ਅੱਜ ਇੱਥੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਫਿਲਮ ਪ੍ਰੋਡਿਊਸਰ ਐਸੋਸੀਏਸ਼ਨ, ਐਸ.ਏ.ਐਸ. ਨਗਰ ਮੁਹਾਲੀ ਅਤੇ ਨੋਰਥ ਜੋਨ ਫਿਲਮ ਅਤੇ ਟੀ.ਵੀ. ਕਲਾਕਾਰ ਐਸੋਸੀਏਸ਼ਨ, ਮੁਹਾਲੀ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਰਵਾਇਆ ਜਾਣ ਵਾਲਾ ਇਹ ਮੇਲਾ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਹੋਵੇਗਾ। ਉਨ•ਾਂ ਨਾਲ ਹੀ ਦੱਸਿਆ ਕਿ ਪਹਿਲਾਂ ਇਹ ਮੇਲਾ 21 ਫਰਵਰੀ, 2020 ਨੂੰ ਅੰਤਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਕਰਵਏ ਜਾਣ ਦੀ ਤਜਵਜੀ ਸੀ, ਪਰ ਤਿਆਰੀਆਂ ਲਈ ਸਮੇਂ ਦੀ ਘਾਟ ਕਾਰਨ ਇਹ ਮਾਰਚ ਵਿਚ ਕਰਵਾਇਆ ਜਾਵੇਗਾ।
ਮੰਤਰੀ ਨੇ ਦੱਸਿਆ ਕਿ ਇਹ ਮੇਲਾ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਵਲੋਂ ਪੰਜਾਬ ਫਿਲਮ ਪ੍ਰੋਡਿਊਸਰ ਐਸੋਸੀਏਸ਼ਨ, ਐਸ.ਏ.ਐਸ. ਨਗਰ ਮੁਹਾਲੀ ਅਤੇ ਨੌਰਥ ਜੋਨ ਫਿਲਮ ਅਤੇ ਟੀ.ਵੀ. ਕਲਾਕਾਰ ਐਸੋਸੀਏਸ਼ਨ, ਮੁਹਾਲੀ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ।
ਉਨ•ਾਂ ਦੱਸਿਆ ਕਿ ਪੰਜਾਬੀ ਫਿਲਮ ਉਦਯੋਗ ਨਾਲ ਸਬੰਧਤ ਦਸਤਾਵੇਜੀ ਫਿਲਮ ਤਿਆਰ ਕੀਤੀ ਜਾ ਰਹੀ ਹੈ ਜੋ ਇਸ ਮੇਲੇ ਦੌਰਾਨ ਵਿਸੇਸ਼ ਤੌਰ ‘ਤੇ ਵਿਖਾਈ ਜਾਵੇਗੀ, ਇਸ ਦੇ ਨਾਲ ਹੀ ਨਾਮਵਰ ਪੰਜਾਬੀ ਫਿਲਮਾਂ ਵਿਖਾਈਆਂ ਜਾਣਗੀਆਂ।
ਮੇਲੇ ਦੇ ਦੌਰਾਨ ਪੰਜਾਬੀ ਫਿਲਮਾਂ ਦੀਆਂ ਵੱਖ ਵੱਖ ਕੈਟਾਗਿਰੀਆਂ ਅਨੁਸਾਰ ਇਨਾਮ ਦਿੱਤੇ ਜਾਣਗੇ ਅਤੇ ਕਲਾਕਾਰਾਂ ਨੂੰ ਬੈਸਟ ਐਕਟਰ, ਬੈਸਟ ਐਕਟਰਸ, ਕਾਮੇਡੀ ਕਲਾਕਾਰ, ਸਹਾਇਕ ਕਲਾਕਾਰ ਆਦਿ ਦੀਆਂ ਵੱਖ ਵੱਖ ਕੈਟਾਗਿਰੀਆਂ ਅਨੁਸਾਰ ਇਨਾਮ ਦਿੱਤੇ ਜਾਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਹੁਲ ਤਿਵਾੜੀ ਸਕੱਤਰ ਰੋਜਗਾਰ ਉੱਤਪਤੀ ਵਿਭਾਗ, ਲਖਮੀਰ ਸਿੰਘ ਵਧੀਕ ਡਾਇਰੈਕਟਰ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ, ਮੁਨੀਸ਼ ਸਾਹਨੀ ਪ੍ਰੋਡੀਊਸਰ ਅਤੇ ਡਿਸਟਰੀਬਿਊਟਰ, ਚਰਨਜੀਤ ਸਿੰਘ ਵਾਲੀਆ ਪੰਜਾਬ ਫਿਲਮ ਪ੍ਰੋਡੀਊਸਰ ਐਸੋਸੀਏਸ਼ਨ, ਹਰਮਨਪ੍ਰੀਤ ਸਿੰਘ ਪ੍ਰੋਡੀਊਸਰ, ਮਲਕੀਥ ਰੌਣੀ ਕਲਾਕਾਰ, ਜੇ. ਐਸ ਚੀਮਾ ਡਾਇਰੈਕਟਰ/ ਪ੍ਰੋਡੀਊਸਰ, ਹਰਬਖਸ਼ ਸਿੰਘ ਲਾਟਾ ਡਾਇਰੈਕਟਰ/ ਪ੍ਰੋਡੀਊਸਰ, ਦਲਜੀਤ ਅਰੋੜਾ ਪ੍ਰੈਸ ਸਕੱਤਰ ਨੌਰਤ ਜੋਨ ਫਿਲਮ ਅਤੇ ਟੀ.ਵੀ ਕਲਾਕਾਰ ਐਸਸੀਏਸ਼ਨ ਅਤੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਦੇ ਅਧਿਕਾਰੀ ਵੀ ਹਾਜ਼ਿਰ ਸਨ।

Post Views: 43
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਹਰਿਆਣਾ ਨੂੰ ਪ੍ਰਧਾਨ ਮੰਤਰੀ ਮਾਤਰ ਵੰਦਨਾ ਯੋਜਨਾ ਦੇ ਤਹਿਤ ਤੀਜਾ ਪੁਰਸਕਾਰ ਮਿਲਿਆ

Next Post

ਸੂਬੇ ਦੀਆਂ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ‘ਵਿਸ਼ਵ ਕੈਂਸਰ ਦਿਵਸ’ ; ਸਕ੍ਰੀਨਿੰਗ ਪ੍ਰੋਗਰਾਮ ਵਿਚ 1235 ਮਰੀਜ਼ਾਂ ‘ਚ ਕੈਂਸਰ ਪਾਇਆ ਗਿਆ

Next Post
ਸੂਬੇ ਦੀਆਂ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ‘ਵਿਸ਼ਵ ਕੈਂਸਰ ਦਿਵਸ’ ; ਸਕ੍ਰੀਨਿੰਗ ਪ੍ਰੋਗਰਾਮ ਵਿਚ 1235 ਮਰੀਜ਼ਾਂ ‘ਚ ਕੈਂਸਰ ਪਾਇਆ ਗਿਆ

ਸੂਬੇ ਦੀਆਂ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ 'ਵਿਸ਼ਵ ਕੈਂਸਰ ਦਿਵਸ' ; ਸਕ੍ਰੀਨਿੰਗ ਪ੍ਰੋਗਰਾਮ ਵਿਚ 1235 ਮਰੀਜ਼ਾਂ 'ਚ ਕੈਂਸਰ ਪਾਇਆ ਗਿਆ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In