ਅੰਮ੍ਰਿਤਸਰ -24 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ) : ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਹ ਚੰਗੇ ਖਿਡਾਰੀਆਂ ਨੂੰ ਅੱਗੇ ਲਿਆਉਣਗੇ ਅਤੇ ਖਿਡਾਰੀਆਂ ਦੀ ਇਨਾਮੀ ਰਾਸ਼ੀ ਵੀ ਵਧਾਈ ਜਾਵੇਗੀ ।
