No Result
View All Result
Monday, October 13, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਸੁਪਰ ਸਟ੍ਰਾਅ ਮੈਨੇਜਮੈਂਟ ਸਿਸਟਮ ਬਗ਼ੈਰ ਕਿਸੇ ਵੀ ਕੰਬਾਈਨ ਨੂੰ ਨਹੀਂ ਚੱਲਣ ਦਿੱਤਾ ਜਾਵੇਗਾ: ਕਾਹਨ ਸਿੰਘ ਪੰਨੂ

admin by admin
August 23, 2020
in PUNJAB
0
ਸੁਪਰ ਸਟ੍ਰਾਅ ਮੈਨੇਜਮੈਂਟ ਸਿਸਟਮ ਬਗ਼ੈਰ ਕਿਸੇ ਵੀ ਕੰਬਾਈਨ ਨੂੰ ਨਹੀਂ ਚੱਲਣ ਦਿੱਤਾ ਜਾਵੇਗਾ: ਕਾਹਨ ਸਿੰਘ ਪੰਨੂ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ, 23 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਸੂਬੇ ਵਿੱਚ ਸਾਫ-ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣ ਅਤੇ ਪਰਾਲੀ ਨੂੰ ਸਾੜਨ ਕਾਰਨ ਪੈਦਾ ਹੋਣ ਵਾਲੇ ਪ੍ਰਦੂਸ਼ਣ (ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ) ਨੂੰ ਘਟਾਉਣ ਲਈ ਪੰਜਾਬ ਸਰਕਾਰ ਨੇ ਹਵਾ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਐਕਟ, 1981 ਤਹਿਤ ਕੰਬਾਈਨ ਹਾਰਵੈਸਟਰ ਉਤੇ ਸੁਪਰ ਸਟਰਾਅ ਮੈਨੇਜਮੈਂਟ (ਐਸ.ਐਮ.ਐਸ) ਲਗਾਉਣਾ ਲਾਜ਼ਮੀ ਕਰ ਦਿੱਤਾ ਹੈ।
ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਸਕੱਤਰ ਅਤੇ ਖੇਤੀਬਾੜੀ ਰਹਿੰਦ-ਖੂੰਹਦ ਸਾੜਨ ਖ਼ਿਲਾਫ਼ ਮੁਹਿੰਮ ਦੇ ਨੋਡਲ ਅਧਿਕਾਰੀ ਸ. ਕਾਹਨ ਸਿੰਘ ਪੰਨੂ ਨੇ ਕਿਹਾ ਕਿ ਸੂਬੇ ਦੇ ਕੁੱਲ 13 ਹਜ਼ਾਰ ਵਿੱਚੋਂ ਕੁਝ ਕੰਬਾਈਨ ਮਾਲਕ ਪੈਸਾ ਤੇ ਸਮਾਂ ਬਚਾਉਣ ਲਈ ਐਸ.ਐਮ.ਐਸ ਪ੍ਰਣਾਲੀ ਨੂੰ ਫਿੱਟ ਨਹੀਂ ਕਰਦੇ।
ਉਨਾਂ ਦੱਸਿਆ ਕਿ ਪੰਜਾਬ ਵਿੱਚ 67 ਲੱਖ ਏਕੜ ਰਕਬਾ ਝੋਨੇ ਦੀ ਕਾਸ਼ਤ ਅਧੀਨ ਹੈ ਅਤੇ ਝੋਨੇ ਦੀ ਕਟਾਈ ਸ਼ੁਰੂ ਹੋਣ ਨੂੰ ਹਾਲੇ ਇੱਕ ਮਹੀਨਾ ਬਾਕੀ ਹੈ। ਉਨਾਂ ਚਿਤਾਵਨੀ ਦਿੱਤੀ ਕਿ ਐਸ.ਐਮ.ਐਸ. ਬਗੈਰ ਕਿਸੇ ਨੂੰ ਵੀ ਕੰਬਾਈਨ ਨਾਲ ਫਸਲ ਦੀ ਕਟਾਈ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੇ ਕਰਨ ਵਾਲਿਆਂ ਦੀ ਕੰਬਾਇਨਾਂ ਜ਼ਬਤ ਕਰਨ ਤੋਂ ਇਲਾਵਾ ਭਾਰੀ ਜੁਰਮਾਨੇ ਕੀਤੇ ਜਾਣਗੇ। ਉਨਾਂ ਦੱਸਿਆ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕੰਬਾਈਨ ਮਾਲਕਾਂ ਖ਼ਿਲਾਫ਼ ਅਦਾਲਤ ਵਿੱਚ ਕੇਸ ਦਰਜ ਕਰਾਏ ਜਾਣਗੇ, ਜਿਸ ਤਹਿਤ ਛੇ ਸਾਲ ਤੱਕ ਦੀ ਕੈਦ ਹੋ ਸਕਦੀ ਹੈ।
ਐਸ.ਐਮ.ਐਸ. ਪ੍ਰਣਾਲੀ ਦੀਆਂ ਵਿਸ਼ੇਸ਼ਤਾਵਾਂ ਉਤੇ ਚਾਨਣਾ ਪਾਉਂਦਿਆਂ ਖੇਤੀਬਾੜੀ ਵਿਭਾਗ ਦੇ ਸਕੱਤਰ ਨੇ ਦੱਸਿਆ ਕਿ ਇਹ ਪ੍ਰਣਾਲੀ ਹੈਪੀ ਸੀਡਰ, ਸੁਪਰ ਸੀਡਰ ਅਤੇ ਜ਼ੀਰੋ ਟਿਲ ਸੀਡ ਡਰਿੱਲ ਵਰਗੀਆਂ ਮਸ਼ੀਨਾਂ ਰਾਹੀਂ ਕਣਕ ਦੀ ਸਿੱਧੀ ਬਿਜਾਈ ਕਰਨ ਵਿੱਚ ਮਦਦਗਾਰ ਹੈ ਅਤੇ ਇਸ ਤਰਾਂ ਕਿਸਾਨਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੰੁਦੀ ਹੈ। ਸ੍ਰੀ ਪੰਨੂ ਨੇ ਦੱਸਿਆ ਕਿ ਐਸ.ਐਮ.ਐਸ. ਵਾਲੀਆਂ ਕੰਬਾਈਨਾਂ ਨਾਲ ਕੱਟੀ ਫਸਲ ਵਾਲੇ ਖੇਤਾਂ ਵਿੱਚ ਪਰਾਲੀ ਦਾ ਪ੍ਰਬੰਧਨ ਕਰਨਾ ਬਹੁਤ ਸੌਖਾ ਹੈ ਅਤੇ ਇਸ ਲਈ ਕਿਸਾਨਾਂ ਨੂੰ ਰਹਿੰਦ-ਖੂੰਹਦ ਸਾੜਨ ਦੀ ਲੋੜ ਨਹੀਂ ਪੈਂਦੀ।
ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਰਿਆਇਤਾਂ ਬਾਰੇ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਇਸ ਸਾਲ ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਪ੍ਰਬੰਧਨ ਵਾਲੀਆਂ 23500 ਮਸ਼ੀਨਾਂ ਦੀ ਖਰੀਦ ਉਤੇ 50 ਤੋਂ 80 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੂਬਾਈ ਸਰਕਾਰ ਵੱਲੋਂ ਕੰਬਾਈਨਾਂ ’ਤੇ ਇਹ ਸਿਸਟਮ ਲਗਵਾਉਣ ਉਤੇ 50 ਫੀਸਦ ਸਬਸਿਡੀ ਦਿੱਤੀ ਜਾ ਰਹੀ ਹੈ।
ਕੰਬਾਈਨ ਮਾਲਕਾਂ ਨੂੰ ਕੰਬਾਈਨਾਂ ਉਤੇ ਸੁਪਰ ਸਟ੍ਰਾਅ ਮੈਨੇਜਮੈਂਟ ਲਗਾਉਣ ਦੀ ਅਪੀਲ ਕਰਦਿਆਂ ਸ. ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਫ-ਸੁਥਰੇ ਅਤੇ ਹਰੇ ਭਰੇ ਵਾਤਾਵਰਣ ਲਈ ਕੀਤੇ ਜਾ ਰਹੇ ਉਪਰਾਲੇ ਵਿੱਚ ਕਿਸਾਨ ਵੀਰ ਪੂਰਾ ਸਹਿਯੋਗ ਦੇਣ।

Post Views: 25
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 1981 Harvester Combines without Straw Management System will not be allowed to operateAttaching Super Straw Management system with combine harvesters mandatory under Air (Prevention & Control of Pollution) Actwarns Kahan Singh Pannu Chandigarh
Previous Post

ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਵਾਲੇ ਮਾਲ ਪਟਵਾਰੀ ਨੂੰ ਕੀਤਾ ਗਿ੍ਰਫਤਾਰ

Next Post

ਸਿਰਫ ਗਾਂਧੀ ਪਰਿਵਾਰ ਹੀ ਪਾਰਟੀ ਦੀ ਗੁਆਚੀ ਸ਼ਾਨ ਬਹਾਲ ਕਰ ਸਕਦਾ ਅਤੇ ਦੇਸ਼ ਦੀ ਅੰਦਰੂਨੀ ਤੇ ਬਾਹਰੀ ਖਤਰਿਆਂ ਤੋਂ ਰੱਖਿਆ ਕਰ ਸਕਦਾ : ਅਮਰਿੰਦਰ

Next Post
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਸਿਰਫ ਗਾਂਧੀ ਪਰਿਵਾਰ ਹੀ ਪਾਰਟੀ ਦੀ ਗੁਆਚੀ ਸ਼ਾਨ ਬਹਾਲ ਕਰ ਸਕਦਾ ਅਤੇ ਦੇਸ਼ ਦੀ ਅੰਦਰੂਨੀ ਤੇ ਬਾਹਰੀ ਖਤਰਿਆਂ ਤੋਂ ਰੱਖਿਆ ਕਰ ਸਕਦਾ : ਅਮਰਿੰਦਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In