No Result
View All Result
Monday, October 13, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਕੈਪਟਨ ਨੇ ਸਿਹਤ ਵਿਭਾਗ ਨੂੰ ਮੈਡੀਕਲ ਆਕਸੀਜਨ ਦੀ ਮੌਜੂਦਾ ਸਪਲਾਈ ਨੂੰ ਵਧਾਉਣ ਲਈ ਇਸ ਦਾ ਉਤਪਾਦਨ ਸੂਬੇ ਵਿੱਚ ਹੀ ਕਰਨ ਲਈ ਲੋੜੀਂਦੇ ਕਦਮ ਚੁੱਕਣ ਵਾਸਤੇ ਆਖਿਆ

Vijesh by Vijesh
September 14, 2020
in PUNJAB
0
ਹੜ ਰੋਕਥਾਮ ਕੰਮਾਂ ਉਤੇ 50 ਕਰੋੜ ਰੁਪਏ ਖਰਚੇ ਜਾਣਗੇ: ਕੈਪਟਨ ਅਮਰਿੰਦਰ ਸਿੰਘ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 14 ਸਤੰਬਰ – (ਵਰਸ਼ਾ/ ਅਸ਼ੋਕ ਵਰਮਾ) – 
ਸੂਬੇ ਵਿੱਚ ਕੋਵਿਡ ਕੇਸਾਂ ਅਤੇ ਮੌਤ ਦਰ ਵਿੱਚ ਵਾਧੇ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮੈਡੀਕਲ ਆਕਸੀਜਨ ਦੀ ਮੌਜੂਦਾ ਸਪਲਾਈ ਨੂੰ ਵਧਾਉਣ ਲਈ ਇਸ ਦਾ ਉਤਪਾਦਨ ਆਪਣੇ ਪੱਧਰ ‘ਤੇ ਕਰਨ ਲਈ ਕਦਮ ਚੁੱਕੇ ਤਾਂ ਜੋ ਕਿਸੇ ਭਵਿੱਖੀ ਸੰਕਟ ਦੇ ਟਾਕਰੇ ਲਈ ਇਸ ਅਤਿ ਜ਼ਰੂਰੀ ਵਸਤ ਦੀ ਕੋਈ ਕਮੀ ਨਾ ਰਹੇ।
ਪੰਜਾਬ ਜਿਹੜਾ ਆਪਣੇ ਗੁਆਂਢੀ ਇਲਾਕਿਆਂ ਤੋਂ ਇਸ ਮੈਡੀਕਲ ਆਕਸੀਜਨ ਦੀ ਖਰੀਦ ਕਰ ਰਿਹਾ ਹੈ, ਨੇ ਹੁਣ ਫੈਸਲਾ ਕੀਤਾ ਹੈ ਕਿ ਸੂਬੇ ਵਿੱਚ ਕੋਵਿਡ ਕੇਸਾਂ ਦੇ ਵਧਦੀ ਗਿਣਤੀ ਦੇ ਚੱਲਦਿਆਂ ਕਿਸੇ ਕਮੀ ਨਾਲ ਨਜਿੱਠਣ ਲਈ ਮੈਡੀਕਲ ਆਕਸੀਜਨ ਦਾ ਉਤਪਾਦਨ ਸੂਬੇ ਅੰਦਰ ਹੀ ਕਰੇ। ਹੁਣ ਤੱਕ ਪੰਜਾਬ ਮੈਡੀਕਲ ਆਕਸੀਜਨ ਦੀ ਖਰੀਦ ਉਤਰਾਖੰਡ, ਹਿਮਾਚਲ ਪ੍ਰਦੇਸ਼ ਤੇ ਹਰਿਆਣਾ ਸਣੇ ਦੂਜੇ ਸੂਬਿਆਂ ਤੋਂ ਕਰ ਰਿਹਾ ਹੈ। ਹੁਣ ਜਦੋਂ ਕਿ ਕੇਸਾਂ ਦੇ ਨਿਰੰਤਰ ਵਾਧੇ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਆਕਸੀਜਨ ਦੀ ਕਮੀ ਦੀਆਂ ਰਿਪੋਰਟਾਂ ਆਈਆ ਹਨ ਤਾਂ ਮੁੱਖ ਮੰਤਰੀ ਨੇ ਵਾਧੂ ਸਪਲਾਈ ਪੈਦਾ ਕਰਨ ਲਈ ਇਸ ਦੇ ਆਪਣੇ ਸੂਬੇ ਅੰਦਰ ਹੀ ਨਿਰਮਾਣ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਹੈ।
ਇਸ ਫੈਸਲੇ ਦੀ ਦਿਸ਼ਾ ਵਿੱਚ ਸਿਹਤ ਵਿਭਾਗ ਨੇ ਹੁਣ ਤੱਕ ਪੰਜਾਬ ਵਿੱਚ ਮੈਡੀਕਲ ਆਕਸੀਜਨ ਦੇ ਨਿਰਮਾਣ ਲਈ ਇਕ ਸਨਅਤੀ ਆਕਸੀਜਨ ਸਪਲਾਇਰ ਨੂੰ ਲਾਇਸੈਂਸ ਵੀ ਦੇ ਦਿੱਤਾ ਜਦੋਂ ਕਿ ਛੇ ਪੈਕਿੰਗ ਯੂਨਿਟਾਂ ਨੂੰ ਮੈਡੀਕਲ ਵਰਤੋਂ ਲਈ ਆਕਸੀਜਨ ਪੈਕ ਕਰਨ ਦੀ ਆਗਿਆ ਦਿੱਤੀ ਹੈ। ਇਸ ਦੇ ਨਾਲ ਸੂਬੇ ਅੰਦਰ ਹੀ ਹੁਣ ਰੋਜ਼ਾਨਾ 800 ਮੈਡੀਕਲ ਆਕਸੀਜਨ ਸਿਲੰਡਰਾਂ ਦੇ ਉਤਪਾਦ ਅਤੇ 2000 ਯੂਨਿਟਾਂ ਦੀ ਪੈਕਿੰਗ ਦੀ ਸਮਰੱਥਾ ਹੋ ਗਈ। ਸਰਕਾਰ ਨੂੰ ਆਸ ਹੈ ਕਿ ਪਹਿਲਾਂ ਤੋਂ ਹੀ ਦੂਜੇ ਸੂਬਿਆਂ ਤੋਂ ਕੀਤੀ ਖਰੀਦ ਦੇ ਨਾਲ ਆਉਣ ਵਾਲੇ ਹਫਤਿਆਂ ਵਿੱਚ ਮੰਗ ਵਿੱਚ ਕਿਸੇ ਵੀ ਤਰ੍ਹਾਂ ਹੋਣ ਦੀ ਸਥਿਤੀ ਨਾਲ ਨਜਿੱਠਣ ਵਿੱਚ ਮੱਦਦ ਮਿਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਕੇਸਾਂ ਵਿੱਚ ਵਾਧੇ ਦੇ ਚੱਲਦਿਆਂ ਸੂਬਾ ਸਰਕਾਰ ਨੇ ਮੈਡੀਕਲ ਆਕਸੀਜਨ ਦੀ ਮੰਗ ਤੇ ਸਪਲਾਈ ਉਤੇ ਨਿਗਰਾਨੀ ਰੱਖਣ ਲਈ ਨੋਡਲ ਅਫਸਰ ਨਿਯੁਕਤ ਕੀਤੇ ਹਨ। ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਆਖਿਆ ਹੈ ਕਿ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸੂਬੇ ਅੰਦਰ ਨਿਰਮਾਣ ਅਤੇ ਪੈਕਿੰਗ ਨੂੰ ਹੋਰ ਵਧਾਉਣਾ ਯਕੀਨੀ ਬਣਾਇਆ ਜਾਵੇ।
ਮਹਾਂਮਾਰੀ ਨਾਲ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਸੱਦੀ ਵਰਚੁਅਲ ਮੀਟਿੰਗ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸੂਬੇ ਵਿੱਚ ਕੋਵਿਡ ਮਰੀਜ਼ਾਂ ਦੇ ਇਲਾਜ ਲਈ ਆਕਸੀਜਨ ਦੀ ਕੋਈ ਕਮੀ ਨਾ ਆਵੇ।
ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ ਕਿ ਇਸ ਵੇਲੇ ਸੂਬੇ ਕੋਲ ਆਕਸੀਜਨ ਦੀ ਢੁੱਕਵੀਂ ਸਪਲਾਈ ਮੌਜੂਦ ਹੈ ਤਾਂ ਜੋ ਕੋਵਿਡ ਦੇ ਵਧ ਰਹੇ ਕੇਸਾਂ ਨਾਲ ਮੰਗ ਦੇ ਵਾਧੇ ਦੀ ਪੂਰਤੀ ਕੀਤੀ ਜਾ ਸਕੇ। ਉਨ੍ਹਾਂ ਨੂੰ ਅੱਗੇ ਦੱਸਿਆ ਗਿਆ ਕਿ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ 6653 ਕੋਵਿਡ ਮਰੀਜ਼ ਦਾਖਲ ਹੋਏ ਜਿਨ੍ਹਾਂ ਵਿੱਚੋਂ 5269 ਵਿਅਕਤੀ ਸਿਹਤਯਾਬ ਹੋ ਗਏ ਅਤੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਜਦਕਿ 550 ਵਿਅਕਤੀ ਅਜੇ ਇਲਾਜ ਅਧੀਨ ਹਨ।
ਮੁੱਖ ਸਕੱਤਰ ਵਿਨੀ ਮਹਾਜਨ ਨੇ ਮੀਟਿੰਗ ਦੌਰਾਨ ਦੱਸਿਆ ਕਿ ਪੰਜਾਬ, ਆਈ.ਸੀ.ਐਮ.ਆਰ. ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 10 ਦਿਨਾਂ ਛੁੱਟੀ ਦੀ ਨੀਤੀ ਨੂੰ ਅਪਣਾ ਰਿਹਾ ਹੈ। ਜੇਕਰ ਦਾਖਲ ਮਰੀਜ਼ ਵਿੱਚ ਅਖੀਰਲੇ ਤਿੰਨ ਦਿਨ ਲੱਛਣ ਨਹੀਂ ਰਹਿੰਦੇ ਤਾਂ ਲੈਵਲ-1 ਦੇ ਕਿਸੇ ਵੀ ਪਾਜ਼ੇਟਿਵ ਮਰੀਜ਼ ਨੂੰ 10ਵੇਂ ਦਿਨ ਛੁੱਟੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕੇਸਾਂ ਦੀ ਵਧ ਰਹੀ ਗਿਣਤੀ ਨਾਲ ਨਿਪਟਣ ਲਈ ਮੈਡੀਕਲ ਕਾਲਜ, ਫਰੀਦਕੋਟ ਵਿੱਚ 50 ਹੋਰ ਬੈੱਡ ਸ਼ਾਮਲ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਏਮਜ਼ ਦੇ ਦਿਲ ਦੇ ਰੋਗਾਂ ਦੇ ਮਾਹਿਰ ਪ੍ਰੋਫੈਸਰ ਅੰਬੁਜ ਰੌਏ, ਜੋ ਪੰਜਾਬ ਵਿੱਚ ਹੋਈਆਂ ਮੌਤ ਦਰ ਦੇ ਅੰਕੜਿਆਂ ਦਾ ਅਧਿਐਨ ਕਰ ਰਹੇ ਹਨ, ਨੇ ਕਿਹਾ ਕਿ ਵਾਇਰਸ ਵਿੱਚ ਪਰਿਵਾਰਨ ਆਉਣ ਦੀ ਸੰਭਾਵਨਾ ਦੀ ਘੋਖ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਦੇ ਸਿਹਤ ਮਾਹਿਰਾਂ ਦੇ ਸਮੂਹ ਦੇ ਮੁਖੀ ਡਾ. ਕੇ.ਕੇ. ਤਲਵਾੜ ਨੇ ਕਿਹਾ ਕਿ ਪੈਨਲ ਵੱਲੋਂ ਸੈਂਪਲ ਇਮਟੈੱਕ ਨੂੰ ਭੇਜੇ ਜਾਣਗੇ ਤਾਂ ਕਿ ਵਾਇਰਸ ਦੇ ਰੂਪ ਦੀ ਜਾਂਚ ਕੀਤੀ ਜਾ ਸਕੇ ਅਤੇ ਇਹ ਪਤਾ ਲਾਇਆ ਜਾ ਸਕੇ ਇਸ ਤੋਂ ਪਹਿਲਾਂ ਭੇਜੇ ਸੈਂਪਲਾਂ ਦੇ ਮੁਕਾਬਲੇ ਬੀਤੇ ਇਕ ਮਹੀਨੇ ਵਿੱਚ ਕੋਈ ਪਰਿਵਰਤਨ ਆਇਆ ਹੈ।
ਸ੍ਰੀ ਰੌਏ ਨੇ ਅੱਗੇ ਕਿਾ ਕਿ ਪੰਜਾਬ ਵਿੱਚ ਕੋਵਿਡ ਨਾਲ ਬਹੁਤੀਆਂ ਮੌਤਾਂ 6 ਅਗਸਤ ਤੋਂ ਬਾਅਦ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੇਸਾਂ ਦੀ ਮੌਤ ਦਰ 2.96 ਫੀਸਦੀ ਹੈ ਜੋ ਕੌਮੀ ਔਸਤ ਦੀ 1.65 ਫੀਸਦੀ ਨਾਲੋਂ ਵੱਧ ਹੈ ਅਤੇ ਇਸੇ ਤਰ੍ਹਾਂ ਪ੍ਰਤੀ ਮਿਲੀਅਨ ਮੌਤਾਂ 78.5 ਹੈ (ਕੌਮੀ ਔਸਤ 58.3 ਹੈ) ਪਰ ਫੇਰ ਵੀ ਇਹ ਅੰਕੜੇ ਮੁਲਕ ਵਿੱਚ ਬਹੁਤੇ ਸੂਬਿਆਂ ਨਾਲੋਂ ਬਿਹਤਰ ਹਨ। ਦਰਅਸਲ, ਪੰਜਾਬ ਦੀ5.72ਫੀਸਦੀ ਦੀ ਸਾਕਾਰਤਮਕ ਦਰ 8.47 ਦੀ ਕੌਮੀ ਔਸਤ ਨਾਲੋਂ ਬਹੁਤ ਬਿਹਤਰ ਹੈ।
ਸ੍ਰੀ ਰੌਏ ਨੇ ਦੱਸਿਆ ਕਿ ਪੰਜਾਬ ਵਿੱਚ ਮੌਤ ਦੀ ਵੱਧ ਦਰ ਦਾ ਮੁੱਖ ਕਾਰਨ ਸਹਿ-ਬਿਮਾਰੀਆਂ ਹਨ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਸਹਿ-ਰੋਗਾਂ ਵਾਲੇ ਸਾਰੇ ਵਿਅਕਤੀਆਂ ਨੂੰ ਤੁਰੰਤ ਹਸਪਤਾਲਾਂ ਜਾਂ ਹੋਰ ਸਿਹਤ ਕੇਂਦਰ ਵਿੱਚ ਦਾਖਲ ਹੋਣਾ ਚਾਹੀਦਾ ਹੈ ਅਤੇ ਆਕਸੀਜਨ ਦੀ ਦਿੱਕਤ ਨਾਲ ਨਿਪਟਣ ਲਈ ਪੂਰੀ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ। ਸ੍ਰੀ ਰੌਏ, ਜੋ ਪੰਜਾਬ ਦੇ ਪਹਿਲੀ ਕੋਵਿਡ ਮੌਤ ਦੇ ਆਡਿਟ ਵਿੱਚ ਸ਼ਾਮਲ ਹਨ, ਵੱਲੋਂ ਇਲਾਜ ਲਈ ਦਿੱਤੇ ਸੁਝਾਵਾਂ ਵਿੱਚ ਆਕਸੀਜਨ ਦੀ ਉਪਲਬਧਤਾ, ਪਲਸ ਸਟੀਰੌਇਡ ਸਮੇਤ ਸਟੀਰੌਇਡ ਥਰੈਪੀ ਦੀ ਛੇਤੀ ਸ਼ੁਰੂਆਤ ਸ਼ਾਮਲ ਹਨ। ਉਨ੍ਹਾਂ ਨੇ ਇਹ ਵੀ ਸਲਾਹ ਦਿੱਤੀ ਕਿ ਬਾਇਓਮਾਰਕਰ ਦੀ ਉਲਬਧਤਾ ਯਕੀਨੀ ਬਣਾਉਣ ਦੇ ਨਾਲ-ਨਾਲ ਸਰੀਰ ਦੀ ਅੰਦਰੂਨੀ ਜਾਂਚ ਕਰਨ ਵਾਲੀਆਂ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਮੌਤ ਦਰ ਨੂੰ ਘਟਾਇਆ ਜਾ ਸਕੇ।
ਮੁੱਖ ਮੰਤਰੀ ਵੱਲੋਂ ਪਲਾਜ਼ਮਾ ਥੈਰੇਪੀ ਦੀ ਸਫਲਤਾ ਬਾਰੇ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿੱਚ ਡਾ. ਤਲਵਾੜ ਨੇ ਕਿਹਾ ਕਿ ਅਧਿਐਨ ਤੋਂ ਅਜੇ ਤੱਕ ਕੋਈ ਪੁਖਤਾ ਨਤੀਜੇ ਸਾਹਮਣੇ ਨਹੀਂ ਆਏ ਹਨ ਹਾਲਾਂਕਿ ਐਫ.ਡੀ.ਏ. ਨੇ ਇਲਾਜ ਦੇ ਇਸ ਢੰਗ ਦੀ ਸਿਫਾਰਸ਼ ਕੀਤੀ ਸੀ। ਡਾ. ਤਲਵਾੜ ਨੇ ਕਿਹਾ ਕਿ ਇਹ ਵੇਖਦਿਆਂ ਕਿ ਇਸਦੇ ਮਾੜੇ ਪ੍ਰਭਾਵ ਦਾ ਵੀ ਕੋਈ ਸਬੂਤ ਨਹੀਂ ਹੈ, ਗੰਭੀਰ ਮਰੀਜ਼ਾਂ ਨੂੰ ਪਲਾਜ਼ਮਾ ਥੈਰੇਪੀ ਦੇਣ ਦੀ ਸਲਾਹ ਦਿੱਤੀ ਗਈ। ਹੁਣ ਤੱਕ ਕੋਵਿਡ ਤੋਂ ਸਿਹਤਯਾਬ ਹੋਏ 39 ਮਰੀਜ਼ਾਂ ਨੇ ਪਲਾਜ਼ਮਾ ਦਾਨ ਕੀਤਾ ਹੈ ਜਿਸ ਨਾਲ ਇਸਦੇ 77 ਯੂਨਿਟ ਇਕੱਠੇ ਹੋਏ। ਸਰਕਾਰੀ ਮੈਡੀਕਲ ਕਾਲਜ ਵਿਚ ਹੁਣ ਤੱਕ 24 ਮਰੀਜ਼ਾਂ ਨੂੰ ਪਲਾਜ਼ਮਾ ਥੈਰੇਪੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਚਾਰ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਅਤੇ 33 ਮਰੀਜ਼ਾਂ ਨੂੰ ਨਿੱਜੀ ਸਿਹਤ ਸੰਸਥਾਵਾਂ ਵਿੱਚ ਵੀ ਇਹ ਥੈਰੇਪੀ ਦਿੱਤੀ ਗਈ ਹੈ।
ਸਿਹਤ ਵਿਭਾਗ ਦੇ ਸਕੱਤਰ ਹੁਸਨ ਲਾਲ ਨੇ ਆਪਣੀ ਪੇਸ਼ਕਾਰੀ ਵਿੱਚ ਮੁੱਖ ਮੰਤਰੀ ਨੂੰ ਟੈਸਟਿੰਗ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਘਰਾਂ ਵਿੱਚ ਏਕਾਂਤਵਾਸ ਅਧੀਨ ਮਾਮਲਿਆਂ ਦੀ ਨਿਗਰਾਨੀ ਲਈ ਚੁੱਕੇ ਵੱਖ-ਵੱਖ ਕਦਮਾਂ ਬਾਰੇ ਜਾਣੂੰ ਕਰਵਾਇਆ ਅਤੇ ਦੱਸਿਆ ਕਿ ਸਿਹਤ ਵਿਭਾਗ ਇਨ੍ਹਾਂ ਮਾਮਲਿਆਂ ਦੀ ਨਿਗਰਾਨੀ ਲਈ ਇੱਕ ਪੇਸ਼ੇਵਾਰ ਏਜੰਸੀ ਨੂੰ ਆਪਣੇ ਨਾਲ ਜੋੜਨ ਦੀ ਪ੍ਰਕਿਰਿਆ ਅਧੀਨ ਹੈ।
104 ਮੈਡੀਕਲ ਹੈਲਪਲਾਈਨ ਰੋਜ਼ਾਨਾ ਘਰੇਲੂ ਏਕਾਂਤਵਾਸ ਅਧੀਨ ਮਾਮਲਿਆਂ ਖਾਸ ਕਰ ਜਿਨ੍ਹਾਂ ਦੀ ਉਮਰ 40 ਸਾਲ ਤੋਂ ਉਪਰ ਹੈ, ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ ਤਾਂ ਜੋ ਰੋਜ਼ਾਨਾ ਆਧਾਰ ‘ਤੇ ਉਨ੍ਹਾਂ ਦੇ ਪੈਰਾਮੀਟਰਾਂ ਦੀ ਜਾਂਚ ਕੀਤੀ ਜਾ ਸਕੇ। ਮੀਟਿੰਗ ਵਿੱਚ ਦੱਸਿਆ ਗਿਆ ਕਿ ਪਿਛਲੇ 4 ਦਿਨਾਂ ਦੌਰਾਨ ਘਰੇਲੂ ਏਕਾਂਤਵਾਸ ਅਧੀਨ ਮਾਮਲਿਆਂ ਦੇ ਸਬੰਧ ਵਿੱਚ 2500 ਤੋਂ ਵੱਧ ਕਾਲਾਂ ਕੀਤੀਆਂ ਗਈਆਂ ਹਨ।
ਟੈਸਟਿੰਗ ਵਿੱਚ ਤੇਜ਼ੀ ਲਿਆਉਣ ਦੇ ਮੱਦੇਨਜ਼ਰ ਵਾਕ-ਇਨ ਟੈਸਟਿੰਗ ਨੂੰ ਸੁਚਾਰੂ ਬਣਾਉਣ ਲਈ ਵੱਖ-ਵੱਖ ਕਦਮ ਚੁੱਕੇ ਗਏ ਹਨ। ਉਡੀਕ ਦੇ ਸਮੇਂ ਨੂੰ ਘਟਾਉਣ ਅਤੇ ਲੋਕਾਂ ਵਾਸਤੇ ਸਾਰੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਲੋੜੀਂਦੀਆਂ ਟੀਮਾਂ ਲਗਾਈਆਂ ਜਾ ਰਹੀਆਂ ਹਨ। ਮੀਟਿੰਗ ਵਿੱਚ ਇਹ ਵੀ ਦੱਸਿਆ ਗਿਆ ਕਿ ਵਾਕ-ਇਨ ਟੈਸਟਿੰਗ (ਰੈਪਿਡ ਐਂਟੀਜਨ ਅਤੇ ਆਰ.ਟੀ.-ਪੀ.ਸੀ.ਆਰ. ਟੈਸਟਿੰਗ) ਹਫਤੇ ਦੇ ਸਾਰੇ ਦਿਨ (ਐਤਵਾਰ ਨੂੰ ਛੱਡ ਕੇ ਜਦੋਂ ਐਮਰਜੈਂਸੀ ਟੈਸਟਿੰਗ ਉਪਲੱਬਧ ਹੋਵੇਗੀ) ਸਵੇਰੇ 9 ਵਜੇ ਤੋਂ ਸ਼ਾਮ 4 ਤੱਕ ਕੀਤੀ ਜਾ ਰਹੀ ਹੈ। ਐਮਰਜੈਂਸੀ ਟੈਸਟਿੰਗ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਦੇ ਸਮੇਂ ਤੋਂ ਇਲਾਵਾ ਵੀ ਕੀਤੀ ਜਾ ਰਹੀ ਹੈ।
ਮੈਡੀਕਲ ਸਿੱਖਿਆ ਅਤੇ ਖੋਜ ਦੇ ਸਕੱਤਰ ਡੀ.ਕੇ. ਤਿਵਾੜੀ ਨੇ ਆਪਣੀ ਪੇਸ਼ਕਾਰੀ ਵਿੱਚ ਮੁੱਖ ਮੰਤਰੀ ਨੂੰ ਸਰਕਾਰੀ ਮੈਡੀਕਲ ਕਾਲਜਾਂ ਵਿਖੇ ਤੀਜੇ ਲੈਵਲ ਦੀਆਂ ਕੋਵਿਡ ਇਲਾਜ ਸੇਵਾਵਾਂ ਦੀ ਮੌਜੂਦਾ ਸਥਿਤੀ ਅਤੇ ਪਲਾਜ਼ਮਾ ਥੈਰੇਪੀ ਦੇ ਯਤਨਾਂ ਬਾਰੇ ਜਾਣਕਾਰੀ ਦਿੱਤੀ।

Post Views: 59
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਮੈਡੀਕਲ ਆਕਸੀਜਨ ਦੀ ਮੌਜੂਦਾ ਸਪਲਾਈ ਨੂੰ ਵਧਾਉਣ ਲਈ ਇਸ ਦਾ ਉਤਪਾਦਨ ਸੂਬੇ ਵਿੱਚ ਹੀ ਕਰਨ ਲਈ ਲੋੜੀਂਦੇ ਕਦਮ ਚੁੱਕਣ ਵਾਸਤੇ ਆਖਿਆ

Next Post

6ਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਲਈ ਅਪਲਾਈ ਕਰਨ ਲਈ ਮਿਤੀ ਵਿੱਚ ਵਾਧਾ

Next Post
ਪਲੇਸਮੈਂਟ ਅਫਸਰ ਵੱਲੋਂ ਸਵੈ ਰੋਜ਼ਗਾਰ ਸਕੀਮਾਂ ਦਾ ਲਾਭ ਲੈਣ ਦਾ ਸੱਦਾ

6ਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਲਈ ਅਪਲਾਈ ਕਰਨ ਲਈ ਮਿਤੀ ਵਿੱਚ ਵਾਧਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In