No Result
View All Result
Saturday, July 18, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਨਾਬਾਰਡ ਨੇ ਆਗਾਮੀ ਵਿੱਤੀ ਵਰ੍ਹੇ ਲਈ ਜ਼ਿਲ੍ਹੇ ਦੇ ਬੈਂਕਾਂ ਨੂੰ 6,180 ਕਰੋੜ ਰੁਪਏ ਦਾ ਕਰਜ਼ਾ ਦੇਣ ਦੇ ਟੀਚੇ ’ਤੇ ਲਾਈ ਮੋਹਰ

Rakesh Goyal by Rakesh Goyal
October 27, 2020
in PUNJAB
0
ਨਾਬਾਰਡ ਨੇ ਆਗਾਮੀ ਵਿੱਤੀ ਵਰ੍ਹੇ ਲਈ ਜ਼ਿਲ੍ਹੇ ਦੇ ਬੈਂਕਾਂ ਨੂੰ 6,180 ਕਰੋੜ ਰੁਪਏ ਦਾ ਕਰਜ਼ਾ ਦੇਣ ਦੇ ਟੀਚੇ ’ਤੇ ਲਾਈ ਮੋਹਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਬਰਨਾਲਾ, 27 ਅਕਤੂਬਰ (ਰਾਕੇਸ਼ ਗੋਇਲ/ਰਾਹੁਲ ਬਾਲੀ):- ਨਾਬਾਰਡ ਵੱਲੋਂ ਆਗਾਮੀ ਵਿੱਤੀ ਵਰ੍ਹੇ 2021-22 ਲਈ ਬਰਨਾਲਾ ਦੇ ਬੈਕਾਂ ਨੂੰ ਕਰਜ਼ਾ ਮੁਹੱਈਆ ਕਰਨ ਵਾਸਤੇ ਚਾਲੂ ਵਰ੍ਹੇ ਨਾਲੋਂ 359 ਕਰੋੜ ਵੱਧ ਕਰਜ਼ ਰਕਮ ਦੇਣ ਦਾ ਟੀਚਾ ਮਿੱਥਿਆ ਹੈ ਅਤੇ ਜ਼ਿਲ੍ਹੇ ਦੀਆਂ ਬੈਕਾਂ ਨੂੰ 6,180 ਕਰੋੜ ਰੁਪਏ ਦੇ ਕਰਜ਼ ਦੇਣ ਦੇ ਟੀਚੇ ’ਤੇ ਮੋਹਰ ਲਾਈ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂਂ ਲੀਡ ਬੈਂਕ ਬਰਨਾਲਾ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ ਗਿਆ।
ਮੀਟਿੰਗ ਦੌਰਾਨ ਸ੍ਰੀ ਫੂਲਕਾ ਨੇ ਕਿਹਾ ਕਿ ਨਾਬਾਰਡ ਵੱਲੋਂ ਜ਼ਿਲ੍ਹੇ ਦੀਆਂ ਕਾਰੋਬਾਰੀ ਸੰਸਥਾਵਾਂ ਅਤੇ ਬੈਂਕਾਂ ਦੀ ਪ੍ਰਗਤੀ ਦੇ ਆਧਾਰ ’ਤੇ ਸੰਭਾਵਿਤ ਕਰਜ਼ਾ ਯੋਜਨਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੈਂਕ ਅਧਿਕਾਰੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਾਉਣਾ ਯਕੀਨੀ ਬਣਾਉਣ। ਉਨ੍ਹਾਂ ਬੈਂਕਾਂ ਦੀਆਂ ਸਰਕਾਰੀ ਸਕੀਮਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਅਤੇ ਇਮਾਨਦਾਰੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਕਰਦੇ ਹੋਏ ਬੈਂਕ ਦੇ ਕੰਮ-ਕਾਜ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀ ਸਹਾਇਤਾ ਕਰਨ ’ਤੇ ਜ਼ੋਰ ਦਿੱਤਾ ਤਾਂ ਜੋ ਉਹ ਆਪਣਾ ਕਾਰੋਬਾਰ ਸ਼ੁਰੂ ਕਰਕੇ ਜੀਵਨ ਪੱਧਰ ਉੱਚਾ ਕਰ ਸਕਣ। ਨਾਬਾਰਡ ਡੀਡੀਐੱਮ ਸ੍ਰੀ ਮਾਨਵਪ੍ਰੀਤ ਸਿੰਘ ਨੇ ਦੱਸਿਆ ਕਿ ਰਿਜ਼ਰਵ ਬੈਕ ਆਫ ਇੰਡੀਆ ਦੀਆਂ ਹਦਾਇਤਾਂ ’ਤੇ ਨਾਬਾਰਡ ਵੱਲੋਂ ਹਰ ਸਾਲ ਹੀ ਜ਼ਿਲ੍ਹੇ ਦੀਆਂ ਬੈਕਾਂ ਨੂੰ ਕਰਜ਼ਾ ਦੇਣ ਲਈ ਅਗੇਤਾ ਕਰੈਡਿਟ ਪਲਾਨ ਤਿਆਰ ਕੀਤਾ ਜਾਂਦਾ ਹੈ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਆਦਿਤਯ ਡੇਚਲਵਾਲ, ਜ਼ਿਲ੍ਹਾ ਲੀਡ ਮੈਨੇਜਰ ਮਹਿੰਦਰ ਪਾਲ ਗਰਗ, ਵੱਖ-ਵੱਖ ਬੈਂਕਾਂ ਦੇ ਜ਼ਿਲ੍ਹਾ ਤਾਲਮੇਲ ਅਫ਼ਸਰ ਤੇ ਸਰਕਾਰੀ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।

Post Views: 38
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਕੌਮੀ ਮੀਡੀਆ ਐਵਾਰਡਜ਼, 2020 ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਅਰਜ਼ੀਆਂ ਦੀ ਮੰਗ

Next Post

ਸਾਇਬਰ ਕ੍ਰਾਈਮ ਦੀ ਜਾਗਰੂਕਤਾ ਸਬੰਧੀ ਵੈੱਬੀਨਾਰ ਦਾ ਆਯੋਜਨ

Next Post
ਸਾਇਬਰ ਕ੍ਰਾਈਮ ਦੀ ਜਾਗਰੂਕਤਾ ਸਬੰਧੀ ਵੈੱਬੀਨਾਰ ਦਾ ਆਯੋਜਨ

ਸਾਇਬਰ ਕ੍ਰਾਈਮ ਦੀ ਜਾਗਰੂਕਤਾ ਸਬੰਧੀ ਵੈੱਬੀਨਾਰ ਦਾ ਆਯੋਜਨ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800