No Result
View All Result
Sunday, September 20, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਪੰਜਾਬ ਰਾਈਟ ਟੂ ਬਿਜ਼ਨੈਸ ਐਕਟ ਤਹਿਤ ਸੂਬੇ ਦਾ ਪਹਿਲਾ ਸਰਟੀਫਿਕੇਟ ਪਟਿਆਲਾ ‘ਚ ਜਾਰੀ

Vijesh by Vijesh
November 5, 2020
in PUNJAB
0
ਪੰਜਾਬ ਰਾਈਟ ਟੂ ਬਿਜ਼ਨੈਸ ਐਕਟ ਤਹਿਤ ਸੂਬੇ ਦਾ ਪਹਿਲਾ ਸਰਟੀਫਿਕੇਟ ਪਟਿਆਲਾ ‘ਚ ਜਾਰੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ/ਪਟਿਆਲਾ, 5 ਨਵੰਬਰ – ਅਸ਼ੋਕ ਵਰਮਾ – 

ਪੰਜਾਬ ਰਾਈਟ ਟੂ ਬਿਜ਼ਨੈਸ ਐਕਟ-2020 ਤਹਿਤ ਅੱਜ ਸੂਬੇ ਦਾ ਪਹਿਲਾ ਸਰਟੀਫਿਕੇਟ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵੱਲੋਂ ਕਾਰੋਬਾਰੀ ਰਤਨਦੀਪ ਗੜੰਗ ਨੂੰ ਖਿਡੌਣਿਆਂ ਦੀ ਫੈਕਟਰੀ ਲਾਉਣ ਲਈ ਜਾਰੀ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਐਕਟ ਦੀ ਵਿਸ਼ੇਸ਼ਤਾ ਦੱਸਦਿਆਂ ਕਿਹਾ ਕਿ ਇਸ ਐਕਟ ਤਹਿਤ ‘ਬਿਜ਼ਨੈਸ ਫਸਟ ਪੋਰਟਲ‘ ‘ਤੇ ਰਾਜ ਵਿੱਚ ਨਵਾਂ ਵਪਾਰ/ਕਾਰੋਬਾਰ ਸ਼ੁਰੂ ਕਰਨ ਵਾਲੇ ਨੂੰ ਇੱਕ ਥਾਂ ‘ਤੇ ਹੀ ਅਰਜ਼ੀ ਦੇਣ ਤੋਂ ਬਾਅਦ ਰਿਕਾਰਡ ਸਮੇਂ ‘ਚ ਸਾਰੀਆਂ ਐਨ.ਓ.ਸੀਜ ਤੇ ਲੋੜੀਂਦੀਆਂ ਪ੍ਰਵਾਨਗੀਆਂ ਦੇ ਕੇ ਸਰਟੀਫਿਕੇਟ ਜਾਰੀ ਕਰਨ ਦੀ ਪਹਿਲਕਦਮੀ ਲਿਆਂਦੀ ਗਈ ਹੈ।ਉਨਾਂ ਦੱਸਿਆ ਕਿ ਪਟਿਆਲਾ ਜ਼ਿਲੇ ਦੇ ਰਾਜਪੁਰਾ-ਘਨੌਰ ਨੇੜੇ ਖਿਡੌਣਿਆਂ ਦੀ ਨਵੀਂ ਫੈਕਟਰੀ ਲਗਾਉਣ ਲਈ ਸਬੰਧਤ ਵਿਭਾਗਾਂ ਤੋਂ ਲੋੜੀਂਦੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ 13 ਦਿਨਾਂ ਦੇ ਰਿਕਾਰਡ ਸਮੇਂ ‘ਚ ਪ੍ਰਾਪਤ ਕਰਕੇ ਮੈਸਰਜ ਪਲੈਟੀਨਮ ਟੁਆਏਜ਼ ਦਾ ਮਾਲਕ ਰਤਨਦੀਪ ਗੜੰਗ ਸੂਬੇ ਦਾ ਅਜਿਹਾ ਪਹਿਲਾ ਉਦਮੀ ਬਣ ਗਿਆ ਹੈ, ਜਿਸ ਨੂੰ ਆਨਲਾਈਨ ਅਰਜ਼ੀ ਦੇਣ ਦੇ 13ਵੇਂ ਦਿਨ ਸਾਰੀਆਂ ਪ੍ਰਵਾਨਗੀਆਂ ਹਾਸਲ ਹੋ ਗਈਆਂ ਹੋਣ।ਸਿੰਗਲ ਵਿੰਡੋ ਪ੍ਰਣਾਲੀ ‘ਬਿਜ਼ਨੈਸ ਫਰਸਟ ਪੋਰਟਲ‘ ਰਾਹੀਂ ਪ੍ਰਾਪਤ ਪ੍ਰਵਾਨਗੀਆਂ ਦਾ ਪੱਤਰ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਕੋਲੋਂ ਹਾਸਲ ਕਰਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਰਤਨਦੀਪ ਨੇ ਕਿਹਾ ਕਿ ਇਸ ਤੋਂ ਪਹਿਲਾਂ ਪ੍ਰਵਾਨਗੀਆਂ ਸਮੇਂ ਸਿਰ ਨਾ ਮਿਲਣ ਕਰਕੇ ਨਵੇਂ ਉਦਮੀ ਦਾ ਉਤਸ਼ਾਹ ਸ਼ੁਰੂਆਤੀ ਸਮੇਂ ‘ਚ ਹੀ ਮੱਠਾ ਪੈ ਜਾਂਦਾ ਸੀ। ਉਨਾਂ ਕਿਹਾ ਕਿ ਉਨਾਂ ਨੂੰ ਉਮੀਦ ਹੈ ਕਿ ਹੁਣ ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ਼ ਵਿਭਾਗ ਵੱਲੋਂ ਲਾਗੂ ਕੀਤੇ ਗਏ ‘ਪੰਜਾਬ ਰਾਈਟ ਟੂ ਬਿਜਨੈਸ ਐਕਟ-2020‘ ਦਾ ਲਾਭ ਨਵੇਂ ਉਦਮੀਆਂ ਨੂੰ ਜਰੂਰ ਮਿਲੇਗਾ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ਅੰਦਰ ਉਦਯੋਗਾਂ ਨੂੰ ਹੁਲਾਰਾ ਦੇਣ ਲਈ ਘੜੀਆਂ ਹਾਂ ਪੱਖੀ ਨੀਤੀਆਂ ਅਤੇ ਨਵੇਂ ਕਾਰੋਬਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਰਿਆਇਤਾਂ ਸਦਕਾ ਨਵੇਂ ਉਦਮੀ ਖੁਸ਼ ਹਨ।ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ‘ਚ ਉਦਯੋਗ ਪੱਖੀ ਮਾਹੌਲ ਸਿਰਜਿਆ ਹੈ ਅਤੇ ਹੁਣ ਉਦਯੋਗਿਕ ਕ੍ਰਾਂਤੀ ਨੂੰ ਸਿਖਰ ‘ਤੇ ਪਹੁੰਚਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਪੰਜਾਬ ਰਾਈਟ ਟੂ ਬਿਜਨੈਸ ਐਕਟ 2020 ਤਹਿਤ ਨਵੇਂ ਉਦਮੀਆਂ ਵੱਲੋਂ ਪੰਜਾਬ ਬਿਜ਼ਨੈਸ ਫਸਟ ਪੋਰਟਲ ‘ਤੇ ਅਰਜ਼ੀ ਅਪਲੋਡ ਕਰਨ ਦੇ ਰਿਕਾਰਡ ਸਮੇਂ ‘ਚ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਜਾਰੀ ਕੀਤੀਆਂ ਜਾਂਦੀ ਹਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਸ੍ਰੀ ਜਗਨੂਰ ਸਿੰਘ ਗਰੇਵਾਲ (ਪੀ.ਸੀ.ਐਸ. ਟ੍ਰੇਨੀ), ਜ਼ਿਲਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਸ੍ਰੀ ਧਰਮਪਾਲ ਭਗਤ, ਫੰਕਸ਼ਨਲ ਮੈਨੇਜਰ ਸ੍ਰੀ ਅੰਗਦ ਸਿੰਘ ਸੋਹੀ ਵੀ ਮੌਜੂਦ ਸਨ।

Post Views: 41
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਪੰਜਾਬ ਸਰਕਾਰ ਵਲੋਂ 16 ਨਵੰਬਰ ਤੋਂ ਕਾਲਜ ਤੇ ਯੂਨੀਵਰਸਿਟੀਆਂ ਮੁੜ ਖੋਲਣ ਦਾ ਫੈਸਲਾ

Next Post

ਪੰਜਾਬ ਨੂੰ ਅਕਤੂਬਰ ਮਹੀਨੇ ਦੌਰਾਨ 1060.76 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ, ਪਿਛਲੇ ਸਾਲ ਨਾਲੋਂ 14.12 ਫੀਸਦੀ ਇਜਾਫ਼ਾ

Next Post
ਪੰਜਾਬ ਨੇ ਪੰਜਾਬ ਵਸਤਾਂ ਅਤੇ ਸੇਵਾਵਾਂ ਟੈਕਸ (ਸੋਧ) ਬਿੱਲ, 2020 ਦੇ ਲਾਗੂ ਕਰਨ ਸਬੰਧੀ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਪੰਜਾਬ ਨੂੰ ਅਕਤੂਬਰ ਮਹੀਨੇ ਦੌਰਾਨ 1060.76 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ, ਪਿਛਲੇ ਸਾਲ ਨਾਲੋਂ 14.12 ਫੀਸਦੀ ਇਜਾਫ਼ਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800