No Result
View All Result
Thursday, October 8, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਲੋਕਪਾਲ ਪੰਜਾਬ ਨੇ ਨੌਵੇਂ ਸਿੱਖ ਗੁਰੂ ਸਾਹਿਬ ਦੇ 400 ਸਾਲਾਂ ਨੂੰ ਸਮਰਪਿਤ “ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਅਧਿਆਤਮਕ ਯਾਤਰਾ” ਨੂੰ ਦਰਸਾਉਂਦੀ ਕਾਫ਼ੀ ਟੇਬਲ ਬੁੱਕ ਕੀਤੀ ਲੋਕ ਅਰਪਣ

admin by admin
August 4, 2021
in PUNJAB
0
ਲੋਕਪਾਲ ਪੰਜਾਬ ਨੇ ਨੌਵੇਂ ਸਿੱਖ ਗੁਰੂ ਸਾਹਿਬ ਦੇ 400 ਸਾਲਾਂ ਨੂੰ ਸਮਰਪਿਤ “ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਅਧਿਆਤਮਕ ਯਾਤਰਾ” ਨੂੰ ਦਰਸਾਉਂਦੀ ਕਾਫ਼ੀ ਟੇਬਲ ਬੁੱਕ ਕੀਤੀ ਲੋਕ ਅਰਪਣ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 3 ਅਗਸਤ ( ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਲੋਕਪਾਲ ਜਸਟਿਸ ਵਿਨੋਦ ਕੇ. ਸ਼ਰਮਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਐਡਵੋਕੇਟ ਹਰਪ੍ਰੀਤ ਸੰਧੂ ਵੱਲੋਂ ਲਿਖੀ ਕਾਫ਼ੀ ਟੇਬਲ ਬੁੱਕ ਲੋਕ ਅਰਪਣ ਕੀਤੀ ਜਿਸ ਵਿੱਚ “ਗੁਰੂ ਤੇਗ਼ ਬਹਾਦਰ ਸਾਹਿਬ ਦੀ ਅਧਿਆਤਮਕ ਯਾਤਰਾ” ਨੂੰ ਦਰਸਾਇਆ ਗਿਆ ਹੈ। ਇਸ ਮੌਕੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਲੋਕਪਾਲ (ਪੰਜਾਬ) ਸ੍ਰੀਮਤੀ ਸ਼ਸ਼ੀ ਪ੍ਰਭਾ ਦਿਵੇਦੀ, ਆਈਪੀਐਸ ਅਤੇ ਰਜਿਸਟਰਾਰ ਲੋਕਪਾਲ ਮੌਜੂਦ ਸਨ।
ਜਸਟਿਸ ਵਿਨੋਦ ਕੇ. ਸ਼ਰਮਾ ਨੇ ਐਡਵੋਕੇਟ ਹਰਪ੍ਰੀਤ ਸੰਧੂ ਵੱਲੋਂ ਕੀਤੇ ਇਸ ਕਾਰਜ ਦੀ ਸ਼ਲਾਘਾ ਕੀਤੀ ਅਤੇ ਦੱਸਿਆ ਕਿ ਇਹ ਕਾਫ਼ੀ ਟੇਬਲ ਬੁੱਕ ਬਹੁਤ ਦਿਲਚਸਪ ਹੈ ਕਿਉਂਕਿ ਇਹ ਕਿਤਾਬ ਨੌਵੇਂ ਸਿੱਖ ਗੁਰੂ ਸਾਹਿਬ ਦੀ ਪਵਿੱਤਰ ਜੀਵਨ ਯਾਤਰਾ ਨਾਲ ਸੰਬੰਧਤ ਇਤਿਹਾਸਕ ਅਸਥਾਨਾਂ ਨੂੰ ਉਜਾਗਰ ਕਰਦੀ ਹੈ। ਨੌਵੇਂ ਗੁਰੂ ਸਾਹਿਬ ਨੂੰ “ਹਿੰਦ ਦੀ ਚਾਦਰ” ਵਜੋਂ ਵੀ ਜਾਣਿਆ ਜਾਂਦਾ ਹੈ ਕਿਉਂਜੋ ਉਹਨਾਂ ਨੇ ਹਿੰਦੂ ਧਰਮ ਦੀ ਰਾਖੀ ਲਈ ਆਪਣੀ ਕੁਰਬਾਨੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਗੁਰੂ ਤੇਗ਼ ਬਹਾਦਰ ਸਾਹਿਬ ਦੇ ਚੱਲ ਰਹੇ 400 ਸਾਲਾ ਸਮਾਗਮਾਂ ਦੇ ਮੱਦੇਨਜ਼ਰ ਇਸ ਕਾਫ਼ੀ ਟੇਬਲ ਬੁੱਕ ਨੂੰ ਲਾਂਚ ਕਰਨ ਦੀ ਸਾਰਥਕਤਾ ਅਤੇ ਸਮਾਂ ਸਭ ਤੋਂ ਢੁੱਕਵਾਂ ਹੈ।
ਜਸਟਿਸ ਵਿਨੋਦ ਕੇ. ਸ਼ਰਮਾ ਨੇ ਕਿਹਾ ਕਿ ਇਸ ਕਾਫ਼ੀ ਟੇਬਲ ਬੁੱਕ ਰਾਹੀਂ ਵਿਸ਼ਵਵਿਆਪੀ ਭਾਈਚਾਰੇ ਅਤੇ ਸਚਾਈ ਦੇ ਸੰਦੇਸ਼ ਦੇ ਪ੍ਰਸਾਰ ਪ੍ਰਤੀ ਲੇਖਕ ਹਰਪ੍ਰੀਤ ਸੰਧੂ ਦੀ ਵਚਨਬੱਧਤਾ ਅਤੇ ਸਮਰਪਣ ਉਜਾਗਰ ਹੁੰਦਾ ਹੈ। ਉਹਨਾਂ ਅੱਗੇ ਕਿਹਾ ਕਿ ਇਹ ਕਾਫ਼ੀ ਟੇਬਲ ਬੁੱਕ ਦਿਲੋਂ ਪ੍ਰਸ਼ੰਸਾ ਦੀ ਹੱਕਦਾਰ ਹੈ ਕਿਉਂਜੋ ਇਹ ਪੰਜਾਬ ਦੇ ਲੋਕਾਂ ਦਰਮਿਆਨ ਕੁਰਬਾਨੀ ਅਤੇ ਚੰਗੇ ਵਿਵਹਾਰ ਦੀ ਭਾਵਨਾ ਪੈਦਾ ਕਰੇਗੀ। ਏਡੀਜੀਪੀ ਲੋਕਪਾਲ, ਸ਼ਸ਼ੀ ਪ੍ਰਭਾ ਦਿਵੇਦੀ, ਆਈਪੀਐਸ ਨੇ ਹਰਪ੍ਰੀਤ ਸੰਧੂ ਨੂੰ ਇਸ ਕਾਫ਼ੀ ਟੇਬਲ ਬੁੱਕ ਲਈ ਵਧਾਈ ਦਿੱਤੀ ਜਿਸ ਵਿੱਚ ਨੌਵੇਂ ਸਿੱਖ ਗੁਰੂ ਜੀ ਦੇ ਜਨਮ ਤੋਂ ਲੈ ਕੇ ਸ਼ਹਾਦਤ ਤੱਕ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨਾਂ ਦੀਆਂ ਰੰਗੀਨ ਤਸਵੀਰਾਂ ਹਨ।

Post Views: 68
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Author Harpreet Sandhucofee table bookJustice Vinod K. Sharmalatest newslatest updatesLokpal Punjabpress ki taquatpunjab newsthe ongoing 400 Year
Previous Post

ਡਿਪਟੀ ਕਮਿਸ਼ਨਰ ਤੇ ਕਮਿਸ਼ਨਰ ਨਗਰ ਨਿਗਮ ਨੇ ਪੈਂਦੇ ਮੀਹ ਦੌਰਾਨ ਕੀਤਾ ਸ਼ਹਿਰ ਦਾ ਦੌਰਾ

Next Post

ਜੁਲਾਈ ਮਹੀਨੇ ਦੌਰਾਨ 1533 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਹੋਇਆ ਇਕੱਤਰ

Next Post
फायदा दिलाने के लिए शुरू की गई जी.एस.टी. कम्पोजिशन स्कीम का दुरुपयोग होने की आशंका

ਜੁਲਾਈ ਮਹੀਨੇ ਦੌਰਾਨ 1533 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਹੋਇਆ ਇਕੱਤਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800