No Result
View All Result
Sunday, October 12, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਸਰਬੱਤ ਦਾ ਭਲਾ ਟਰੱਸਟ ਵੱਲੋਂ ਅੰਮ੍ਰਿਤਸਰ ‘ਚ ਨਵੇਂ ਆਕਸੀਜਨ ਪਲਾਂਟ ਦਾ ਉਦਘਾਟਨ

admin by admin
August 17, 2021
in PUNJAB
0
ਸਰਬੱਤ ਦਾ ਭਲਾ ਟਰੱਸਟ ਵੱਲੋਂ ਅੰਮ੍ਰਿਤਸਰ ‘ਚ ਨਵੇਂ ਆਕਸੀਜਨ ਪਲਾਂਟ ਦਾ ਉਦਘਾਟਨ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਅੰਮ੍ਰਿਤਸਰ:,17 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)-  ਆਪਣੀ ਜੇਬ ‘ਚੋਂ ਹੀ ਕਰੋੜਾਂ ਰੁਪਏ ਖ਼ਰਚ ਕਰਕੇ ਮਿਸਾਲੀ ਸੇਵਾ ਨਿਭਾਉਣ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਸਥਾਪਿਤ ਕੀਤੇ ਗਏ ਬਹੁ-ਸਮਰੱਥਾ ਵਾਲੇ ਆਕਸੀਜਨ ਪਲਾਂਟ ਦਾ ਉਦਘਾਟਨ ਅੱਜ ਟਰੱਸਟ ਮੁੱਖੀ ਡਾ.ਐੱਸ.ਪੀ.ਸਿੰਘ ਓਬਰਾਏ ਦੀ ਮੌਜੂਦਗੀ ‘ਚ ਕੀਤਾ ਗਿਆ।

ਆਕਸੀਜਨ ਪਲਾਂਟ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਮੁੱਖੀ ਡਾ. ਐਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਉਨ੍ਹਾਂ ਨੇ ਕਰੀਬ ਦੋ ਮਹੀਨੇ ਪਹਿਲਾਂ ਸੂਬੇ ‘ਚ 5 ਵੱਡੇ ਆਕਸੀਜਨ ਪਲਾਂਟ ਲਾਉਣ ਦੇ ਕੀਤੇ ਗਏ ਆਪਣੇ ਵਾਅਦੇ ਪੂਰੇ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਤੇ ਹਸਪਤਾਲ ਅੰਮ੍ਰਿਤਸਰ, ਬਾਬਾ ਫ਼ਰੀਦ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਫ਼ਰੀਦਕੋਟ, ਰਾਜਿੰਦਰਾ ਮੈਡੀਕਲ ਕਾਲਜ ਪਟਿਆਲਾ ਅਤੇ ਡਾ: ਬੀ.ਆਰ.ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਮੋਹਾਲੀ ਵਿਖੇ 5 ਬਹੁ-ਸਮਰੱਥਾ ਵਾਲੇ ਆਕਸੀਜਨ ਪਲਾਂਟ ਸਥਾਪਤ ਕਰ ਦਿੱਤੇ ਹਨ, ਜਿਨ੍ਹਾਂ ‘ਚੋਂ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਲੱਗੇ ਦੋ ਆਕਸੀਜਨ ਪਲਾਂਟਾਂ ਦਾ ਉਦਘਾਟਨ ਦੋ ਦਿਨ ਪਹਿਲਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਤੇ ਉਨ੍ਹਾਂ ਵੱਲੋਂ ਫ਼ਰੀਦਕੋਟ ਵਿਖੇ ਪਹੁੰਚ ਕੇ ਰਸਮੀ ਤੌਰ ‘ਤੇ ਕਰ ਦਿੱਤਾ ਗਿਆ ਸੀ ਜਦ ਕਿ ਬਾਕੀ ਬਚਦੇ 2 ਪਲਾਂਟਾਂ ਦਾ ਉਦਘਾਟਨ ਵੀ ਇਕ ਹਫ਼ਤੇ ਦੇ ਅੰਦਰ ਹੀ ਹੋ ਜਾਵੇਗਾ। ਟਰੱਸਟ ਵੱਲੋਂ ਸਥਾਪਤ ਕੀਤਾ ਗਿਆ ਨਾਮਵਰ ਵਿਦੇਸ਼ੀ ਕੰਪਨੀ ਦਾ ਬਣਿਆ ਹਰੇਕ ਅਤਿ ਆਧੁਨਿਕ ਪਲਾਂਟ 1 ਮਿੰਟ ‘ਚ 1 ਹਜ਼ਾਰ ਲੀਟਰ ਆਕਸੀਜਨ ਪੈਦਾ ਕਰਨ ਦੀ ਸਮਰੱਥਾ ਰੱਖਦਾ ਹੈ। ਉਨ੍ਹਾਂ ਦੱਸਿਆ ਕਿ ਬੇਸ਼ੱਕ ਇਨ੍ਹਾਂ ਪਲਾਂਟਾਂ ਦੁਆਰਾ ਹਸਪਤਾਲ ‘ਚ ਦਾਖ਼ਲ ਮਰੀਜ਼ਾਂ ਦੇ ਬੈੱਡਾਂ ‘ਤੇ ਸਿੱਧੀ ਆਕਸੀਜਨ ਦੀ ਸਪਲਾਈ ਦਿੱਤੀ ਜਾਂਦੀ ਹੈ ਪਰ ਉਨ੍ਹਾਂ ਵੱਲੋਂ ਇਨ੍ਹਾਂ ਸਾਰੇ ਪਲਾਂਟਾਂ ‘ਤੇ ਵਿਸ਼ੇਸ਼ ਬੂਸਟਰ ਵੀ ਲਗਵਾਏ ਗਏ ਹਨ ਤਾਂ ਜੋ ਲੋੜ ਪੈਣ ‘ਤੇ ਸਿਲੰਡਰ ਵੀ ਭਰੇ ਜਾ ਸਕਣ।

ਉਨ੍ਹਾਂ ਦੱਸਿਆ ਕਿ ਇਨ੍ਹਾਂ 5 ਆਕਸੀਜਨ ਪਲਾਂਟਾਂ ਰਾਹੀਂ ਹਰ ਰੋਜ਼ 1500 ਸਿਲੰਡਰ ਭਰੇ ਜਾ ਸਕਦਾ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਭਵਿੱਖ ‘ਚ ਜ਼ਰੂਰਤ ਪੈਂਦੀ ਹੈ ਤਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 1000 ਆਕਸੀਜਨ ਸਿਲੰਡਰ ਵੀ ਮੁਫ਼ਤ ਦਿੱਤੇ ਜਾਣਗੇ।

Post Views: 63
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 5 large oxygen plantsAmritsarCapt. Amarinder Singh Oxygen supplyChief Minister of PunjabDr. S.P. Singh OberoiGuru Nanak Dev HospitalInauguration of Oxygen Plantlatest newslatest updates on punjabMulti-capacity oxygen plantOxygen cylinderpress ki taquat newspunjab newsSarbatt Da Bhala Charitable Trusttop 10 news
Previous Post

30 ਸਾਲਾ ਨੌਜਵਾਨ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ

Next Post

ਭਿਆਨਕ ਟੱਕਰ: 2 ਦੀ ਹੋਈ ਮੋਤ ਤੇ 2 ਜ਼ਖਮੀ

Next Post
ਭਿਆਨਕ ਟੱਕਰ: 2 ਦੀ ਹੋਈ  ਮੋਤ ਤੇ 2 ਜ਼ਖਮੀ

ਭਿਆਨਕ ਟੱਕਰ: 2 ਦੀ ਹੋਈ ਮੋਤ ਤੇ 2 ਜ਼ਖਮੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In