No Result
View All Result
Sunday, October 12, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਪੁਲਿਸ ਨੇ ਕਤਲ ਦੀ ਗੁੱਥੀ ਸੁਲਝਾ ਦੋਸ਼ੀ ਨੂੰ ਕੀਤਾ ਗ੍ਰਿਫਤਾਰ

admin by admin
October 8, 2021
in PUNJAB
0
ਪੁਲਿਸ ਨੇ ਕਤਲ ਦੀ ਗੁੱਥੀ ਸੁਲਝਾ ਦੋਸ਼ੀ ਨੂੰ ਕੀਤਾ ਗ੍ਰਿਫਤਾਰ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਫਿਰੋਜ਼ਪੁਰ, 8 ਅਕਤੂਬਰ  (ਸੰਦੀਪ ਟੰਡਨ)- ਜ਼ਿਲ੍ਹਾ ਪੁਲਿਸ ਨੇ 22 ਅਗਸਤ 2018 ਨੂੰ ਗੋਲੀ ਲੱਗਣ ਨਾਲ ਇਕ ਵਿਅਕਤੀ ਦਾ ਕਤਲ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀ ਨੂੰ ਪ੍ਰਡਕਸ਼ਨ ਵਾਰੰਟ ਹਾਸਲ ਕਰਕੇ ਗ੍ਰਿਫਤਾਰ ਕੀਤਾ ਹੈ ਅਤੇ ਉਸ ਤੋਂ ਘਟਨਾ ਦੌਰਾਨ ਇਸਤੇਮਾਲ ਕੀਤਾ ਗਿਆ 32 ਬੋਰ ਰਿਵਾਲਵਰ ਬਰਾਦ ਕੀਤਾ ਹੈ। ਇਸ ਸਬੰਧ ਵਿਚ ਪੁਲਿਸ ਨੇ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏੇ ਜ਼ਿਲ੍ਹਾ ਪੁਲਿਸ ਮੁਖੀ ਰਾਜਪਾਲ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਐੱਸਪੀ ਇਨਵੈਸਟੀਗੇਸ਼ਨ ਫਿਰੋਜਪੁਰ ਅਤੇ ਜਗਦੀਸ਼ ਕੁਮਾਰ ਡੀਐੱਸਪੀ ਇਨਵੈਸਟੀਗੇਸ਼ਨ ਦੀ ਦੇਖ ਰੇਖ ਵਿਚ ਇੰਸਪੈਕਟਰ ਜਤਿੰਦਰ ਸਿੰਘ ਇੰਚਾਰਜ ਸੀਆਈਏ ਸਟਾਫ ਫਿਰੋਜ਼ਪੁਰ ਅਤੇ ਏਐੱਸਆਈ ਸੁਖਮੰਦਰ ਸਿੰਘ ਨੇ 22 ਅਗਸਤ 2018 ਹੋਏ ਕਤਲ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਦੋਸ਼ੀ ਗੁਰਜੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਸੱਦੂਸ਼ਾਹ ਵਾਲਾ ਆਰਿਫਕੇ ਨੂੰ ਗ੍ਰਿਫਤਾਰ ਕਰਕੇੇ ਉਸ ਤੋਂ ਘਟਨਾ ਵਿਚ ਪ੍ਰਯੋਗ ਕੀਤਾ ਗਿਆ 32 ਬੋਰ ਦਾ ਰਿਵਾਲਵਰ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਜੰਟ ਸਿੰਘ ਪੁੱਤਰ ਸਵ. ਸੁਖਵਿੰਦਰ ਸਿੰਘ ਵਾਸੀ ਪ੍ਰਤਾਪ ਨਗਰ ਚੁੰਗੀ ਨੰਬਰ 8 ਫਿਰੋਜ਼ਪੁਰ ਆਪਣੇ ਚਾਰੇ ਲੜਕੀਆਂ ਦੇ ਵਿਆਹ ਦੇ ਪ੍ਰੋਗਰਾਮ ਵਿਚ ਘਰ ਤੋਂ ਜਾਗੋ ਕੱਢ ਰਹੇ ਸੀ ਤਾਂ ਉਸ ਦੌਰਾਨ ਵਰਨਾ ਕਾਰ ਤੇਜ਼ ਰਫਤਾਰ ਦੇ ਨਾਲ ਆਈ ਜਿਸ ਨੇ ਸ਼ਿਕਾਇਤਕਰਤਾ ਸੁਖਵਿੰਦਰ ਸਿੰਘ ਨੂੰ ਫੇਟ ਮਾਰ ਦਿੱਤੀ ਸੀ, ਜਦ ਉਸ ਨੇ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀ ਗੁਰਜੀਤ ਸਿੰਘ ਨੇ ਮਾਰ ਦੇਣ ਦੀ ਨੀਯਤ ਨਾਲ ਫਾਇਰ ਕੀਤੇ, ਜਿਸ ਨਾਲ ਇਕ ਫਾਇਰ ਸੁਖਵਿੰਦਰ ਸਿੰਘ ਦੇ ਲੱਗਾ ਅਤੇ ਉਸ ਦੀ ਮੌਤ ਹੋ ਗਈ ਸੀ। ਜਿਸ ਦੇ ਬਾਅਦ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਪੁਲਿਸ ਨੇ ਉਕਤ ਮਾਮਲੇ ਵਿਚ ਦੋਸ਼ੀ ਦੀ ਭਾਲ ਕਰ ਰਹੀ ਸੀ, ਪਰ ਦੋਸ਼ੀ ਥਾਣਾ ਸਿਟੀ ਫਿਰੋਜ਼ਪੁਰ ਵਿਚ ਦਰਜ ਮਾਮਲੇ ਵਿਚ ਸਪੈਸ਼ਲ ਜੇਲ੍ਹ ਸ਼੍ਰੀ ਮੁਕਤਸਰ ਸਾਹਿਬ ਬੰਦ ਸੀ, ਜਿਸ ਦੇ ਚੱਲਦੇ ਪੁਲਿਸ ਨੇ ਪ੍ਰਡਕਸ਼ਨ ਵਾਰੰਟ ਹਾਸਲ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਘਟਨਾ ਵਿਚ ਪ੍ਰਯੋਗ ਕੀਤਾ ਗਿਆ ਰਿਵਾਲਵਰ ਬਰਾਮਦ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਗੁਰਜੀਤ ਸਿੰਘ ‘ਤੇ ਪਹਿਲਾ ਵੀ ਥਾਣਾ ਟੋਹਾਣਾ ਅਤੇ ਥਾਣਾ ਸਿਟੀ ਫਿਰੋਜ਼ਪੁਰ ਵਿਚ ਮਾਮਲਾ ਦਰਜ ਹੈ ਅਤੇ ਪੁਲਿਸ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਕਿ ਅਹਿਮ ਸੁਰਾਗ ਹੱਥ ਲੱਗ ਸਕੇ।

Post Views: 66
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 2018A case has been registered in Ferozepur City police stationArifka with the kingArrestedGirls wedding programshe saidInquiring so that important clues can be foundMurder of a personPolice convictedPolice registered a case against the accusedProduction warrant issued to the perpetrator of the incident while resolving the caseThe district police shot him on August 22The next action startedThe police are searching for the culprit in the caseUsed 32 bore revolver
Previous Post

ਪੁਲਿਸ ਨੇ ਸ਼ਹਿਰ ਵਿਚ ਦੁਕਾਨ ਵਿਚ ਰਾਤ ਦੇ ਸਮੇਂ ਬਲਾਸਟ ਕਰਨ ਅਤੇ ਕਾਰ ਨੂੰ ਅੱਗ ਲਗਾਉਣ ਦਾ ਮਾਮਲਾ ਸੁਲਝਾਇਆ

Next Post

मंत्री ओ.पी सोनी ने फूड एंड ड्रग एडमिनिस्ट्रेशन के अधिकारियों को जारी किए ये खास निर्देश

Next Post
मंत्री ओ.पी सोनी ने फूड एंड ड्रग एडमिनिस्ट्रेशन के अधिकारियों को जारी किए ये खास निर्देश

मंत्री ओ.पी सोनी ने फूड एंड ड्रग एडमिनिस्ट्रेशन के अधिकारियों को जारी किए ये खास निर्देश

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In