No Result
View All Result
Sunday, July 27, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਲਈ 17 ਨਵੰਬਰ ਨੂੰ ਰਵਾਨਾ ਹੋਵੇਗਾ ਜਥਾ

admin by admin
November 13, 2021
in BREAKING
0
ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਲਈ 17 ਨਵੰਬਰ ਨੂੰ ਰਵਾਨਾ ਹੋਵੇਗਾ ਜਥਾ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਅੰਮ੍ਰਿਤਸਰ, (ਪ੍ਰੈਸ ਕੀ ਤਾਕਤ ਬਿਊਰੋ)-  13 ਨਵੰਬਰ 2021

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਲਈ ਸ਼੍ਰੋਮਣੀ ਕਮੇਟੀ ਨੂੰ 855 ਵੀਜ਼ੇ ਪ੍ਰਾਪਤ ਹੋਏ ਹਨ। ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਪਾਸ 1046 ਸ਼ਰਧਾਲੂਆਂ ਦੇ ਪਾਸਪੋਰਟ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 191 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ੇ ਜਾਰੀ ਨਹੀਂ ਕੀਤੇ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼ਰਧਾਲੂਆਂ ਦੇ ਵੀਜ਼ੇ ਕੱਟੇ ਜਾਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਪਾਕਿਸਤਾਨ ’ਚ ਸਥਿਤ ਸਿੱਖ ਕੌਮ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਦੀਦਾਰ ਕਰਨ ਦੀ ਹਰ ਸ਼ਰਧਾਲੂ ਦੇ ਮਨ ਵਿਚ ਤਾਂਘ ਹੁੰਦੀ ਹੈ ਅਤੇ ਜਦੋਂ ਉਨ੍ਹਾਂ ਨੂੰ ਵੀਜ਼ਾ ਪ੍ਰਾਪਤ ਨਹੀਂ ਹੁੰਦਾ ਤਾਂ ਕੁਦਰਤੀ ਤੌਰ ’ਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਹਰ ਸ਼ਰਧਾਲੂ ਨੂੰ ਵੀਜ਼ਾ ਮਿਲਣਾ ਚਾਹੀਦਾ ਹੈ ਤਾਂ ਕਿ ਵੱਧ ਤੋਂ ਵੱਧ ਸੰਗਤਾਂ ਆਪਣੇ ਪਾਵਨ ਅਸਥਾਨਾਂ ਵਿਖੇ ਸ਼ਰਧਾ ਪ੍ਰਗਟਾ ਸਕਣ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ 17 ਨਵੰਬਰ ਨੂੰ ਜਥਾ ਰਵਾਨਾ ਹੋਣਾ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਅਨੁਸਾਰ ਸ਼ਰਧਾਲੂਆਂ ਨੂੰ ਵੀਜ਼ਾ ਲੱਗੇ ਪਾਸਪੋਰਟ 16 ਨਵੰਬਰ ਨੂੰ ਦਿੱਤੇ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਥੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ।

ਸ਼ਰਧਾਲੂਆਂ ਦੀ ਸੁਵਿਧਾ ਲਈ ਸ਼੍ਰੋਮਣੀ ਕਮੇਟੀ ਦੇ ਸ੍ਰੀ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਵਿਖੇ 14 ਤੇ 15 ਨਵੰਬਰ ਨੂੰ ਕੋਰੋਨਾ ਜਾਂਚ ਲਈ ਮੁਫ਼ਤ ਕੈਂਪ ਲਗਾਇਆ ਜਾ ਰਿਹਾ ਹੈ ਕਿਉਂਕਿ ਪਾਕਿਸਤਾਨ ਜਾਣ ਵਾਲੇ ਹਰ ਸ਼ਰਧਾਲੂ ਲਈ 72 ਘੰਟਿਆਂ ਦੇ ਦਰਮਿਆਨ ਵਾਲੀ ਕੋਰੋਨਾ ਰਿਪੋਰਟ ਲਾਜ਼ਮੀ ਹੈ। ਇਸ ਦੇ ਨਾਲ ਹੀ ਹਰ ਸ਼ਰਧਾਲੂ ਨੂੰ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਵੀ ਲੱਗੀਆਂ ਹੋਣੀਆਂ ਚਾਹੀਦੀ ਹਨ।

Post Views: 86
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: @Bibi Jagir Kaur855 visasAmritsarAmritsar NewsBoth doses of the corona vaccineCorona report mandatoryEmbassy of PakistanFree corona screening campGurdwara Sri Nankana SahibJatha to leave for Pakistan on November 17latest newslatest updatespakistanPrakash Purab of Guru Nanak Dev Jipress ki taquat newsShiromani CommitteeShiromani Committee President Bibi Jagir KaurSikh pilgrims going to Pakistantop 10 news
Previous Post

महाराजा रणजीत सिंह को क्यों कहा जाता था शेरे पंजाब

Next Post

भयानक हादसे दौरान पूर्व फ़ौजी की मौत

Next Post
भयानक हादसे दौरान पूर्व फ़ौजी की मौत

भयानक हादसे दौरान पूर्व फ़ौजी की मौत

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In