ਜਲੰਧਰ,12-01-23(Press Ki Taquat): ਏ.ਪੀ.ਜੇ.ਕਾਲਜ ਆਫ਼ ਫਾਈਨ ਆਰਟਸ, ਜਲੰਧਰ ਦੇ ਐਨ.ਐਸ.ਐਸ ਵਿੰਗ ਵੱਲੋਂ ਸਵਾਮੀ ਵਿਵੇਕਾਨੰਦ ਨੂੰ ਸਮਰਪਿਤ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੂੰ ਸਵਾਮੀ ਵਿਵੇਕਾਨੰਦ ਦੀ ਮਹਾਨ ਸ਼ਖ਼ਸੀਅਤ ਨਾਲ ਜਾਣ-ਪਛਾਣ ਕਰਵਾ ਕੇ ਉਨ੍ਹਾਂ ਦੇ ਆਦਰਸ਼ਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਪਿ੍ੰਸੀਪਲ ਡਾ: ਨੀਰਜਾ ਢੀਂਗਰਾ ਨੇ ਵਿਦਿਆਰਥੀਆਂ ਨੂੰ ਸਵਾਮੀ ਵਿਵੇਕਾਨੰਦ ਦੀ ਮਹਾਨ ਸ਼ਖ਼ਸੀਅਤ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਸਵਾਮੀ ਵਿਵੇਕਾਨੰਦ ਨਾ ਸਿਰਫ਼ ਮਨੁੱਖਤਾ ਪ੍ਰਤੀ ਸੰਵੇਦਨਸ਼ੀਲ, ਭਾਵੁਕ, ਸੰਗੀਤ ਪ੍ਰੇਮੀ, ਕੁਦਰਤ ਪ੍ਰੇਮੀ ਸਨ, ਸਗੋਂ ਉਹ ਵਧੀਆ ਬੁਲਾਰੇ ਹੋਣ ਦੇ ਨਾਲ-ਨਾਲ ਧੀਰਜ ਨਾਲ ਸੁਣਨ ਵਾਲੇ ਵੀ ਸਨ| ਉਹ ਵਸੁਧੈਵ ਕੁਟੁੰਬਕਮ ਦੇ ਹੱਕ ਵਿੱਚ ਸਨ ਅਤੇ ਕਿਸੇ ਵੀ ਪ੍ਰਾਣੀ ਨੂੰ ਦੁਖੀ ਹੁੰਦੇ ਨਹੀਂ ਦੇਖ ਸਕਦੇ ਸਨ। ਸਵਾਮੀ ਵਿਵੇਕਾਨੰਦ ਦੀ ਅਦਭੁਤ ਯਾਦ ਸ਼ਕਤੀ ਵਾਲੀ ਸ਼ਖਸੀਅਤ ਨਾ ਸਿਰਫ਼ ਸ਼ਲਾਘਾਯੋਗ ਹੈ, ਸਗੋਂ ਮਿਸਾਲੀ ਵੀ ਹੈ। ਇਸ ਮੌਕੇ ਐਨ.ਐਸ.ਐਸ ਯੂਨਿਟ ਦੇ ਵਿਦਿਆਰਥੀਆਂ ਨੂੰ ਸਵਾਮੀ ਵਿਵੇਕਾਨੰਦ ਦੇ ਜੀਵਨ ਨਾਲ ਸਬੰਧਤ ਇੱਕ ਡਾਕੂਮੈਂਟਰੀ ਵੀ ਦਿਖਾਈ ਗਈ ਅਤੇ ਵਿਦਿਆਰਥੀਆਂ ਨੇ ਪ੍ਰਣ ਲਿਆ ਕਿ ਉਹ ਸਵਾਮੀ ਵਿਵੇਕਾਨੰਦ ਦੇ ਗੁਣਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨ ਲਈ ਇਮਾਨਦਾਰੀ ਨਾਲ ਯਤਨ ਕਰਨਗੇ। ਪ੍ਰਿੰਸੀਪਲ ਡਾ. ਨੀਰਜਾ ਢੀਂਗਰਾ ਨੇ ਐਨ.ਐਸ.ਐਸ ਵਿੰਗ ਦੇ ਡੀਨ ਡਾ.ਸਿਮਕੀ ਦੇਵ ਦੇ ਇਸ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ।