No Result
View All Result
Tuesday, June 30, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ: ਇੱਕ ਹਫਤੇ ਵਿੱਚ 5 ਕਿਲੋ ਹੈਰੋਇਨ, 4.90 ਕਿਲੋ ਅਫੀਮ, 7.89 ਲੱਖ ਰੁਪਏ ਦੀ ਡਰੱਗ ਮਨੀ ਸਮੇਤ 241 ਨਸ਼ਾ ਤਸਕਰ ਕਾਬੂ, ਚਾਈਨਾ ਡੋਰ ਖਿਲਾਫ਼ ਕਾਰਵਾਈ: ਪੰਜਾਬ ਪੁਲਿਸ ਵੱਲੋਂ ਚਾਈਨਾ ਡੋਰ ਦੇ 11364 ਬੰਡਲ ਬਰਾਮਦ, 1 ਮਹੀਨੇ ਵਿੱਚ 255 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

admin by admin
January 23, 2023
in BREAKING, CHANDIGARH, COVER STORY, National, POLITICS, PUNJAB
0
ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ: ਇੱਕ ਹਫਤੇ ਵਿੱਚ 5 ਕਿਲੋ ਹੈਰੋਇਨ, 4.90 ਕਿਲੋ ਅਫੀਮ, 7.89 ਲੱਖ ਰੁਪਏ ਦੀ ਡਰੱਗ ਮਨੀ ਸਮੇਤ 241 ਨਸ਼ਾ ਤਸਕਰ ਕਾਬੂ,  ਚਾਈਨਾ ਡੋਰ ਖਿਲਾਫ਼ ਕਾਰਵਾਈ: ਪੰਜਾਬ ਪੁਲਿਸ ਵੱਲੋਂ ਚਾਈਨਾ ਡੋਰ ਦੇ 11364 ਬੰਡਲ ਬਰਾਮਦ, 1 ਮਹੀਨੇ ਵਿੱਚ 255 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਚੰਡੀਗੜ੍ਹ, 23 ਜਨਵਰੀ(ਪ੍ਰੈਸ ਕਿ ਤਾਕਤ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ  ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ’ਚ ਐਨ.ਡੀ.ਪੀ.ਐਸ. ਐਕਟ ਤਹਿਤ 173 ਐਫਆਈਆਰਜ਼ ਦਰਜ ਕਰਕੇ, ਜਿਸ ਵਿੱਚ 18  ਵਪਾਰਕ ਮਾਮਲੇ ਹਨ,  241 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ ਦੋਸ਼ੀਆਂ ਕੋਲੋਂ 5 ਕਿਲੋ ਹੈਰੋਇਨ, 4.90 ਕਿਲੋ ਅਫੀਮ, 5.92 ਕੁਇੰਟਲ ਭੁੱਕੀ ਅਤੇ 1.95 ਲੱਖ ਫਾਰਮਾ ਓਪੀਓਡਜ਼ ਦੀਆਂ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 7.89 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਉਹਨਾਂ ਦੱਸਿਆ ਕਿ  5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚਲਦਿਆਂ ਪਿਛਲੇ ਹਫ਼ਤੇ ਦੌਰਾਨ ਐਨਡੀਪੀਐਸ ਕੇਸਾਂ ਵਿੱਚ 13 ਹੋਰ ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 636 ਹੋ ਗਈ ਹੈ ।
ਆਈਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ 234 ਐਫਆਈਆਰਜ਼ ਦਰਜ ਕਰਕੇ ਚੀਨੀ ਡੋਰ ਦੇ 11364 ਬੰਡਲ ਬਰਾਮਦ ਕੀਤੇ ਹਨ ਅਤੇ ਇਸ ਡੋਰ ਨੂੰ ਵੇਚਣ ਵਿੱਚ ਸ਼ਾਮਲ 255 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਚਾਈਨਾ ਡੋਰ ਨੂੰ ਖਰੀਦਣ/ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ।
ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਕਿਸੇ ਕੋਲੋਂ ਮਾਮੂਲੀ ਮਾਤਰਾ ਵਿੱਚ ਹੀ ਨਸ਼ੀਲੇ ਪਦਾਰਥ ਦੀ ਬਰਾਮਦਗੀ ਹੋਈ ਹੋਵੇ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਠੱਲ੍ਹ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕੀਤੀ ਜਾਵੇ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਹਨਾਂ ਦੇ ਅਧਿਕਾਰ ਖੇਤਰਾਂ ਨਾਲ ਸਬੰਧਤ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।
Post Views: 92
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 1.4k big fish13.52-kg opium258 Drug Smugglers Held In Last Week258 DRUG SMUGGLERS HELD WITH 41KG HEROIN271 smugglers held with 10 kg heroin5.52Of 9.9k drug smugglers nabbed in Punjab
Previous Post

Mahindra & Mahindra ਦੇ ਅਫ਼ਸਰਾਂ ਨਾਲ ਮੀਟਿੰਗ ਹੋਈ…ਪੰਜਾਬ ‘ਚ ਸੈਰ-ਸਪਾਟੇ ਵਾਲੇ ਪ੍ਰੋਜੈਕਟਾਂ ‘ਤੇ ਕਲੱਬ ਮਹਿੰਦਰਾ ਨੇ ਨਿਵੇਸ਼ ਨੂੰ ਲੈ ਕੇ ਕਾਫ਼ੀ ਦਿਲਚਸਪੀ ਵਿਖਾਈ

Next Post

ਪੰਜਾਬ ‘ਚ ਲੱਗਣ ਵਾਲੇ ਟਾਟਾ ਗਰੁੱਪ ਦੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਕੰਮ ਹੋਇਆ ਸ਼ੁਰੂ , ਮੁੰਬਈ ਵਿਖੇ ਟਾਟਾ ਗਰੁੱਪ ਦੇ ਅਫ਼ਸਰਾਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ

Next Post
ਪੰਜਾਬ ‘ਚ ਲੱਗਣ ਵਾਲੇ ਟਾਟਾ ਗਰੁੱਪ ਦੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਕੰਮ ਹੋਇਆ ਸ਼ੁਰੂ , ਮੁੰਬਈ ਵਿਖੇ ਟਾਟਾ ਗਰੁੱਪ ਦੇ ਅਫ਼ਸਰਾਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ

ਪੰਜਾਬ 'ਚ ਲੱਗਣ ਵਾਲੇ ਟਾਟਾ ਗਰੁੱਪ ਦੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਕੰਮ ਹੋਇਆ ਸ਼ੁਰੂ , ਮੁੰਬਈ ਵਿਖੇ ਟਾਟਾ ਗਰੁੱਪ ਦੇ ਅਫ਼ਸਰਾਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800