No Result
View All Result
Wednesday, October 15, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਆਪ ਨੇ ਸਰਕਾਰੀ ਹਸਪਤਾਲਾਂ ਵਿਚਲਾ ਟੈਸਟਾਂ ਦਾ ਕੰਮ ਪ੍ਰਾਈਵੇਟ ਕੰਪਨੀ ਹਵਾਲੇ ਕੀਤਾ: ਅਕਾਲੀ ਦਲ

admin by admin
January 30, 2023
in BREAKING, CHANDIGARH, COVER STORY, National, POLITICS, PUNJAB
0
ਆਪ ਨੇ ਸਰਕਾਰੀ ਹਸਪਤਾਲਾਂ ਵਿਚਲਾ ਟੈਸਟਾਂ ਦਾ ਕੰਮ ਪ੍ਰਾਈਵੇਟ ਕੰਪਨੀ ਹਵਾਲੇ ਕੀਤਾ: ਅਕਾਲੀ ਦਲ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ/ਰਾਜਪੁਰਾ, 29 ਜਨਵਰੀ(ਪ੍ਰੈਸ ਕੀ ਤਾਕਤ ਬਿਊਰੋ ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਚਰਨਜੀਤ ਸਿੰਘ ਬਰਾੜ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਨਾ ਸਿਰਫ ਪੇਂਡੂ ਡਿਸਪੈਂਸਰੀਆਂ ਬੰਦ ਕਰਨ ਮਗਰੋਂ ਪ੍ਰਾਇਮਰੀ ਹੈਲਥ ਸੈਂਟਰਾਂ ਦਾ ਨਾਂ ਬਦਲ ਕੇ ਆਮ ਆਦਮੀ ਕਲੀਨਿਕ ਰੱਖ ਦਿੱਤਾ ਹੈ ਬਲਕਿ ਇਸਨੇ ਹਸਪਤਾਲਾਂ ਵਿਚ ਹੁੰਦੇ ਸਾਰੇ ਟੈਸਟ ਕਰਨ ਦਾ ਕੰਮ ਪ੍ਰਾਈਵੇਟ ਕੰਪਨੀ ਹਵਾਲੇ ਕਰ ਦਿੱਤਾ ਹੈ ਜੋ ਟੈਸਟਾਂ ਦੇ ਮਨਮਰਜ਼ੀ ਦੇ ਪੈਸੇ ਵਸੂਲ ਰਹੀ ਹੈ।


ਸਰਦਾਰ ਚਰਨਜੀਤ ਸਿੰਘ ਬਰਾੜ ਖੇੜਾ ਗੱਜੂ ਆਮ ਆਦਮੀ ਕਲੀਨਿਕ ਵਿਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਹ ਕਲੀਨਿਕ ਨੇੜਲੇ ਪਿੰਡ ਕੋਟਲਾ ਤੋਂ ਸਟਾਫ ਇਥੇ ਤਬਦੀਲ ਕਰਨ ਮਗਰੋਂ ਸ਼ੁਰੂ ਕੀਤਾ ਗਿਆ ਹੈ। ਇਸ ਪਿੰਡ ਵਿਚ 1978 ਵਿਚ ਸਰਦਾਰ ਪ੍ਰਕਾਸ਼ ਸਿੰਘ ਬਾਦਲ ਸਰਕਾਰ ਨੇ ਪਹਿਲਾਂ ਪ੍ਰਾਇਮਰੀ ਹੈਲਥ ਸੈਂਟਰ ਸਥਾਪਿਤ ਕੀਤਾ ਗਿਆ ਸੀ ਤੇ ਨਾਲ ਹੀ ਇਕ ਮੁਫਤ ਦਵਾਈਆਂ ਦੀ ਦੁਕਾਨ ਤੇ ਡਾਇਗਨੋਸਟਿਸ ਸੈਂਟਰ ਸਥਾਪਿਤ ਕੀਤਾ ਗਿਆ ਜਿਹਨਾਂ ਨੂੰ ਹੁਣ ਸਥਾਈ ਤੌਰ ’ਤੇ ਬੰਦ ਕਰ ਦਿੱਤਾ ਗਿਆ ਹੈ।
ਸਰਦਾਰ ਬਰਾੜ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸਰਕਾਰ ਨੇ ਇਸ ਪ੍ਰਾਈਵੇਟ ਡਾਇਗਨੋਸਟਿਸ ਕੰਪਨੀ ਕ੍ਰਿਸ਼ਨਾ ਡਾਇਗਨੋਸਿਸ ਦੇ ਕੰਮ ਦਾ ਦਾਇਰਾ ਵਧਾ ਦਿੱਤਾ ਹੈ ਤੇ ਸਰਕਾਰੀ ਹਸਪਤਾਲਾਂ ਵਿਚ ਸਾਰੇ ਲੈਬਾਰਟਰੀ ਟੈਸਟ ਦੀ ਜ਼ਿੰਮੇਵਾਰੀਇਸਨੂੰ  ਦੇ ਦਿੱਤੀ ਹੈ।
ਇਸਨੁੰ ਇਕ ਘੁਟਾਲਾ ਕਰਾਰ ਦਿੰਦਿਆਂ ਉਹਨਾਂ ਕਿਹਾ ਕਿ ਇਸਦੇ ਨਵੇਂ ਸਿਰੇ ਤੋਂ ਟੈਂਡਰ ਲਗਾਏ ਜਾਣ ਤਾਂ ਜੋ ਇਹ ਕੰਮ ਮੁਕਾਬਲੇ ਵਾਲੇ ਰੇਟਾਂ ਦੇ ਆਧਾਰ ’ਤੇ ਉਦੋਂ ਤੱਕ ਵਾਸਤੇ ਅਲਾਟ ਕੀਤਾ ਜਾ ਸਕੇ ਜਦੋਂ ਕਿ ਸਰਕਾਰੀ ਲੈਬਾਰਟਰੀ ਟੈਕਨੀਸ਼ੀਅਨ ਨਹੀਂ ਰੱਖ ਲੈਂਦੀ ਤੇ ਸਾਰੀਆਂ ਲੈਬਾਰਟਰੀਆਂ ਚਾਲੂ ਨਹੀਂ ਕਰ ਲੈਂਦੀ।
ਸਰਦਾਰ ਬਰਾੜ ਨੇ ਕਿਹਾ ਕਿ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੇ ਸਾਰੇ ਅਪਰੇਸ਼ਨਾਂ ਦੀ ਲਾਗਤ ਸਮੇਤ ਪੰਜਾਬੀਆਂ ਲਈ ਸਿਹਤ ਸੰਭਾਲ ਸਹੂਲਤਾਂ ਮੁਫਤ ਕਰਨ ਦਾ ਵਾਅਦਾ ਕੀਤਾ ਸੀ। ਉਹਨਾਂ ਕਿਹਾ ਕਿ ਇਸਦੀ ਤਾਂ ਗੱਲ ਹੀ ਛੱਡੋ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਪੰਜਾਬ ਵਿਚ ਆਪ ਦੇ ਡੁੱਬਦੇ ਬੇੜੇ ਨੂੰ ਬਚਾਉਣ ਵਾਸਤੇ ਪੀ ਐਚ ਸੀ ਦੇ ਨਾਂ ਬਦਲਣ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਸਿਹਤ ਸੇਵਾਵਾਂ ਦੇ ਮਾਮਲੇ ਵਿਚ ਪੰਜਾਬ ਵਿਚ ਹਾਲਾਤ ਇੰਨੇ ਮਾੜੇ ਹਨ ਕਿ ਮਰੀਜ਼ਾਂ ਨੂੰ ਆਪਣੀਆਂ ਸਰਿੰਜਾਂ ਖਰੀਦਣੀਆਂ ਪੈ ਰਹੀਆਂ ਹਨ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ 16 ਮੈਡੀਕਲ ਕਾਲਜ ਤੇ 16 ਹਜ਼ਾਰ ਮੁਹੱਲਾ ਕਲੀਨਿਕ ਖੋਲ੍ਹਣ ਸਮੇਤ ਆਪਣੇ ਸਾਰੇ ਵਾਅਦੇ ਭੁੱਲ ਗਈ ਹੈ। ਉਹਨਾਂ ਕਿਹਾ ਕਿ ਇਹ ਨਾਂ ਬਦਲ ਕੇ ਸਿਰਫ 500 ਕਲੀਨਿਕ ਖੋਲ੍ਹੇ ਗਏ ਹਨ ਅਤੇ ਸਿਹਤ ਖੇਤਰ ਵਿਚ ਸੁਧਾਰ ਵਾਸਤੇ ਕੱਖ ਵੀ ਨਹੀਂ ਕੀਤਾ ਗਿਆ।
ਅਕਾਲੀ ਆਗੂ ਨੇ ਆਮ ਆਦਮੀ ਕਲੀਨਿਕਾਂ ਦੀ ਗੱਲ ਕਰਦਿਆਂ ਕਿਹਾ ਕਿ 540 ਪੇਂਡੂ ਡਿਸਪੈਂਸਰੀਆਂ ਬੰਦ ਕਰਨ ਨਾਲ 6 ਹਜ਼ਾਰ ਪਿੰਡਾਂ ਵਿਚ ਸਿਹਤ ਸੰਭਾਲ ਸਹੂਲਤਾਂ ਪ੍ਰਭਾਵਤ ਹੋਣਗੀਆਂ। ਉਹਨਾਂ ਮੰਗ ਕੀਤੀ ਕਿ ਇਹਨਾਂ ਪੇਂਡੂ ਡਿਸਪੈਂਸਰੀਆਂ ਨੂੰ ਤੁਰੰਤ ਚਾਲੂ ਕੀਤਾ ਜਾਵੇ ਤੇ ਲੋੜੀਂਦੇ ਡਾਕਟਰ ਤੇ ਪੈਰਾ ਮੈਡੀਕਲ ਸਟਾਫ ਰੱਖ ਕੇ ਪੰਜਾਬੀਆਂ ਨੂੰ ਵਧੀਆ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ।

Post Views: 47
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: AAP handed over diagnostic testing in govtAAP handed over diagnostic testing in govt hospitals to privateAAP MLA shows wads of currency notes in Delhi AssemblyAAP's big budget testAmid AAP protest against Badal govtBJP-Ruled MCD Spent Rs 35 Crore Since 2005 On HospitalCovid testing for China travellers 'not an especially onerousDoctor accepting Horizon NJ TotalCare (HMO D-SNP) in NJ & PAGlossary of Abbreviations and Acronyms - PublicationsHow can Delhi AAP government afford providing freeIn Punjab's 'messed-up' financesKejriwal targets BJP on Morbi bridge crashNowProtecting Youth Mental Health: The U.S. Surgeon General'sRecommendations for Preventive Pediatric Health Carerecruitment of administrative officers 2021SAD asks Kejriwal to come clean on 'sexual exploitationSad Says Pvt Firm Conducting Tests In Govt Hospssection 144 imposed inseeks mandate forThe Congress is like a waste management companyVigilance nabs irrigation PatwariZiledar canals for taking bribe
Previous Post

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਮਾਡਰਨ ਵੈਂਡਿੰਗ ਜ਼ੋਨ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਮੁੜ ਜਾਇਜ਼ਾ; ਪ੍ਰਾਜੈਕਟ ਨੂੰ 31 ਮਾਰਚ ਤੋਂ ਪਹਿਲਾਂ ਮੁਕੰਮਲ ਕਰਨ ਦੇ ਦਿੱਤੇ ਆਦੇਸ਼

Next Post

ਕੱਲ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਇਕਲ ਸਮੇਤ ਡਰੇਨ ਨਾਲੇ ‘ਚ ਡਿੱਗੇ ਦੋ ਨੌਜਵਾਨਾਂ ‘ਚੋਂ ਇੱਕ ਦੀ ਮੌਤ

Next Post
ਕੱਲ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਇਕਲ ਸਮੇਤ ਡਰੇਨ ਨਾਲੇ ‘ਚ ਡਿੱਗੇ ਦੋ ਨੌਜਵਾਨਾਂ ‘ਚੋਂ ਇੱਕ ਦੀ ਮੌਤ

ਕੱਲ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਇਕਲ ਸਮੇਤ ਡਰੇਨ ਨਾਲੇ ‘ਚ ਡਿੱਗੇ ਦੋ ਨੌਜਵਾਨਾਂ ‘ਚੋਂ ਇੱਕ ਦੀ ਮੌਤ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In