No Result
View All Result
Tuesday, October 14, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ 1490 ਸ਼ੱਕੀ ਟਿਕਾਣਿਆਂ ‘ਤੇ ਸੂਬਾ ਪੱਧਰੀ ਛਾਪੇਮਾਰੀ

admin by admin
February 4, 2023
in BREAKING, CHANDIGARH, National, POLITICS, PUNJAB
0
ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ 1490 ਸ਼ੱਕੀ ਟਿਕਾਣਿਆਂ ‘ਤੇ ਸੂਬਾ ਪੱਧਰੀ  ਛਾਪੇਮਾਰੀ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link


ਚੰਡੀਗੜ, 3 ਫਰਵਰੀ(ਪ੍ਰੈਸ ਕੀ ਤਾਕਤ ਬਿਊਰੋ ):
ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਅੱਤਵਾਦੀ ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸੀ ਮੁਹਿੰਮ (ਸੀ.ਏ.ਐਸ.ਓ.) ਚਲਾਈ।

ਸੂਬੇ ਭਰ ਦੇ ਸਾਰੇ ਜਿਲਿਆਂ ਵਿੱਚ ਦੋਵਾਂ ਅਪਰਾਧੀਆਂ ਨਾਲ ਜੁੜੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ। ਇਸ ਆਪ੍ਰੇਸ਼ਨ ਦਾ ਉਦੇਸ਼ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਆਪਸੀ ਗਠਜੋੜ ਨੂੰ ਤਾਰ-ਤਾਰ ਕਰਨਾ ਸੀ।

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਲਗਭਗ 2000 ਪੁਲਿਸ ਮੁਲਾਜਮਾਂ ਵਾਲੀਆਂ 200 ਪਾਰਟੀਆਂ ਵੱਲੋਂ ਸਬੇ ਭਰ ’ਚ ਪੂਰਾ ਦਿਨ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਜੁੜੇ ਸਮਾਜ ਵਿਰੋਧੀ ਅਨਸਰਾਂ ਦੇ 1490 ਤੋਂ ਵੱਧ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ।

ਉਨਾਂ ਕਿਹਾ ਕਿ ਇਸ ਤਲਾਸ਼ੀ ਤੇ ਛਾਪੇਮਾਰੀ ਮੁਹਿੰਮ (ਸੀ.ਏ.ਐਸ.ਓ.) ਦੀ ਯੋਜਨਾ , ਹਾਲ ਹੀ ਵਿੱਚ ਬਿਸ਼ਨੋਈ ਅਤੇ ਗੋਲਡੀ ਬਰਾੜ ਦੀ ਹਮਾਇਤ ਵਾਲੇ ਮਾਡਿਊਲਾਂ ਦਾ ਪਰਦਾਫਾਸ਼ ਕੀਤੇ ਜਾਣ ਦੌਰਾਨ ਕੀਤੀ ਕਈ ਵਿਅਕਤੀਆਂ ਦੀ ਪੁੱਛਗਿੱਛ ਤੋਂ  ਬਾਅਦ, ਬਣਾਈ ਗਈ ਸੀ । ਇਸ ਤੋਂ ਇਲਾਵਾ ਉਕਤ ਕਵਾਇਦ ਦਾ ਉਦੇਸ਼ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਵੀ ਹੈ।

ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.)ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਹੋਰ ਤਫ਼ਤੀਸ਼ ਦੇ ਮੱਦੇਨਜ਼ਰ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨਾਂ ਕੋਲੋਂ ਅਪਰਾਧਕ ਸਮੱਗਰੀ ਜ਼ਬਤ ਕੀਤੀ ਗਈ ਹੈ, ਜਿਨਾਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨਾਂ ਅੱਗੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਇਨਾਂ ਅਪਰਾਧੀਆਂ ਨਾਲ ਸਬੰਧਤ ਘਰਾਂ ਅਤੇ ਹੋਰ ਥਾਵਾਂ ‘ਤੇ ਬਾਰੀਕੀ ਨਾਲ ਤਲਾਸ਼ੀ ਕੀਤੀ ਅਤੇ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ।

ਉਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਅਤੇ ਅਸਲੇ ਦੀ ਸੋਰਸਿੰਗ ਬਾਰੇ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ। ਇਸ ਤੋਂ ਇਲਾਵਾ ਅਗਲੇਰੀ ਜਾਂਚ ਲਈ ਵਿਦੇਸ਼ਾਂ ਵਿੱਚ ਰਹਿੰਦੇ ਪਰਿਵਾਰਕ ਮੈਂਬਰਾਂ ਦੀ ਯਾਤਰਾ ਦੇ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਅਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਮਾਰਚ 2022 ਤੋਂ ਲੈ ਕੇ ਹੁਣ ਤੱਕ 30 ਆਧੁਨਿਕ ਰਾਈਫਲਾਂ, 200 ਰਿਵਾਲਵਰ/ਪਿਸਟਲ ਅਤੇ 24 ਡਰੋਨ ਬਰਾਮਦ ਕਰਕੇ 160 ਅੱਤਵਾਦੀਆਂ/ਕੱਟੜਪੰਥੀਆਂ ਨੂੰ ਗਿ੍ਰਫਤਾਰ ਕਰਕੇ 25 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਜਿੱਥੋਂ ਤੱਕ ਗੈਂਗਸਟਰਾਂ ਦਾ ਸਬੰਧ ਹੈ, ਪੰਜਾਬ ਪੁਲਿਸ ਨੇ 555 ਗੈਂਗਸਟਰਾਂ/ਅਪਰਾਧੀਆਂ ਨੂੰ ਗਿ੍ਰਫਤਾਰ ਕਰਨ ਅਤੇ ਦੋ ਨੂੰ ਬੇਅਸਰ ਕਰਕੇ 140 ਗੈਂਗਸਟਰ ਮਾਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ।  ਉਕਤ ਦੋਸ਼ੀਆਂ ਕੋਲੋਂ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ  510 ਹਥਿਆਰ ਅਤੇ 129 ਵਾਹਨ ਬਰਾਮਦ ਕੀਤੇ ਗਏ ਹਨ।

Post Views: 86
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 2 members of Lawrence Bishnoi's gang nabbed by Delhi3 injured in gunfight between shooters of Lawrence Bishnoi490 places connected with aides of Goldy BrarBrar gangsCanadian Goldy Brar takes responsibility for murder of SidhuDelhi: 2 criminals linked to Lawrence Bishnoi gang arrested inGoldy BrarOver 1Punjab gangster-turned-terrorist Goldy Brar detained inPunjab Police arrest member of Canada-based terrorist GoldyPunjab Police arrests key operative of Lawrence Bishnoi gangPunjab Police nab Canada-based gangster Goldy Brar's aidePunjab Police raid 'hideouts' of gangsters Lawrence BishnoiPunjab police raid 1490 spots linked to BishnoiPunjab: Police Raid Over 1400 Locations Linked To Aides OfRaids on hideouts of gangsters' aides - Tribune IndiaSidhu Moose Wala murder accusedSidhu Moose Wala Murder Mastermind Goldy Brar DetainedSpecial Ops Against BishnoiTerrorism Update Details - canada-based-gangster-goldy
Previous Post

ਅਮਨ ਅਰੋੜਾ ਨੇ ਗੋਵਤ ਅਤੇ ਨਿੱਜੀ ਸੰਸਥਾਵਾਂ ਨੂੰ ਰਾਜ ਊਰਜਾ ਸੰਭਾਲ ਪੁਰਸਕਾਰ ਪ੍ਰਦਾਨ ਕੀਤੇ

Next Post

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ‘ਕਾਰਵਾਈ ਕਰਨ, ਨਸ਼ਾ ਛੁਡਾਉਣ ਅਤੇ ਰੋਕਥਾਮ’ ਦੀ ਤਿੰਨ ਪੜਾਵੀ ਰਣਨੀਤੀ ਹੋਰ ਮਜ਼ਬੂਤੀ ਨਾਲ ਲਾਗੂ ਕੀਤੀ ਜਾਵੇ: ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਆਦੇਸ਼

Next Post
ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ‘ਕਾਰਵਾਈ ਕਰਨ, ਨਸ਼ਾ ਛੁਡਾਉਣ ਅਤੇ ਰੋਕਥਾਮ’ ਦੀ ਤਿੰਨ ਪੜਾਵੀ ਰਣਨੀਤੀ ਹੋਰ ਮਜ਼ਬੂਤੀ ਨਾਲ ਲਾਗੂ ਕੀਤੀ ਜਾਵੇ: ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਆਦੇਸ਼

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ‘ਕਾਰਵਾਈ ਕਰਨ, ਨਸ਼ਾ ਛੁਡਾਉਣ ਅਤੇ ਰੋਕਥਾਮ’ ਦੀ ਤਿੰਨ ਪੜਾਵੀ ਰਣਨੀਤੀ ਹੋਰ ਮਜ਼ਬੂਤੀ ਨਾਲ ਲਾਗੂ ਕੀਤੀ ਜਾਵੇ: ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਆਦੇਸ਼

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In