ਚੰਡੀਗੜ੍ਹ(ਪ੍ਰੈਸ ਕੀ ਤਾਕਤ), 10 ਮਾਰਚ-ਪੰਜਾਬ ਸਰਕਾਰ ਨੇ ਬਜਟ ‘ਚ ਸਿੱਖਿਆ ਦੇ ਖ਼ੇਤਰ ਨੂੰ ਕਾਫੀ ਅਹਿਮੀਅਤ ਦਿੱਤੀ ਹੈ। ਪੰਜਾਬ ਸਰਕਾਰ ਨੇ ਸਕੂਲ ਤੇ ਉੱਚ ਸਿੱਖਿਆ ਲਈ 17,072 ਕਰੋੜ ਰੁਪਏ ਦੀ ਤਜਵੀਜ਼ ਰੱਖੀ ਹੈ, ਜੋ ਪਿਛਲੇ ਸਾਲ ਨਾਲੋਂ 12% ਵੱਧ ਹੈ। ਇਸ ਤੋਂ ਇਲਾਵਾ ਤਕਨੀਕੀ ਸਿੱਖਿਆ ਸੰਸਥਾਵਾਂ ਦੇ ਸੁਧਾਰ ਲਈ 615 ਕਰੋੜ ਰੁਪਏ ਦਾ ਉਪਬੰਧ ਪ੍ਰਸਤਾਵਿਤ ਹੈ, ਜੋ ਪਿਛਲੇ ਸਾਲ ਨਾਲੋਂ ਲਗਭਗ 6 ਫ਼ੀਸਦੀ ਵੱਧ ਹੈ।ਇਸ ਦੇ ਨਾਲ ਹੀ ਖੇਤੀਬਾੜੀ ਦੇ ਲਈ 13 ਹਜ਼ਾਰ 888 ਕਰੋੜ ਦਾ ਬਜਟ ਤੈਅ ਕੀਤਾ ਗਿਆ ਹੈ।ਦੱਸ ਦੇਈਏ ਕਿ ਪੰਜਾਬ ਸਰਕਾਰ ਦਾ ਇਸ ਸਾਲ ਦਾ ਬਜਟ 1 ਲੱਖ 96 ਹਜ਼ਾਰ 462 ਕਰੋੜ ਦਾ ਹੋਵੇਗਾ ਜੋ ਕਿ ਪਿਛਲੇ ਵਰ੍ਹੇ ਨਾਲ 26 ਫ਼ੀਸਦੀ ਜ਼ਿਆਦਾ ਹੈ।