ਅਬੋਹਰ, 10 ਮਾਰਚ (ਪ੍ਰੈਸ ਕੀ ਤਾਕਤ)- ਢਾਣੀ ਕੜਾਕਾ ਸਿੰਘ ਵਾਸੀ ਬਠਿੰਡਾ ‘ਚ ਦਾਖ਼ਲ ਆਪਣੀ ਧੀ ਨੂੰ ਮਿਲਣ ਲਈ ਸਕੂਟੀ ‘ਤੇ ਜਾ ਰਹੇ ਸਨ ਕਿ ਜਦੋਂ ਉਹ ਵਿਕਰਮ ਮਿੱਲ ਨੇੜੇ ਪਹੁੰਚੇ ਤਾਂ ਅੱਗੇ ਆ ਰਹੇ ਆਟੋ ਨਾਲ ਟਕਰਾ ਜਾਣ ਕਾਰਨ ਉਹ ਉਥੋਂ ਲੰਘ ਰਹੀ ਮਿੱਟੀ ਨਾਲ ਭਰੀ ਟਰੈਕਟਰ-ਟਰਾਲੀ ਥੱਲੇ ਆਉਣ ਨਾਲ ਪਿਓ-ਪੁੱਤ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਦੋਵਾਂ ਨੂੰ ਰੈਫ਼ਰ ਕਰ ਦਿੱਤਾ ਗਿਆ, ਇਲਾਜ ਦੌਰਾਨ ਗੁਰਦੇਵ ਸਿੰਘ ਦੀ ਮੌਤ ਹੋ ਗਈ। ਦੂਜੇ ਪਾਸੇ ਉਸ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਸ ਦੀਆਂ ਤਿੰਨ ਧੀਆਂ ਅਤੇ ਇੱਕ ਪੁੱਤਰ ਹੈ।