ਅੰਮ੍ਰਿਤਸਰ,24-05-2023(ਪ੍ਰੈਸ ਕੀ ਤਾਕਤ)- ਪਿੰਡ ਸਤਿਆਲਾ ‘ਚ ਦੋ ਧੜਿਆਂ ਵਿਚਾਲੇ ਗੈਂਗਵਾਰ ਦੀ ਖ਼ਬਰ ਹੈ। ਬੁੱਧਵਾਰ ਦੁਪਹਿਰ ਨੂੰ ਵਾਪਰੀ ਇਸ ਘਟਨਾ ‘ਚ ਜਰਨੈਲ ਸਿੰਘ ਨਾਂ ਦੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ, ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਮੁਲਜ਼ਮ ਗੋਪੀ ਘਨਸ਼ਿਆਮਪੁਰਾ ਗੈਂਗ ਦਾ ਮੈਂਬਰ ਰਹਿ ਚੁੱਕਾ ਹੈ। ਮੌਕੇ ‘ਤੇ ਮੌਜੂਦਾ ਲੋਕਾਂ ਨੇ ਦੱਸਿਆ ਹੈ ਕਿ ਜਰਨੈਲ ਸਿੰਘ ਘੜੁੱਕੇ ‘ਤੇ ਤੇਲ ਕਢਾਉਣ ਲਈ ਸਰ੍ਹੋਂ ਲੈ ਕੇ ਆ ਰਿਹਾ ਸੀ। ਜਦ ਉਹ ਚੱਕੀ ਦੇ ਅੰਦਰੋਂ ਬਾਹਰ ਆਇਆ ਤਾਂ ਚਾਰ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਚਲਾ ਕੇ ਮੌਕੇ ‘ਤੇ ਉਸ ਦੀ ਹੱਤਿਆ ਕਰ ਦਿੱਤੀ। ਪੁਲਿਸ ਨੇ ਦੱਸਿਆ ਕਿ 25 ਦੇ ਕਰੀਬ ਖੋਲ ਮਿਲੇ ਹਨ ਤੇ ਮਿ੍ਤਕ ਦਾ ਸਾਥੀ ਵੀ ਜ਼ਖ਼ਮੀ ਹੋ ਗਿਆ ਤੇ ਜਿਸ ਨੂੰ ਹਸਪਤਾਲ ਲਿਜਾਇਆ ਗਿਆ ਹੈ।