No Result
View All Result
Thursday, June 4, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home COVER STORY

ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਪੰਜਾਬ ਨਾਲ ਕੇਂਦਰ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਮੀਤ ਹੇਅਰ

admin by admin
June 20, 2023
in COVER STORY, INDIA, National, POLITICS, PUNJAB, WORLD
0
ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਪੰਜਾਬ ਨਾਲ ਕੇਂਦਰ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਮੀਤ ਹੇਅਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link


ਕੇਂਦਰ ਨੇ ਆਰ.ਡੀ.ਐਫ. ਦੀ ਰਕਮ ਰੋਕ ਕੇ ਕਿਸਾਨਾਂ ਖਿਲਾਫ ਕਿੜ ਕੱਢੀ: ਮੀਤ ਹੇਅਰ

ਕੈਬਨਿਟ ਮੰਤਰੀ ਨੇ ਆਰ.ਡੀ.ਐਫ. ਦੀ ਰੋਕੀ ਰਕਮ ਨੂੰ ਤੁਰੰਤ ਜਾਰੀ ਕਰਵਾਉਣ ਲਈ ਲਿਆਂਦੇ ਮਤੇ ਦੀ ਪ੍ਰੋੜ੍ਹਤਾ ਕਰਦਿਆਂ ਵਿਚਾਰ ਰੱਖੇ

ਚੰਡੀਗੜ੍ਹ, 20 ਜੂਨ (Press Ki Taquat Bureau) : ਦੇਸ਼ ਨੂੰ ਆਜ਼ਾਦ ਕਰਵਾਉਣ ਤੋਂ ਲੈ ਕੇ ਆਜ਼ਾਦੀ ਤੋਂ ਬਾਅਦ ਕੌਮਾਂਤਰੀ ਸਰਹੱਦਾਂ ਦੀ ਰਾਖੀ ਕਰਨ ਤੱਕ ਸਭ ਤੋਂ ਵੱਧ ਕੁਰਬਾਨੀਆਂ ਅਤੇ ਦੇਸ਼ ਦੇ ਅੰਨ ਭੰਡਾਰ ਭਰਨ ਵਿੱਚ ਕਿਸਾਨਾਂ ਦੇ ਯੋਗਦਾਨ ਵਿੱਚ ਪੰਜਾਬ ਸਭ ਤੋਂ ਅੱਗੇ ਰਿਹਾ ਪਰ ਹੁਣ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤਾ ਜਾਂਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਕੇਂਦਰ ਨੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਦੀ ਰਕਮ ਰੋਕ ਕੇ ਸੂਬੇ ਦੇ ਕਿਸਾਨਾਂ ਖਿਲਾਫ ਕਿੜ ਕੱਢੀ ਜਿਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ।

ਇਹ ਗੱਲ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਵਿਧਾਨ ਸਭਾ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਆਰ.ਡੀ.ਐਫ. ਦੀ ਰੋਕੀ ਰਕਮ ਨੂੰ ਤੁਰੰਤ ਜਾਰੀ ਕਰਵਾਉਣ ਲਈ ਲਿਆਂਦੇ ਮਤੇ ਦੀ ਪ੍ਰੋੜ੍ਹਤਾ ਕਰਦਿਆਂ ਕਹੀ। ਉਨ੍ਹਾਂ ਮੁੱਖ ਵਿਰੋਧੀ ਪਾਰਟੀ ਕਾਂਗਰਸ ਵੱਲੋਂ ਕੀਤੇ ਬਾਈਕਾਟ ਦੀ ਆਲੋਚਨਾ ਕਰਦਿਆਂ ਕਿਹਾ ਕਿ ਚੰਗਾ ਹੁੰਦਾ ਹੈ ਜੇ ਪੰਜਾਬ ਦੇ ਭਲੇ ਲਈ ਲਿਆਂਦੇ ਮਤੇ ਉਤੇ ਸਾਰਾ ਸਦਨ ਇਕੱਠਾ ਹੋ ਕੇ ਕੇਂਦਰ ਕੋਲ ਆਪਣੀ ਮੰਗ ਰੱਖਦਾ।

ਮੀਤ ਹੇਅਰ ਨੇ ਕਿਹਾ ਕਿ ਔਖੇ ਵੇਲੇ ਦੇਸ਼ ਨੂੰ ਅੰਨ ਸੰਕਟ ਚੋਂ ਬਾਹਰ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਕਾਲੇ ਖੇਤੀ ਕਾਨੂੰਨਾਂ ਖਿਲਾਫ ਲੜੇ ਸੰਘਰਸ਼ ਕਰਕੇ ਜਾਣਬੁੱਝ ਕੇ ਪ੍ਰੇਸ਼ਾਨ ਕਰ ਰਿਹਾ ਹੈ। ਆਰ.ਡੀ.ਐਫ. ਕੋਈ ਖ਼ੈਰਾਤ ਨਹੀਂ ਬਲਕਿ ਇਹ ਸੂਬੇ ਦਾ ਹੱਕ ਹੈ। ਕੇਂਦਰ ਨੇ ਪੰਜਾਬ ਦੀ 2021-22 ਤੋਂ ਲੈ ਕੇ 2023-24 ਤੱਕ ਦੇ 3622.40 ਕਰੋੜ ਰੁਪਏ ਰੋਕੇ ਹਨ।ਕਿਸਾਨਾਂ ਦੀ ਮਿਹਨਤ ਦੇ ਨਾਲ ਪੰਜਾਬ ਨੇ ਆਪਣੇ ਕੁਦਰਤੀ ਸ੍ਰੋਤ ਪਾਣੀ ਤੇ ਧਰਤੀ ਦਾ ਵੀ ਨੁਕਸਾਨ ਕਰਵਾਇਆ।ਆਰ.ਡੀ.ਐਫ. ਨਾਲ ਪਿੰਡਾਂ, ਲਿੰਕ ਸੜਕਾਂ ਅਤੇ ਮੰਡੀਆਂ/ਖਰੀਦ ਕੇਂਦਰਾਂ ਦਾ ਵਿਕਾਸ ਹੁੰਦਾ ਹੈ ਜੋ ਸਿੱਧੇ ਤੌਰ ਉਤੇ ਕਿਸਾਨਾਂ ਨਾਲ ਜੁੜੇ ਵਿਕਾਸ ਕਾਰਜ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੇੰਦਰ ਦੇ ਵਿਤਕਰੇ ਦੇ ਬਾਵਜੂਦ ਸੂਬੇ ਵਿੱਚ 600 ਯੂਨਿਟ ਮੁਫ਼ਤ ਬਿਜਲੀ, ਸਰਕਾਰੀ ਨੌਕਰੀਆਂ ਦੇਣੀਆਂ, ਸੜਕਾਂ ਦਾ ਬੁਨਿਆਦੀ ਢਾਂਚਾ ਸਥਾਪਤ ਕਰਨਾ, ਕੱਚੇ ਮੁਲਾਜ਼ਮ ਪੱਕੇ ਕਰਨ ਸਮੇਤ ਵੱਡੇ ਵਿਕਾਸ ਕਾਰਜ ਕਰ ਰਹੇ ਹਨ। ਸੂਬੇ ਦੇ ਬਿਹਤਰ ਪ੍ਰਸ਼ਾਸਨਿਕ ਪ੍ਰਬੰਧਾਂ ਸਦਕਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ ਕੀਤੇ ਬਜਟ ਵਿੱਚ 40 ਫੀਸਦੀ ਕਮਾਈ ਵਿੱਚ ਵਾਧਾ ਹੋਇਆ।

ਮੀਤ ਹੇਅਰ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਆਰ.ਡੀ.ਐਫ. ਉਤੇ ਕਰਜ਼ਾ ਕਰਕੇ ਫੰਡਾਂ ਦੀ ਦੁਰਵਰਤੋਂ ਕੀਤੀ ਜੋ ਕਿਸਾਨਾਂ ਨਾਲ ਸਰਾਸਰ ਧੋਖਾ ਹੈ।ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਵਿੱਚ ਬੈਠੀਆਂ ਪਾਰਟੀਆਂ ਦੀਆਂ ਵੀ ਕੇਂਦਰ ਵਿੱਚ ਸਰਕਾਰਾਂ ਰਹੀਆਂ ਪਰ ਕਿਤੇ ਵੀ ਪੰਜਾਬ ਦੀ ਸਾਰ ਨਹੀਂ ਲਈ। ਅਤਿਵਾਦ ਦਾ ਸੰਤਾਪ ਝੱਲਣ ਦੇ ਨਾਲ ਉਸ ਦੌਰ ਵਿੱਚ ਮਿਲਟਰੀ ਦੀ ਤਾਇਨਾਤੀ ਨਾਲ ਕਰਜ਼ਾ ਵੀ ਚੜ੍ਹਾਇਆ।ਹੋਰ ਰਾਜਾਂ ਨੂੰ ਵਿਸ਼ੇਸ਼ ਪੈਕੇਜ ਦੇਣ ਦੇ ਨਾਲ ਗੁਆਂਢੀ ਸੂਬਿਆਂ ਨੂੰ ਟੈਕਸ ਚ ਰਿਆਇਤਾਂ ਦੇਣ ਨਾਲ ਪੰਜਾਬ ਨੂੰ ਨੁਕਸਾਨ ਹੋਇਆ।

Post Views: 38
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਮੈਰਿਟ ਵਿੱਚ ਆਏ ਵਿਦਿਆਰਥੀਆਂ ਨੇ ਵੇਖੀ ਵਿਧਾਨ ਸਭਾ ਦੀ ਕਾਰਵਾਈ ; ਮੁੱਖ ਮੰਤਰੀ, ਸਪੀਕਰ ਅਤੇ ਸਿੱਖਿਆ ਮੰਤਰੀ ਨਾਲ ਖਿਚਵਾਈ ਯਾਦਗਾਰੀ ਤਸਵੀਰ

Next Post

ਪੰਜਾਬ ਦੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ਵਿੱਚ ਨਵਾਂ ਏਸ਼ੀਅਨ ਰਿਕਾਰਡ ਬਣਾਇਆ ; ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ

Next Post
ਪੰਜਾਬ ਦੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ਵਿੱਚ ਨਵਾਂ ਏਸ਼ੀਅਨ ਰਿਕਾਰਡ ਬਣਾਇਆ  ; ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ

ਪੰਜਾਬ ਦੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ਵਿੱਚ ਨਵਾਂ ਏਸ਼ੀਅਨ ਰਿਕਾਰਡ ਬਣਾਇਆ ; ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800