No Result
View All Result
Sunday, July 5, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਭੀਮ ਆਰਮੀ ਚੀਫ਼ ਚੰਦਰਸ਼ੇਖਰ ‘ਤੇ ਜਾਨਲੇਵਾ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤੀ ਫਾਇਰਿੰਗ

admin by admin
June 29, 2023
in BREAKING, COVER STORY, INDIA, POLITICS
0
ਭੀਮ ਆਰਮੀ ਚੀਫ਼ ਚੰਦਰਸ਼ੇਖਰ ‘ਤੇ ਜਾਨਲੇਵਾ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤੀ ਫਾਇਰਿੰਗ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸਹਾਰਨਪੁਰ/ਯੂਪੀ 29 ਜੂਨ(ਪ੍ਰੈੱਸ ਕਿ ਤਾਕਤ): ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ‘ਤੇ ਅਣਪਛਾਤੇ ਹਮਲਾਵਰਾਂ ਨੇ ਗੈਰ-ਕਾਨੂੰਨੀ ਹਥਿਆਰਾਂ ਨਾਲ ਗੋਲ਼ੀਬਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ‘ਚ ਚੰਦਰਸ਼ੇਖਰ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ ਹਨ। ਫਿਲਹਾਲ ਪੁਲਸ ਨੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਮਲਾਵਰ ਹਰਿਆਣਾ ਨੰਬਰ ਦੀ ਕਾਰ ਵਿੱਚ ਆਏ ਸਨ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਚੰਦਰਸ਼ੇਖਰ ਆਜ਼ਾਦ ‘ਤੇ ਅਚਾਨਕ ਗੋਲ਼ੀਆਂ ਚਲਾ ਦਿੱਤੀਆਂ। ਗੋਲ਼ੀਆਂ ਵੱਜਣ ਕਾਰਨ ਕਾਰ ਦੇ ਸ਼ੀਸ਼ੇ ਵੀ ਟੁੱਟ ਗਏ। ਇਸ ਦੌਰਾਨ ਆਜ਼ਾਦ ਦੀ ਕਮਰ ‘ਤੇ ਗੋਲ਼ੀ ਲੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ ਹਨ। ਹਾਲਾਂਕਿ, ਪੁਲਸ ਵੱਲੋਂ ਇਸ ਮਾਮਲੇ ‘ਚ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।ਆਜ਼ਾਦ ਸਮਾਜ ਪਾਰਟੀ ਨੇ ਇਸ ਬਾਰੇ ਟਵੀਟ ਕਰਦਿਆਂ ਲਿਖਿਆ, “ਸਹਾਰਨਪੁਰ ਦੇ ਦੇਵਬੰਦ ‘ਚ ਭੀਮ ਆਰਮੀ ਚੀਫ਼ ਅਤੇ ਰਾਸ਼ਟਰੀ ਪ੍ਰਧਾਨ ਚੰਦਰਸ਼ੇਖਰ ਆਜ਼ਾਦ ‘ਤੇ ਕਾਤਲਾਨਾ ਹਮਲਾ ਬਹੁਜਨ ਮਿਸ਼ਨ ਅੰਦੋਲਨ ਨੂੰ ਰੋਕਣ ਦੀ ਕਾਇਰਤਾ ਭਰੀ ਕਾਰਵਾਈ ਹੈ। ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ, ਸਖ਼ਤ ਕਾਰਵਾਈ ਅਤੇ ਰਾਸ਼ਟਰੀ ਪ੍ਰਧਾਨ ਚੰਦਰਸ਼ੇਖਰ ਆਜ਼ਾਦ ਦੀ ਸੁਰੱਖਿਆ ਦੀ ਮੰਗ ਕਰਦੇ ਹਾਂ।”ਦੂਜੇ ਪਾਸੇ ਇਸ ਘਟਨਾ ਨੂੰ ਲੈ ਕੇ ਸਮਾਜਵਾਦੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਸ਼ਟਰੀ ਜਨਰਲ ਸਕੱਤਰ ਸ਼ਿਵਪਾਲ ਯਾਦਵ ਨੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕੀਤਾ ਕਿ ਸੂਬੇ ਵਿੱਚ ਅਪਰਾਧੀਆਂ ਦਾ ਮਨੋਬਲ ਇੰਨਾ ਵਧ ਗਿਆ ਹੈ ਕਿ ਅਰਾਜਕ ਤੱਤਾਂ ਨੇ ਆਪਣੀਆਂ ਸਾਰੀਆਂ ਹੱਦਾਂ ਟੱਪਣੀਆਂ ਸ਼ੁਰੂ ਕਰ ਦਿੱਤੀਆਂ ਹਨ। ਯੂਪੀ ਵਿੱਚ ਵਿਰੋਧੀ ਧਿਰ ਹੁਣ ਸਰਕਾਰ ਅਤੇ ਅਪਰਾਧੀਆਂ ਦੋਵਾਂ ਦੇ ਨਿਸ਼ਾਨੇ ‘ਤੇ ਹੈ। ਭੀਮ ਆਰਮੀ ਚੀਫ਼ ਚੰਦਰਸ਼ੇਖਰ ‘ਤੇ ਹੋਇਆ ਜਾਨਲੇਵਾ ਹਮਲਾ ਸੂਬੇ ਦੀ ਖੋਖਲੀ ਕਾਨੂੰਨ ਵਿਵਸਥਾ ਲਈ ਖਤਰੇ ਦੀ ਘੰਟੀ ਹੈ।

Post Views: 117
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: attack on chandrashekharbhim army chandrashekhar azadbhim army chiefbhim army chief chandrashekhar azadchandra shekhar aazadchandrasekhar azadchandrashekharchandrashekhar attacked in saharanpurchandrashekhar attacked in saharanpur newschandrashekhar azadchandrashekhar azad attackedchandrashekhar azad attacked in saharanpurchandrashekhar ravanchandrashekhar ravan attackchandrashekhar ravan interviewchandrayaan-3 launc date
Previous Post

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ

Next Post

Epaper 29 June 2023

Next Post

Epaper 29 June 2023

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800