No Result
View All Result
Monday, July 6, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ਵਿੱਚ ਸੈਰ-ਸਪਾਟੇ ਨੂੰ ਉਤਸਾਹਿਤ ਕਰਨ ਲਈ ਯਤਨ ਹੋਰ ਤੇਜ਼ ਕਰਨ ਦੇ ਹੁਕਮ

admin by admin
June 29, 2023
in BREAKING, CHANDIGARH, COVER STORY, POLITICS, PUNJAB
0
ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ਵਿੱਚ ਸੈਰ-ਸਪਾਟੇ ਨੂੰ ਉਤਸਾਹਿਤ ਕਰਨ ਲਈ ਯਤਨ ਹੋਰ ਤੇਜ਼ ਕਰਨ ਦੇ ਹੁਕਮ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਮੁੱਖ ਮੰਤਰੀ ਦਫਤਰ, ਪੰਜਾਬ

ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ਵਿੱਚ ਸੈਰ-ਸਪਾਟੇ ਨੂੰ ਉਤਸਾਹਿਤ ਕਰਨ ਲਈ ਯਤਨ ਹੋਰ ਤੇਜ਼ ਕਰਨ ਦੇ ਹੁਕਮ
ਕੰਢੀ ਖੇਤਰ ਨੂੰ ਪ੍ਰਮੁੱਖ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਲਈ ਅਧਿਕਾਰੀਆਂ ਨੂੰ ਵਿਸਥਾਰਤ ਰੂਪ-ਰੇਖਾ ਤਿਆਰ ਕਰਨ ਲਈ ਕਿਹਾ
ਰਣਜੀਤ ਸਾਗਰ ਡੈਮ, ਸਾਹਪੁਰ ਕੰਢੀ ਡੈਮ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰਾਂ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਵਿਕਾਸ ਉਤੇ ਜੋਰ
ਚੰਡੀਗੜ੍ਹ, 28 ਜੂਨ(ਪ੍ਰੈੱਸ ਕਿ ਤਾਕਤ):-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦੇ ਅਧਿਕਾਰੀਆਂ ਨੂੰ ਕੰਢੀ ਖੇਤਰ ਵਿੱਚ ਸੈਰ ਸਪਾਟੇ ਨੂੰ ਉਤਸਾਹਿਤ ਕਰਨ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ ਦਿੱਤੇ ਹਨ।
ਇੱਥੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਰਣਜੀਤ ਸਾਗਰ ਡੈਮ, ਸਾਹਪੁਰ ਕੰਢੀ ਡੈਮ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰਾਂ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਵਿਕਾਸ ਲਈ ਸਖਤ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਸਵ ਭਰ ਦੇ ਸੈਲਾਨੀਆਂ ਨੂੰ ਇਨ੍ਹਾਂ ਖੇਤਰਾਂ ਪ੍ਰਤੀ ਆਕਰਸ਼ਿਤ ਕਰਨ ਲਈ ਤਰਜੀਹੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀਆਂ ਵੱਡੀਆਂ ਸੰਭਾਵਨਾਵਾਂ ਮੌਜੂਦ ਹਨ ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਅਫਸੋਸ ਜਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਵਿਕਾਸ ਪੱਖੋਂ ਇਹ ਖੇਤਰ ਹੁਣ ਤੱਕ ਨਜਰਅੰਦਾਜ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਦਾ ਲਾਭ ਉਠਾਇਆ ਜਾਣਾ ਚਾਹੀਦਾ ਹੈ ਤਾਂ ਕਿ ਕੁਦਰਤੀ ਸੁੰਦਰਤਾ ਵਾਲੇ ਇਨ੍ਹਾਂ ਮਨਮੋਹਕ ਸਥਾਨਾਂ ਵੱਲ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਵਿਸਥਾਰਤ ਖਾਕਾ ਤਿਆਰ ਕਰਨ ਲਈ ਆਖਿਆ ਤਾਂ ਜੋ ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਇਲਾਕਾ ਕੁਦਰਤੀ ਸੋਮਿਆਂ ਨਾਲ ਲਬਰੇਜ਼ ਹੈ ਜੋ ਵਿਸਵ ਭਰ ਦੇ ਸੈਲਾਨੀਆਂ ਨੂੰ ਆਪਣੇ ਪ੍ਰਤੀ ਆਕਰਸ਼ਿਤ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ ਤਾਂ ਕਿ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਤਬਦੀਲੀ ਆ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜਲ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਾਟਰ ਐਡਵੈਂਚਰ ਟੂਰਿਜਮ ਨੀਤੀ ਨੂੰ ਪਹਿਲਾਂ ਹੀ ਹਰੀ ਝੰਡੀ ਦੇ ਦਿੱਤੀ ਹੈ ਜਿਸ ਨੂੰ ਇੱਥੇ ਵੀ ਲਾਗੂ ਕੀਤਾ ਜਾ ਸਕਦਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਤੋਂ ਬਾਅਦ ਇਹ ਖੇਤਰ ਦੇਸ ਭਰ ਵਿਚ ਸੈਲਾਨੀਆਂ ਦਾ ਕੇਂਦਰ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਖੇਤਰ ਪੰਜਾਬ ਨੂੰ ਅੰਤਰਰਾਸਟਰੀ ਸੈਰ ਸਪਾਟੇ ਦੇ ਨਕਸੇ ‘ਤੇ ਹੋਰ ਉਭਾਰਨ ਵਿਚ ਸਹਾਈ ਹੋ ਸਕਦਾ ਹੈ।

Post Views: 33
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #cmbhagwantmaan #cmbhagwantmann #bhagwantmaan #punjabcmbhagwantmann #cmmaan #cmmaannews #cmmaanvideo #cmmanntodaynews #cmmaaninmansa#wayanadtourism #keralatourism #900kandi #900kandiwayanad #900kanditourism
Previous Post

25 ਮਹੀਨਿਆਂ ਦੇ ਹੇਠਲੇ ਪੱਧਰ ’ਤੇ ਮਹਿੰਗਾਈ ; ਦੁੱਧ, ਦਾਲ ਛੱਡੋ ਸਭ ਤੋਂ ਵੱਧ ਜੀਰੇ ਨੇ ਮਚਾਈ ਤਬਾਹੀ

Next Post

ਨਰਮੇ ਦੇ ਬੀਜਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ 17 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਭੇਜੀ

Next Post
ਨਰਮੇ ਦੇ ਬੀਜਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ 17 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਭੇਜੀ

ਨਰਮੇ ਦੇ ਬੀਜਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ 17 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਭੇਜੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800