No Result
View All Result
Sunday, March 1, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਮੀਤ ਹੇਅਰ ਵੱਲੋਂ ਚਾਈਨਾ ਡੋਰ ਦੀ ਪਾਬੰਦੀ ਦੇ ਆਦੇਸ਼ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼

admin by admin
July 6, 2023
in BREAKING, CHANDIGARH, COVER STORY
0
ਸਪੈਸ਼ਲ ਓਲੰਪਿਕਸ ਵਿੱਚ ਪੰਜਾਬ ਦੇ ਖਿਡਾਰੀ ਚਮਕੇ, 7 ਖਿਡਾਰੀਆਂ ਨੇ ਜਿੱਤੇ ਤਿੰਨ ਸੋਨੇ, ਇਕ ਚਾਂਦੀ ਤੇ ਚਾਰ ਕਾਂਸੀ ਦੇ ਤਮਗ਼ੇ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚਾਈਨਾ ਡੋਰ ਦੀ ਵਰਤੋਂ ਨੂੰ ਸਜ਼ਾਯਾਫਤਾ ਬਣਾਉਣ ਦੇ ਨਾਲ ਪਾਬੰਦੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਨਵੀਆਂ ਹਦਾਇਤਾਂ ਜਾਰੀ

ਚੰਡੀਗੜ, 6 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ )


ਚਾਈਨਾ ਡੋਰ ਦੀ ਵਰਤੋਂ ਨਾਲ ਵਾਪਰਦੀਆਂ ਦੁਰਘਟਨਾਵਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਇਸ ਦੀ ਪਾਬੰਦੀ ਦੇ ਜਾਰੀ ਹੁਕਮਾਂ ਨੂੰ ਹੋਰ ਪ੍ਰਭਾਵਸ਼ਾਲੀ ਤੇ ਸਖਤੀ ਨਾਲ ਲਾਗੂ ਕਰਨ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪਤੰਗ ਉਡਾਉਣ ਲਈ ਸਿਰਫ ਸੂਤੀ ਧਾਗੇ ਦੀ ਹੀ ਵਰਤੋਂ ਕੀਤੀ ਜਾ ਸਕਦੀ ਹੈ ਅਤੇ ਚਾਈਨਾ ਡੋਰ ਦੀ ਵਰਤੋਂ ਖਿਲਾਫ ਸ਼ਿਕਾਇਤ ਉੱਪਰ ਕਾਰਵਾਈ ਕਰਨ ਦੀਆਂ ਸ਼ਕਤੀਆਂ ਹੇਠਲੇ ਪੱਧਰ ਉਤੇ ਦਿੰਦਿਆਂ ਇਸ ਦੀ ਵਰਤੋਂ ’ਤੇ ਸਜ਼ਾਯਾਫ਼ਤਾ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸਰਕਾਰ ਵੱਲੋਂ ਫਿਰੋਜ਼ਪੁਰ ਵਿਖੇ ਚਾਈਨਾ ਡੋਰ ਨਾਲ ਵਾਪਰੀ ਘਟਨਾ ਦਾ ਗੰਭੀਰ ਨੋਟਿਸ ਲਿਆ ਗਿਆ ਅਤੇ ਇਸ ਸਬੰਧੀ ਸਾਇੰਸ ਤਕਨਾਲੋਜੀ ਤੇ ਵਾਤਾਵਰਣ ਵਿਭਾਗ ਵੱਲੋਂ ਅੱਜ ਬਾਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਚਾਈਨਾ ਡੋਰ ਨਾਲ ਵਾਪਰਦੀਆਂ ਘਟਨਾਵਾਂ ਨੂੰ ਲੈ ਕੇ ਬਹੁਤ ਗੰਭੀਰ ਹੈ ਅਤੇ ਇਸ ਦੀ ਪੂਰਨ ਪਾਬੰਦੀ ਦੇ ਹੁਕਮ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।

ਵਾਤਾਵਰਣ ਮੰਤਰੀ ਨੇ ਦੱਸਿਆ ਕਿ ਚਾਈਨਾ ਡੋਰ ਦੀ ਪਾਬੰਦੀ ਸੰਬੰਧੀ ਸੂਬਾ ਸਰਕਾਰ ਵੱਲੋਂ 23 ਫਰਵਰੀ 2018 ਨੂੰ ਜਾਰੀ ਨੋਟੀਫਿਕੇਸ਼ਨ ਵਿੱਚ ਕੁਝ ਕਮੀਆਂ ਸਨ। ਹੁਣ ਨਵੇਂ ਜਾਰੀ ਹੁਕਮਾਂ ਵਿੱਚ ਇਨਾਂ ਕਮੀਆਂ ਨੂੰ ਦੂਰ ਕੀਤਾ ਗਿਆ ਹੈ। ਨਵੇਂ ਹੁਕਮਾਂ ਤਹਿਤ ਚਾਈਨਾ ਡੋਰ, ਕੰਚ ਜਾਂ ਹੋਰ ਧਾਤੂ ਦੇ ਪਾਊਡਰ ਨਾਲ ਬਣੀ ਡੋਰ ਉਪਰ ਪੂਰਨ ਪਾਬੰਦੀ ਲਗਾਉਂਦੇ ਹੋਏ ਸਿਰਫ ਸੂਤੀ ਧਾਗੇ ਨਾਲ ਪਤੰਗ ਉਡਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਨਵੀਂ ਅਧਿਸੂਚਨਾ ਨੂੰ ਲਾਗੂ ਕਰਨ ਅਤੇ ਦੋਸੀ ਖਿਲਾਫ ਕਾਰਵਾਈ ਕਰਨ ਲਈ ਸਪਸ਼ਟ ਅਧਿਕਾਰ ਦਿੱਤੇ ਗਏ ਹਨ।  ਚਾਈਨਾ ਡੋਰ ਦੀ ਪੂਰਨ ਪਾਬੰਦੀ ਸਬੰਧੀ ਇਨਵਾਰਨਮੈਂਟ (ਪ੍ਰੋਟੈਕਸ਼ਨ) ਐਕਟ, 1986 ਦੀ ਧਾਰਾ 5 ਅਧੀਨ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਨਾਂ ਦੀ ਉਲੰਘਣਾ ਲਈ 5 ਸਾਲ ਤੱਕ ਦੀ ਸਜ਼ਾ ਅਤੇ ਇੱਕ ਲੱਖ ਰੁਪਏ ਤੱਕ ਜੁਰਮਾਨਾ ਜਾਂ ਦੋਵੇ ਹੋ ਸਕਦੇ ਹਨ।

ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਕਾਰਜਕਾਰੀ ਮੈਜਿਸਟ੍ਰੇਟ, ਮਾਲ ਮਹਿਕਮੇ ਦੇ ਤਹਿਸੀਲਦਾਰ ਅਤੇ ਉੱਚ ਅਧਿਕਾਰੀ, ਵਣ ਵਿਭਾਗ ਦੇ ਜੰਗਲੀ ਜੀਵ ਇੰਸਪੈਕਟਰ ਅਤੇ ਉੱਚ ਅਧਿਕਾਰੀ, ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਅਤੇ ਉੱਚ ਅਧਿਕਾਰੀ, ਸਥਾਨਕ ਸਰਕਾਰਾਂ ਦੇ ਦਰਜਾ ਸੀ ਕਰਮਚਾਰੀ ਅਤੇ ਉੱਚ ਅਧਿਕਾਰੀ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਸਹਾਇਕ ਵਾਤਾਵਰਣ ਇੰਜੀਨੀਅਰ ਅਤੇ ਉੱਚ ਅਧਿਕਾਰੀਆਂ ਨੂੰ ਉਕਤ ਹਦਾਇਤਾਂ ਨੂੰ ਸੂਬੇ ਵਿੱਚ ਲਾਗੂ ਕਰਨ ਲਈ ਅਧਿਕਾਰ ਦਿੱਤੇ ਗਏ ਹਨ। ਉਨਾਂ ਅੱਗੇ ਦੱਸਿਆ ਕਿ ਸਬੰਧਤ ਮਹਿਕਮਿਆਂ ਨੂੰ ਪਾਬੰਦੀ ਸਬੰਧੀ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਬਹੁਮੁਲੀਆਂ ਮਨੁੱਖੀ ਜਾਨਾਂ ਨੂੰ ਬਚਾਉਣ ਦੇ ਨਾਲ-ਨਾਲ ਪਸ਼ੁ, ਪੰਛੀਆਂ ਆਦਿ ਦੀ ਰੱਖਿਆ ਵੀ ਯਕੀਨੀ ਬਨਾਈ ਜਾ ਸਕੇ।

ਵਾਤਾਵਰਣ ਮੰਤਰੀ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਪਤੰਗ ਉਡਾਉਣ ਲਈ ਚਾਈਨਾ ਡੋਰ ਦਾ ਇਸਤੇਮਾਲ ਨਾ ਕੀਤਾ ਜਾਵੇ ਅਤੇ ਨਾਲ ਹੀ ਦੁਕਾਨਦਾਰ ਅਤੇ ਆਨਲਾਈਨ ਸਟੋਰ ਇਸ ਨੂੰ ਵੇਚਣ ਤੋਂ ਗੁਰੇਜ਼ ਕਰਨ।

Post Views: 52
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: banban chinaban china effectban china rakhiChinachina doorchina dorchina manjaChina newschina taiwan conflictchinese manja banchinese manjha banchinese manjha ban in ujjained chinaedd chinaedd china nowindonesia ban on palm oil exportskite threadmanja threadplea to ban chinese manjasouth china seataiwan china tensiontamil nadu thread banthreadus china newsus china relationsus china tiesus china trade war
Previous Post

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗਿਰਦਾਵਰ ਕਾਬੂ

Next Post

ਯੂ.ਐਸ. ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

Next Post
ਯੂ.ਐਸ. ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਯੂ.ਐਸ. ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800