No Result
View All Result
Tuesday, October 14, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਐੱਨਸੀਪੀ ਦਾ ਮੈਂ ਹੀ ਪ੍ਰਧਾਨ ਹਾਂ: ਸ਼ਰਦ ਪਵਾਰ

admin by admin
July 7, 2023
in BREAKING, COVER STORY, DELHI
0
NCP Superemo Sharad Pawar admit in hospital after abdominal pain, to undergo surgery
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਵੀਂ ਦਿੱਲੀ, 7 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)
ਮਹਾਰਾਸ਼ਟਰ ਵਿੱਚ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨਸੀਪੀ) ’ਚ ਜਾਰੀ ਸਿਆਸੀ ਖਿੱਚੋਤਾਣ ਦਰਮਿਆਨ ਬਜ਼ੁਰਗ ਆਗੂ ਸ਼ਰਦ ਪਵਾਰ ਨੇ ਅੱਜ ਕਿਹਾ ਕਿ ਉਹੀ ਐੱਨਸੀਪੀ ਦੇ ਪ੍ਰਧਾਨ ਹਨ। ਉਨ੍ਹਾਂ ਕਿਹਾ ਕਿ (ਮੇਰੀ) ਉਮਰ 83 ਹੋਵੇ ਜਾਂ 93, ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ, ਉਹ ਪਾਰਟੀ ਨੂੰ ਮੁੜ ਖੜ੍ਹਾ ਕਰਨ ਦੇ ਸਮਰੱਥ ਹਨ। ਉਨ੍ਹਾਂ ਦਾਅਵਾ ਕੀਤਾ ਕਿ (ਭਤੀਜੇ) ਅਜੀਤ ਪਵਾਰ ਦੇ ਬਹੁਮਤ ਦੇ ਦਾਅਵੇ ਦਾ ਸੱਚ ਜਲਦੀ ਸਾਰਿਆਂ ਦੇ ਸਾਹਮਣੇ ਹੋਵੇਗਾ। ਉਧਰ ਐੱਨਸੀਪੀ ਦੀ ਵਰਕਿੰਗ ਕਮੇਟੀ ਨੇ ਐੱਨਡੀਏ ਵਿੱਚ ਸ਼ਾਮਲ ਹੋਏ ਪ੍ਰਫੁੱਲ ਪਟੇਲ, ਸੁਨੀਲ ਤਤਕਰੇ ਤੇ ਨੌਂ ਹੋਰਨਾਂ ਨੂੰ ਪਾਰਟੀ ’ਚੋਂ ਕੱਢਣ ਦੇ ਫੈਸਲੇ ਨੂੰ ਹਰੀ ਝੰਡੀ ਦੇ ਦਿੱਤੀ।
ਐੱਨਸੀਪੀ ਆਗੂ ਪੀ.ਸੀ.ਚਾਕੋ ਨੇ ਕਿਹਾ ਕਿ ਮੀਟਿੰਗ ਦੌਰਾਨ ਅੱਠ ਮਤੇ ਪਾਸ ਕੀਤੇ ਗੲੇ। ਚਾਕੋ ਨੇ ਕਿਹਾ ਕਿ ਪਾਰਟੀ ਪੂਰੀ ਤਰ੍ਹਾਂ ਪਵਾਰ ਦੀ ਪਿੱਠ ’ਤੇ ਖੜ੍ਹੀ ਹੈ।
ਚਾਕੋ ਨੇ ਕਿਹਾ, ‘‘ਅੈੱਨਸੀਪੀ ਦੀ ਵਰਕਿੰਗ ਕਮੇਟੀ ਨੇ ਅੈੱਨਡੀਏ ਨਾਲ ਹੱਥ ਮਿਲਾਉਣ ਵਾਲੇ ਪ੍ਰਫੁੱਲ ਪਟੇਲ, ਸੁਨੀਲ ਤਤਕਰੇ ਤੇ ਨੌਂ ਹੋਰਨਾਂ ਨੂੰ ਪਾਰਟੀ ’ਚੋਂ ਕੱਢਣ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸ਼ਰਦ ਪਵਾਰ ਨੂੰ ਕੌਮੀ ਪ੍ਰਧਾਨ ਚੁਣਿਆ ਗਿਆ ਸੀ। ਜੇਕਰ ਕੋਈ ਕੌਮੀ ਪ੍ਰਧਾਨ ਹੋਣ ਦਾ ਦਾਅਵਾ ਕਰਦਾ ਹੈ ਤਾਂ ਅਸੀਂ ਉਸ ਦੇ ਦਾਅਵਿਆਂ ਨੂੰ ਗੰਭੀਰਤਾ ਨਾਲ ਨਹੀਂ ਲੈਂਦੇ।’’ ਐੱਨਸੀਪੀ ਅਾਗੂ ਨੇ ਜ਼ੋਰ ਦੇ ਕੇ ਆਖਿਆ, ‘‘ਸਾਡੀ ਜਥੇਬੰਦੀ ਅਜੇ ਵੀ ਪੂਰੀ ਤਰ੍ਹਾਂ ਇਕਜੁੱਟ ਹੈ ਤੇ ਅਸੀਂ ਸ਼ਰਦ ਪਵਾਰ ਦੇ ਨਾਲ ਹਾਂ।’’ ਉਨ੍ਹਾਂ ਕਿਹਾ ਕਿ ਹਰ ਤਿੰਨ ਸਾਲਾਂ ਬਾਅਦ ਐੱਨਸੀਪੀ ਚੋਣਾਂ ਕਰਵਾਉਂਦੀ ਹੈ ਤੇ ਲੋਕਾਂ ਨੂੰ ਨਿਯਮਤ ਅਧਾਰ ’ਤੇ ਚੁਣਿਆ ਜਾਂਦਾ ਹੈ। ਵਰਕਿੰਗ ਕਮੇਟੀ ਵੱਲੋਂ ਪਾਸ ਮਤਿਆਂ ਵਿੱਚ ਭਾਜਪਾ ਸਰਕਾਰ ਦੀਆਂ ਗੈਰਜਮਹੂਰੀ ਤੇ ਗੈਰਸੰਵਿਧਾਨਕ ਕਾਰਵਾਈਆਂ ਤੇ ਵਿਰੋਧੀ ਧਿਰਾਂ ਖਿਲਾਫ਼ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਨੂੰ ਲੈ ਕੇ ਲਿਆ ਸਟੈਂਡ ਵੀ ਸ਼ਾਮਲ ਹੈ। ਇਕ ਹੋਰ ਮਤੇ ਵਿੱਚ ਮਹਿੰਗਾਈ, ਬੇਰੁਜ਼ਗਾਰੀ ਤੇ ਮਹਿਲਾਵਾਂ ਨੂੰ ਦਰਪੇਸ਼ ਦੁੱਖ ਤਕਲੀਫਾਂ ਲਈ ਜ਼ਿੰਮੇਵਾਰ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕੀਤੀ ਗਈ। ਇਸ ਤੋਂ ਪਹਿਲਾਂ ਅੱਜ ਦਿਨੇਂ ਸ਼ਰਦ ਪਵਾਰ ਨੇ ਆਪਣੀ ਰਿਹਾਇਸ਼ ’ਤੇ ਸੱਦੀ ਪਾਰਟੀ ਦੀ ਕੌਮੀ ਕਾਰਜਕਾਰਨੀ ਦੀ ਮੀਟਿੰਗ ਦੌਰਾਨ ਕਿਹਾ ਕਿ ਬਾਗ਼ੀਆਂ ਨੂੰ ਕੀਮਤ ਤਾਰਨੀ ਹੋਵੇਗੀ। ਪਵਾਰ ਨੇ ਕਿਹਾ ਕਿ ੳੁਮਰ ਨਾਲ ਕੋੲੀ ਫਰਕ ਨਹੀਂ ਪੈਂਦਾ, ਉਹ 83 ਸਾਲਾਂ ਦੇ ਹਨ ਜਾਂ 92 ਸਾਲਾਂ ਦੇ, ਉਹ ਪਾਰਟੀ ਨੂੰ ਮੁੜ ਖੜ੍ਹਾ ਕਰਨ ਦੇ ਸਮਰੱਥ ਹਨ। ਦੱਸ ਦੇਈਏ ਕਿ ਅਜੀਤ ਪਵਾਰ ਨੇ ਲੰਘੇ ਦਿਨ ਸ਼ਰਦ ਪਵਾਰ ਨੂੰ ਉਨ੍ਹਾਂ ਦੀ ਵਡੇਰੀ ਉਮਰ ਦੇ ਹਵਾਲੇ ਨਾਲ ਘੇਰਦਿਆਂ ਕਿਹਾ ਸੀ ਕਿ ਉਹ ਕਦੋਂ ਪਾਰਟੀ ’ਚੋਂ ਸੇਵਾਮੁਕਤ ਹੋਣਗੇ। ਅਜੀਤ ਪਵਾਰ ਤੇ ਅੱਠ ਹੋਰ ਐੱਨਸੀਪੀ ਵਿਧਾਇਕ 2 ਜੁਲਾਈ ਨੂੰ ਏਕਨਾਥ ਸ਼ਿੰਦੇ ਸਰਕਾਰ ਵਿਚ ਸ਼ਾਮਲ ਹੋ ਗਏ ਸਨ। ਪਵਾਰ ਨੂੰ ਜਿੱਥੇ ੳੁਪ ਮੁੱਖ ਮੰਤਰੀ ਬਣਾਇਆ ਗਿਆ, ਉਥੇ ਬਾਕੀਆਂ ਨੇ ਮੰਤਰੀ ਵਜੋਂ ਹਲਫ਼ ਲਿਆ। ਇਨ੍ਹਾਂ ਵਿਚੋਂ ਕਈਆਂ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਹਨ ਤੇ ਕੇਂਦਰੀ ਜਾਂਚ ੲੇਜੰਸੀਆਂ ਉਨ੍ਹਾਂ ਖਿਲਾਫ਼ ਜਾਂਚ ਕਰ ਰਹੀਆਂ ਹਨ। ਇਸ ਦੌਰਾਨ ਅਜੀਤ ਪਵਾਰ ਨੇ ਨਰੇਂਦਰ ਰਾਣੇ ਨੂੰ ਮੁੰਬਈ ਐੱਨਸੀਪੀ ਦਾ ਕਾਰਜਕਾਰੀ ਪ੍ਰਧਾਨ ਥਾਪਿਆ ਹੈ। ਉਧਰ ਸ਼ਿਵ ਸੈਨਾ (ਯੂਬੀਟੀ) ਦੇ ਸੰਸਦ ਮੈਂਬਰ ਵਿਨਾਇਕ ਰਾੳੂਤ ਨੇ ਦਾਅਵਾ ਕੀਤਾ ਕਿ ਅਜੀਤ ਪਵਾਰ ਨੂੰ ਸੂਬਾ ਸਰਕਾਰ ਵਿੱਚ ਸ਼ਾਮਲ ਕੀਤੇ ਜਾਣ ਮਗਰੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੇ ਸ਼ਿਵ ਸੈਨਾ ਦੇ ਦੂਜੇ ਧੜੇ ਦੇ ਕੁਝ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ।

ਰਾਹੁਲ ਗਾਂਧੀ ਵੱਲੋਂ ਸ਼ਰਦ ਪਵਾਰ ਨਾਲ ਮੁਲਾਕਾਤ

ਨਵੀਂ ਦਿੱਲੀ: ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਧੀ ਅੱਜ ਐੱਨਸੀਪੀ ਆਗੂ ਸ਼ਰਦ ਪਵਾਰ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਮਿਲੇ। ਸ਼ਾਮ ਵੇਲੇ ਹੋਈ ਇਸ ਮੁਲਾਕਾਤ ਦੌਰਾਨ ਪਵਾਰ ਦੀ ਧੀ ਤੇ ਐੱਨਸੀਪੀ ਦੀ ਕਾਰਜਕਾਰੀ ਪ੍ਰਧਾਨ ਸੁਪ੍ਰਿਆ ਸੂਲੇ ਵੀ ਮੌਜੂਦ ਸੀ। ਐੱਨਸੀਪੀ ਅਾਗੂਆਂ ਮੁਤਾਬਕ ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਸੌ ਫੀਸਦੀ ਸ਼ਰਦ ਪਵਾਰ ਦੇ ਨਾਲ ਹੈ।

Post Views: 52
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ajit pawarajit pawar latest newsajit pawar ncpajit pawar newsncp chief sharad pawarncp presidentsharad pawarsharad pawar book launchsharad pawar latest newssharad pawar latest speechsharad pawar livesharad pawar ncpsharad pawar ncp chiefsharad pawar newssharad pawar news todaysharad pawar on ajit pawarsharad pawar resignsharad pawar resign news livesharad pawar resignationsharad pawar resignssharad pawar speech
Previous Post

ਹੁਣ ਪਿੰਡਾਂ ‘ਚ ਸੀਵਰੇਜ ਦੀ ਸਮੱਸਿਆ ਦਾ ਹੋਵੇਗਾ ਸਥਾਈ ਹੱਲ

Next Post

ਸ਼ਿਵ ਸੈਨਾ ਨੇਤਾ ਹਰੀਸ਼ ਸਿੰਗਲਾ ਨੂੰ ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫਤਾਰ, ਰਾਜਨੀਤਿਕ ਰੰਜਿਸ਼ ਕਰਕੇ ਕੱਢੀ ਜਾ ਰਹੀ ਸਿਆਸੀ ਕਿੜ!

Next Post
ਸ਼ਿਵ ਸੈਨਾ ਨੇਤਾ ਹਰੀਸ਼ ਸਿੰਗਲਾ ਨੂੰ ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫਤਾਰ, ਰਾਜਨੀਤਿਕ ਰੰਜਿਸ਼ ਕਰਕੇ ਕੱਢੀ ਜਾ ਰਹੀ ਸਿਆਸੀ ਕਿੜ!

ਸ਼ਿਵ ਸੈਨਾ ਨੇਤਾ ਹਰੀਸ਼ ਸਿੰਗਲਾ ਨੂੰ ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫਤਾਰ, ਰਾਜਨੀਤਿਕ ਰੰਜਿਸ਼ ਕਰਕੇ ਕੱਢੀ ਜਾ ਰਹੀ ਸਿਆਸੀ ਕਿੜ!

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In