No Result
View All Result
Tuesday, October 14, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਔਰਤਾਂ ਨੂੰ ਰੱਖੜੀ ਦਾ ਤੋਹਫ਼ਾ; ਮੁੱਖ ਮੰਤਰੀ ਨੇ 5714 ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸਰਕਾਰ ਨੇ ਸੂਬੇ ਦੇ 35,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਸੂਬਾ ਸਰਕਾਰ ਨੇ ਪੰਜਾਬ ਵਿੱਚ ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ

admin by admin
August 31, 2023
in BREAKING, COVER STORY, PUNJAB
0
ਔਰਤਾਂ ਨੂੰ ਰੱਖੜੀ ਦਾ ਤੋਹਫ਼ਾ; ਮੁੱਖ ਮੰਤਰੀ ਨੇ 5714 ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਅੰਮ੍ਰਿਤਸਰ, 30 ਅਗਸਤ

ਪੰਜਾਬ ਵਿੱਚ ਔਰਤਾਂ ਨੂੰ ਰੱਖੜੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਭਰਤੀ ਲਈ 5714 ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਦੀ ਅਸੀਮ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਲਈ ਪੰਜਾਬ ਸਰਕਾਰ ਨੇ 35,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ ਅਤੇ ਨੌਜਵਾਨਾਂ ਨੂੰ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਾਰੇ ਮੁਲਾਜ਼ਮਾਂ ਅਤੇ ਵਰਕਰਾਂ ਦੀ ਭਲਾਈ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਰਿਕਾਰਡ ਗਿਣਤੀ ਨੌਕਰੀਆਂ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਭੂਮਿਕਾ ਅਹਿਮ ਹੁੰਦੀ ਹੈ ਕਿਉਂਕਿ ਉਹ ਛੋਟੀ ਉਮਰ ਵਿੱਚ ਬੱਚਿਆਂ ਦੇ ਭਵਿੱਖ ਦੇ ਨਕਸ਼ ਘੜਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਮੁੱਖ ਮੰਤਰੀ ਨੇ ਇਕੱਠ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਆਂਗਨਵਾੜੀ ਵਰਕਰਾਂ ਦੀ ਭਲਾਈ ਲਈ ਹੋਰ ਅਹਿਮ ਪਹਿਲਕਦਮੀਆਂ ਕਰੇਗੀ, ਜਿਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਨਿਭਾਉਣ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਰੱਖੜੀ ਦੇ ਤਿਉਹਾਰ ਮੌਕੇ ਆਂਗਨਵਾੜੀ ਵਰਕਰਾਂ ਨਾਲ ਸਾਂਝ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਹੁਣ ਧੀਆਂ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜ ਰਹੀਆਂ ਹਨ ਅਤੇ ਮਾਪਿਆਂ ਨੂੰ ਧੀ ਦਾ ਪਾਲਣ ਪੋਸ਼ਣ ਕਰਕੇ ਮਾਣ ਮਹਿਸੂਸ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੜਕੀਆਂ ਨੇ ਜ਼ਿੰਦਗੀ ਦੇ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ ਅਤੇ ਸਾਨੂੰ ਸਾਰਿਆਂ ਨੂੰ ਸਮਾਜ ਦੀ ਬਿਹਤਰੀ ਲਈ ਧੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਪਹਿਲਾਂ ਧੀਆਂ ਨੂੰ ‘ਕੁੜੀਆਂ-ਚਿੜੀਆਂ’ ਕਿਹਾ ਜਾਂਦਾ ਸੀ ਪਰ ਹੁਣ ਆਪਣੀ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਲਗਨ ਨਾਲ ਲੜਕੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਅਸਲ ‘ਚ ‘ਸ਼ੇਰਨੀਆਂ’ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਲੜਕੀਆਂ ਲਈ ਸਿੱਖਿਆ ਅਤੇ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਉਨ੍ਹਾਂ ਨੂੰ ਵੱਧ ਅਧਿਕਾਰ ਦੇਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਪੱਕਾ ਵਿਸ਼ਵਾਸ ਹੈ ਕਿ ਜੇ ਲੜਕੀਆਂ ਨੂੰ ਮੌਕਾ ਦਿੱਤਾ ਜਾਵੇ ਤਾਂ ਉਹ ਜ਼ਿੰਦਗੀ ਦੇ ਕਿਸੇ ਵੀ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਸਕਦੀਆਂ ਹਨ।

ਆਪਣੇ ਭ੍ਰਿਸ਼ਟ ਸਾਥੀਆਂ ਦੀ ਹਮਾਇਤ ਵਿੱਚ ਕਲਮ ਛੋੜ ਹੜਤਾਲ ਕਰਨ ਦੀ ਯੋਜਨਾ ਬਣਾ ਰਹੇ ਸਰਕਾਰੀ ਮੁਲਾਜ਼ਮਾਂ ਨੂੰ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਲਾਜ਼ਮਾਂ ਦਾ ਅਜਿਹਾ ਗੈਰ-ਜ਼ਿੰਮੇਵਾਰਾਨਾ ਵਤੀਰਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰੀ ਮੁਲਾਜ਼ਮਾਂ ਦੀਆਂ ਹੜਤਾਲਾਂ ਕਾਰਨ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਹਮੇਸ਼ਾ ਤਿਆਰ-ਬਰ-ਤਿਆਰ ਹੈ ਪਰ ਉਹ ਉਨ੍ਹਾਂ ਲੋਕਾਂ ਦੀ ਹਮਾਇਤ ਵਿੱਚ ਕੀਤੀ ਜਾਣ ਵਾਲੀ ਬਲੈਕਮੇਲਿੰਗ ਨੂੰ ਵੀ ਬਰਦਾਸ਼ਤ ਨਹੀਂ ਕਰਨਗੇ, ਜਿਨ੍ਹਾਂ ਨੂੰ ਲੋਕਾਂ ਦੀ ਲੁੱਟ ਕਰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਲਾਜ਼ਮੀ ਸੇਵਾਵਾਂ ਐਕਟ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਨ੍ਹਾਂ ਕਰਮਚਾਰੀਆਂ ਵੱਲੋਂ ਛੁੱਟੀ ‘ਤੇ ਜਾਣ ਦੀ ਸੂਰਤ ਵਿੱਚ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ।

ਮੁੱਖ ਮੰਤਰੀ ਨੇ ਭਾਵੁਕ ਲਹਿਜੇ ਨਾਲ ਕਿਹਾ ਕਿ ਉਨ੍ਹਾਂ ਦੀ ਮਾਂ ਸੰਗਰੂਰ ਵਿੱਚ ਆਪਣੇ ਜੱਦੀ ਪਿੰਡ ਵਿੱਚ ਰਹਿਣਾ ਪਸੰਦ ਕਰਦੇ ਹਨ ਅਤੇ ਉਨ੍ਹਾਂ ਨੂੰ ਆਪਣੀ ਮਾਂ ਨੂੰ ਮਿਲੇ 40 ਦਿਨ ਤੋਂ ਵੱਧ ਹੋ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਪੰਜਾਬ ਦੀ ਤਨਦੇਹੀ ਨਾਲ ਸੇਵਾ ਕਰਨ ਦੇ ਰਾਹ ਵਿੱਚ ਰੁਕਾਵਟ ਨਹੀਂ ਬਣੇਗੀ ਕਿਉਂਕਿ ਪੰਜਾਬ ਦੀਆਂ ਸਾਰੀਆਂ ਬਜ਼ੁਰਗ ਮਾਵਾਂ ਦਾ ਅਸ਼ੀਰਵਾਦ ਉਨ੍ਹਾਂ ਦੇ ਨਾਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਵੀ ਉਨ੍ਹਾਂ ਦੇ ਮਾਤਾ ਜੀ ਪਿੰਡਾਂ ਦਾ ਦੌਰਾ ਕਰਨ ਵੇਲੇ ਬਜ਼ੁਰਗਾਂ ਨੂੰ ਮਿਲਦੇ ਅਤੇ ਉਨ੍ਹਾਂ ਦੇ ਪੈਰ ਛੂੰਹਦੇ ਦੇਖਦੇ ਹਨ ਤਾਂ ਉਨ੍ਹਾਂ ਨੂੰ ਮਾਣ ਮਹਿਸੂਸ ਹੁੰਦਾ ਹੈ ਕਿ ਉਨ੍ਹਾਂ ਦਾ ਪੁੱਤਰ ਸੂਬੇ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਿਹਾ ਹੈ ਅਤੇ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰ ਲਈ ਪੂਰੀ ਵਾਹ ਲਾ ਰਿਹਾ ਹੈ।

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੇਰੋਜ਼ਗਾਰੀ ਅਤੇ ਭ੍ਰਿਸ਼ਟਾਚਾਰ ਦੇ ਬੇਲਗਾਮ ਹੋਣ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਦੇ ਧੀਆਂ-ਪੁੱਤਰਾਂ ਨੂੰ ਅਖ਼ਤਿਆਰ ਦੇ ਕੇ ਸੂਬੇ ਦੀ ਰਾਜਨੀਤੀ ਵਿੱਚ ਇੱਕ ਸਿਫ਼ਤੀ ਤਬਦੀਲੀ ਲਿਆਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਆਪਣੇ ਸ਼ਾਸਨਕਾਲ ਦੌਰਾਨ ਆਪਣੇ ਆਪ ਨੂੰ ਮਹਿਲਾਂ ਵਿੱਚ ਕੈਦ ਕਰ ਲਿਆ ਸੀ, ਉਨ੍ਹਾਂ ਨੂੰ ਲੋਕਾਂ ਨੇ ਸਿਆਸੀ ਗੁਮਨਾਮੀ ਵਿੱਚ ਧੱਕ ਦਿੱਤਾ ਹੈ ਅਤੇ ਹੁਣ ਇੱਕ ਲੋਕ-ਪੱਖੀ ਸਰਕਾਰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰ ਰਹੀ ਹੈ।

ਇਸ ਮੌਕੇ ਇਕ ਆਂਗਣਵਾੜੀ ਵਰਕਰ ਨੇ ਸਟੇਜ ‘ਤੇ ਮੁੱਖ ਮੰਤਰੀ ਨੂੰ ਰੱਖੜੀ  ਵੀ ਬੰਨ੍ਹੀ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ ਅਤੇ ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਸਨ।

Post Views: 115
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: @Bhagwant Mannbhagwant maanbhagwant maan aapbhagwant maan latest newsbhagwant maan livebhagwant maan newsbhagwant maan speechbhagwant mann aapbhagwant mann latest newsbhagwant mann latest speechbhagwant mann livebhagwant mann newsbhagwant mann speechcm bhagwant maancm bhagwant mannlatest punjabi newsPunjabpunjab cm bhagwant mannpunjabi news
Previous Post

ਮਾਨ ਸਰਕਾਰ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ-ਹਰਪਾਲ ਸਿੰਘ ਚੀਮਾ

Next Post

*ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ ਲੁਧਿਆਣਾ ਵਾਸੀ ਤੋਂ 25 ਲੱਖ ਰੁਪਏ ਦੇ ਚੈੱਕ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਦੋ ਸਾਬਕਾ ਫੌਜੀਆਂ ਸਮੇਤ ਤਿੰਨ ਗ੍ਰਿਫ਼ਤਾਰ *

Next Post
*ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ ਲੁਧਿਆਣਾ ਵਾਸੀ ਤੋਂ 25 ਲੱਖ ਰੁਪਏ ਦੇ ਚੈੱਕ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਦੋ ਸਾਬਕਾ ਫੌਜੀਆਂ ਸਮੇਤ ਤਿੰਨ ਗ੍ਰਿਫ਼ਤਾਰ *

*ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ ਲੁਧਿਆਣਾ ਵਾਸੀ ਤੋਂ 25 ਲੱਖ ਰੁਪਏ ਦੇ ਚੈੱਕ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਦੋ ਸਾਬਕਾ ਫੌਜੀਆਂ ਸਮੇਤ ਤਿੰਨ ਗ੍ਰਿਫ਼ਤਾਰ *

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In