LPU ਦੇ ਗੇਟ ‘ਤੇ ਚੱਲੀਆਂ ਗੋਲੀਆਂ, ਇੱਕ ਦੀ ਮੌਤ, 2 ਜ਼ਖ਼ਮੀ, 30 ਬਦਮਾਸ਼ਾਂ ਨੇ ਕੀਤਾ ਕਾਤਲਾਨਾ ਹਮਲਾ
ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਲਾਅ ਗੇਟ ਕੋਲ ਖੜ੍ਹੇ ਨੌਜਵਾਨਾਂ ‘ਤੇ 30 ਦੇ ਕਰੀਬ ਹਥਿਆਰਬੰਦ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਬਦਮਾਸ਼ਾਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਅਤੇ ਪਿਸਤੌਲ ਸਨ। ਉਨ੍ਹਾਂ ਉੱਥੇ ਤਾਬੜਤੋੜ ਗੋਲੀਆਂ ਵੀ ਚਲਾਈਆਂ। ਇਸ ਹਮਲੇ ਵਿੱਚ ਇੱਕ ਨੌਜਵਾਨ ਜਿਸ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਸਿੰਘਪੁਰ ਵਜੋਂ ਹੋਈ ਹੈ, ਉਸ ਦੀ ਮੌਤ ਹੋ ਗਈ ਹੈ। ਜਦੋਂ ਕਿ ਹਮਲੇ ਵਿੱਚ ਦੋ ਨੌਜਵਾਨ ਜ਼ਖ਼ਮੀ ਹੋ ਗਏ ਹਨ। ਉਸ ਨੇ ਦੱਸਿਆ ਕਿ ਉਸ ਦਾ ਭਰਾ ਹਰਪ੍ਰੀਤ ਅਤੇ ਦੋਸਤ ਸੌਰਭ ਆਪਣੇ ਦੋਸਤ ਮਨੀ ਨੂੰ ਛੱਡਣ ਲਈ ਕਿਸੇ ਹੋਰ ਪੀਜੀ ਜਾ ਰਹੇ ਸਨ। ਉਹ ਲਾਅ ਗੇਟ ਕੋਲ ਖੜ੍ਹਾ ਸੀ। ਇਸ ਦੌਰਾਨ ਕਰੀਬ 25 ਤੋਂ 30 ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਆਏ। ਸਾਰਿਆਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਸਨ। ਉਨ੍ਹਾਂ ਨੇ ਹਮਲਾ ਕਰ ਦਿੱਤਾ।