No Result
View All Result
Wednesday, October 7, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਖੇਤੀਬਾੜੀ ਵਿਭਾਗ ਨੇ ਸਰਕਲ ਦੌਣਕਲਾਂ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ

admin by admin
September 28, 2023
in BREAKING, COVER STORY, PUNJAB
0
ਖੇਤੀਬਾੜੀ ਵਿਭਾਗ ਨੇ ਸਰਕਲ ਦੌਣਕਲਾਂ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 28 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਪਟਿਆਲਾ ਡਾ. ਇਸ਼ਮਤ ਵਿਜੈ ਸਿੰਘ ਦੀ ਅਗਵਾਈ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਬਲਾਕ ਖੇਤੀਬਾੜੀ ਅਫ਼ਸਰ ਅਵਨਿੰਦਰ ਸਿੰਘ ਮਾਨ ਵੱਲੋਂ ਬਲਾਕ ਪਟਿਆਲਾ ਦੇ ਪਿੰਡਾਂ ਸ਼ੰਕਰਪੁਰ, ਭੱਠਲਾ, ਦੌਣਕਲਾਂ, ਰਸੂਲਪੁਰਾ ਜੋੜਾ ਅਤੇ ਰਾਏਪੁਰ ਮੰਡਲਾਂ ਦੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ, ਝੋਨੇ ਦੀ ਸਿੱਧੀ ਬਿਜਾਈ, ਫ਼ਸਲੀ ਵਿਭਿੰਨਤਾ ਅਤੇ ਕਣਕ ਦੀ ਬਿਜਾਈ ਸਬੰਧੀ ਜਾਗਰੂਕਤਾ ਕੈਂਪ ਰਾਹੀ ਜਾਗਰੂਕ ਕੀਤਾ ਗਿਆ।
ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਵਿੰਦਰਪਾਲ ਸਿੰਘ ਚੱਠਾ ਵੱਲੋਂ ਪਿੰਡ ਸ਼ੰਕਰਪੁਰ ਵਿਖੇ ਬੱਸ ਰਾਹੀ ਲਿਆਂਦੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਅਪੀਲ ਕੀਤੀ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ, ਮਿੱਤਰ ਕੀੜੇ ਬਚਾਉਣ ਅਤੇ ਖਾਦਾਂ ਦੀ ਵਰਤੋਂ ਘਟਾਉਣ ਵਿਚ ਆਪਣਾ ਯੋਗਦਾਨ ਪਾਉਣ। ਇਸ ਉਪਰੰਤ ਇਨ੍ਹਾਂ ਪਿੰਡਾਂ ਦੇ ਲਗਭਗ 70 ਕਿਸਾਨਾਂ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਨਾਭਾ ਵਿਖੇ ਐਕਸਪੋਜਰ ਵਿਜਿਟ ਵੀ ਕਰਵਾਈ ਗਈ, ਜਿੱਥੇ ਕਿਸਾਨਾਂ ਨੇ ਵੱਖ-ਵੱਖ ਪ੍ਰਦਰਸ਼ਨੀਆਂ ਦੇਖੀਆਂ ਅਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਇੰਸਦਾਨਾਂ ਕੋਲ ਹਾੜ੍ਹੀ ਦੀਆਂ ਫ਼ਸਲਾਂ ਦੀ ਤਕਨੀਕੀ ਜਾਣਕਾਰੀ ਪ੍ਰਾਪਤ ਕੀਤੀ। ਇਸ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ ਪਿੰਡ ਦੌਣ ਕਲਾਂ ਦੇ ਕਿਸਾਨ ਲਾਭ ਸਿੰਘ, ਪਿੰਡ ਭੱਠਲਾ ਦੇ ਕਿਸਾਨ ਸੁਖਚੈਨ ਸਿੰਘ ਅਤੇ ਪਿੰਡ ਰਾਏਪੁਰ ਮੰਡਲਾਂ ਦੇ ਕਿਸਾਨ ਹਰਦੀਪ ਸਿੰਘ ਨੂੰ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਜੀ ਵੱਲੋਂ ਖੇਤੀਬਾੜੀ ਦੇ ਕੰਮਾਂ ਵਿੱਚ ਅਹਿਮ ਯੋਗਦਾਨ ਪਾਉਣ ਲਈ ਪ੍ਰਸੰਸਾ ਪੱਤਰ ਦਿੱਤੇ ਗਏ।
ਡਾ. ਰਵਿੰਦਰਪਾਲ ਸਿੰਘ ਚੱਠਾ ਨੇ ਉਹਨਾਂ ਕਿਸਾਨਾਂ ਨੂੰ ਜਿਨ੍ਹਾਂ ਦੀ ਪੀ.ਐਮ.ਕਿਸਾਨ ਨਿਧੀ ਸਕੀਮ ਤਹਿਤ ਕਿਸ਼ਤ ਬੰਦ ਹੋ ਚੁੱਕੀ ਹੈ, ਉਹਨਾਂ ਨੂੰ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ ਲਈ ਕਿਹਾ ਅਤੇ ਕਿਸਾਨ ਹਰਦੀਪ ਸਿੰਘ, ਸੁਖਚੈਨ ਸਿੰਘ, ਅਮੀਰ ਸਿੰਘ, ਰਣਜੀਤ ਸਿੰਘ, ਮਨਜਿੰਦਰ ਸਿੰਘ ਵਾਹਲਾਂ, ਪਰਮਿੰਦਰ ਸਿੰਘ, ਜੀਤ ਸਿੰਘ ਦਾ ਕਿਸਾਨਾਂ ਨੂੰ ਇਕੱਤਰ ਕਰਨ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਇਸ ਕੈਂਪ ਵਿਚ ਖੇਤੀਬਾੜੀ ਵਿਭਾਗ ਦੇ ਏ.ਟੀ.ਐਮ. ਕਮਲਦੀਪ ਸਿੰਘ ਅਤੇ ਗੁਰਦੀਪ ਸਿੰਘ ਨੇ ਭਾਗ ਲਿਆ।

Post Views: 80
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਸਿਵਲ ਏਵੀਏਸ਼ਨ ਕਲੱਬ ਅਤੇ ਇਸ ਦੇ ਆਲੇ ਦੁਆਲੇ ਦੇ 5 ਕਿਲੋਮੀਟਰ ਖੇਤਰ ਨੂੰ ਨੋ ਫਲਾਇੰਗ ਜੋਨ ਤੇ ਨੋ ਡਰੋਨ ਜੋਨ ਐਲਾਨਿਆ

Next Post

ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਵੱਲੋਂ ਕਿਸਾਨ ਯੂਨੀਅਨਾਂ ਨਾਲ ਵਿਚਾਰ-ਵਟਾਂਦਰੇ ਸਾਂਝੇ ਕੀਤੇ

Next Post
ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਵੱਲੋਂ ਕਿਸਾਨ ਯੂਨੀਅਨਾਂ ਨਾਲ ਵਿਚਾਰ-ਵਟਾਂਦਰੇ ਸਾਂਝੇ ਕੀਤੇ

ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਵੱਲੋਂ ਕਿਸਾਨ ਯੂਨੀਅਨਾਂ ਨਾਲ ਵਿਚਾਰ-ਵਟਾਂਦਰੇ ਸਾਂਝੇ ਕੀਤੇ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800