No Result
View All Result
Wednesday, October 7, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਤਿਉਹਾਰਾਂ ਦਾ ਸੀਜ਼ਨ: ਪੰਜਾਬ ਪੁਲਿਸ ਵੱਲੋਂ ਤਲਾਸ਼ੀ ਅਭਿਆਨ ਜਾਰੀ, ਸੂਬੇ ਭਰ ’ਚ ਬੱਸ ਅੱਡਿਆਂ ’ਤੇ ਲੋਕਾਂ ਕੀਤੀ ਚੈਕਿੰਗ 

admin by admin
October 23, 2023
in BREAKING, COVER STORY, PUNJAB
0
ਤਿਉਹਾਰਾਂ ਦਾ ਸੀਜ਼ਨ: ਪੰਜਾਬ ਪੁਲਿਸ ਵੱਲੋਂ ਤਲਾਸ਼ੀ ਅਭਿਆਨ ਜਾਰੀ, ਸੂਬੇ ਭਰ ’ਚ ਬੱਸ ਅੱਡਿਆਂ ’ਤੇ ਲੋਕਾਂ ਕੀਤੀ ਚੈਕਿੰਗ 
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

 

– ਪੰਜਾਬ ਪੁਲਿਸ ਨੇ 32 ਵਿਅਕਤੀਆਂ ਨੂੰ ਪੁੱਛਗਿੱਛ ਲਈ  ਹਿਰਾਸਤ ’ਚ ਲਿਆ, 4 ਗਿਫ਼ਤਾਰ

 

– ਰਾਜ ਭਰ ਵਿੱਚ 152 ਬੱਸ ਅੱਡਿਆਂ ’ਤੇ 233 ਪੁਲਿਸ ਟੀਮਾਂ ਨੇ 3142 ਵਿਅਕਤੀਆਂ ਦੀ ਕੀਤੀ ਚੈਕਿੰਗ

 

ਚੰਡੀਗੜ੍ਹ, 23 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)

 

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਆਪਣੀ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ) ਨੂੰ ਜਾਰੀ ਰੱਖਦੇ ਹੋਏ ਸੋਮਵਾਰ ਨੂੰ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਦੀ ਤਲਾਸ਼ੀ ਕੀਤੀ। ਇਹ ਆਪ੍ਰੇਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਦੇ ਮੱਦੇਨਜ਼ਰ ਚਲਾਈ ਮੁਹਿੰਮ ਦੇ ਹਿੱਸੇ ਵਜੋਂ ਚਲਾਇਆ ਗਿਆ।

 

ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ ਸ੍ਰੀ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ  28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਦੁਪਹਿਰ 12 ਵਜੇ ਤੋਂ ਦੁਪਹਿਰ 2 ਵਜੇ ਤੱਕ ਇਹ ਤਲਾਸ਼ੀ ਅਭਿਆਨ ਚਲਾਇਆ  ਗਿਆ, ਜਿਸ ਤਹਿਤ ਪੁਲਿਸ ਟੀਮਾਂ ਨੇ ਸੁੰਘਣ ਵਾਲੇ ਕੁੱਤਿਆਂ ਦੀ ਮਦਦ ਨਾਲ ਬੱਸ ਸਟੈਂਡਾਂ ’ਤੇ ਆਉਣ – ਜਾਣ ਵਾਲੇ ਲੋਕਾਂ ਦੀ ਚੈਕਿੰਗ ਕੀਤੀ। ਪੁਲਿਸ ਟੀਮਾਂ ਨੇ ਵੈਰੀਫਿਕੇਸ਼ਨ ਲਈ ਸ਼ੱਕੀ ਲੋਕਾਂ ਨੂੰ ਵੀ ਹਿਰਾਸਤ ਵਿੱਚ ਲਿਆ ਹੈ।

 

ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਜ਼ਿਲਿ੍ਹਆਂ ਦੇ ਸਾਰੇ ਬੱਸ ਅੱਡਿਆਂ ਦੀ ਚੰਗੀ ਤਰ੍ਹਾਂ ਘੇਰਾਬੰਦੀ ਕਰਨ ਅਤੇ ਬਾਰੀਕੀ ਨਾਲ ਤਲਾਸ਼ੀ ਲੈਣ ਲਈ ਕਿਹਾ ਗਿਆ ਸੀ। ਇਸ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਐਸ.ਪੀ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਵੱਧ ਤੋਂ ਵੱਧ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ । ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਹਲੀਮੀ ਨਾਲ ਪੇਸ਼ ਆਉਣ।”

 

ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਬੱਸ ਅੱਡਿਆਂ ’ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਸੂਬੇ ਭਰ ’ਚ 233 ਪੈਟਰੋਲਿੰਗ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ, ਜਿਨ੍ਹਾਂ ’ਚ 3000 ਪੁਲਸ ਕਰਮਚਾਰੀ ਸ਼ਾਮਲ ਸਨ। ਇਸ ਦੌਰਾਨ ਆਮ ਲੋਕਾਂ ਦੀ ਘੱਟ ਤੋਂ ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿ ਆ। ਉਨ੍ਹਾਂ ਦੱਸਿਆ ਕਿ ਸੂਬੇ ਦੇ ਲਗਭਗ 152 ਬੱਸ ਅੱਡਿਆਂ ’ਤੇ ਕੀਤੇ ਗਏ ਅਪਰੇਸ਼ਨ ਦੌਰਾਨ 3142 ਵਿਅਕਤੀਆਂ ਦੀ ਚੈਕਿੰਗ ਕੀਤੀ ਗਈ।

 

ਆਪ੍ਰੇਸ਼ਨ ਦੇ ਨਤੀਜਿਆਂ ਬਾਰੇ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ 32 ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ, ਜਦੋਂ ਕਿ ਕਾਰਵਾਈ ਦੌਰਾਨ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲੀਸ ਟੀਮਾਂ ਨੇ ਮੁਲਜ਼ਮਾਂ ਕੋਲੋਂ 15000 ਰੁਪਏ ਡਰੱਗ ਮਨੀ, 15 ਗ੍ਰਾਮ ਹੈਰੋਇਨ ਅਤੇ 4 ਕਿਲੋ ਭੁੱਕੀ ਬਰਾਮਦ ਕਰਨ ਤੋਂ ਇਲਾਵਾ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਹੈ।

 

ਸਪੈਸ਼ਨ ਡੀਜੀਪੀ ਅਰਪਿਤ ਸ਼ੁਕਲਾ ਨੇ ਦੁਹਰਾਇਆ ਕਿ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।
Post Views: 68
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਮੁੱਖ ਮੰਤਰੀ ਵੱਲੋਂ ਮਹਾਨ ਕ੍ਰਿਕਟਰ ਬਿਸ਼ਨ ਸਿੰਘ ਬੇਦੀ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

Next Post

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਖੇਮਕਰਨ ਤੋਂ ਚੰਡੀਗੜ੍ਹ ਅਤੇ ਤਰਨ ਤਾਰਨ ਤੋਂ ਸ੍ਰੀ ਮੁਕਤਸਰ ਸਾਹਿਬ ਲਈ ਆਪਣੀ ਕਿਸਮ ਦੀਆਂ ਪਹਿਲੀਆਂ ਸਿੱਧੀਆਂ ਬੱਸਾਂ ਹਰੀ ਝੰਡੀ ਵਿਖਾ ਕੇ ਰਵਾਨਾ

Next Post
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਖੇਮਕਰਨ ਤੋਂ ਚੰਡੀਗੜ੍ਹ ਅਤੇ ਤਰਨ ਤਾਰਨ ਤੋਂ ਸ੍ਰੀ ਮੁਕਤਸਰ ਸਾਹਿਬ ਲਈ ਆਪਣੀ ਕਿਸਮ ਦੀਆਂ ਪਹਿਲੀਆਂ ਸਿੱਧੀਆਂ ਬੱਸਾਂ ਹਰੀ ਝੰਡੀ ਵਿਖਾ ਕੇ ਰਵਾਨਾ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਖੇਮਕਰਨ ਤੋਂ ਚੰਡੀਗੜ੍ਹ ਅਤੇ ਤਰਨ ਤਾਰਨ ਤੋਂ ਸ੍ਰੀ ਮੁਕਤਸਰ ਸਾਹਿਬ ਲਈ ਆਪਣੀ ਕਿਸਮ ਦੀਆਂ ਪਹਿਲੀਆਂ ਸਿੱਧੀਆਂ ਬੱਸਾਂ ਹਰੀ ਝੰਡੀ ਵਿਖਾ ਕੇ ਰਵਾਨਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800