ਕਿਸੇ ਨੇ ਕੇਰਲ ਰਾਜ ਪੁਲੀਸ ਹੈੱਡਕੁਆਰਟਰ ਨੂੰ ਫੋਨ ਕਰਕੇ ਮੁੱਖ ਮੰਤਰੀ ਪਿਨਾਰਈ ਵਜਿਯਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੁਲੀਸ ਨੇ ਅੱਜ ਕਿ ਬੁੱਧਵਾਰ ਸ਼ਾਮ ਨੂੰ ਪੁਲੀਸ ਹੈੱਡਕੁਆਰਟਰ ਦੇ ਕੰਟਰੋਲ ਰੂਮ ‘ਤੇ ਫੋਨ ਕਰਕੇ ਇਹ ਧਮਕੀ ਦਿੱਤੀ ਗਈ ਸੀ। ਮੀਡੀਆ ਵਿੱਚ ਫੈਲੀਆਂ ਕੁਝ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਇਹ ਫੋਨ ਕਾਲ ਨਾਬਾਲਗ ਲੜਕੇ ਵੱਲੋਂ ਕੀਤੀ ਗਈ ਸੀ। ਪੁਲੀਸ ਨੇ ਕਿਹਾ ਕਿ ਉਹ ਮਾਮਲੇ ਦੀ ਸਾਰੇ ਪਹਿਲੂਆਂ ‘ਤੇ ਜਾਂਚ ਕਰ ਰਹੀ ਹੈ ਤੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ।