ਨਵੀਂ ਦਿੱਲੀ, 6 ਨਵੰਬਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਦੀਵਾਲੀ ‘ਤੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦੇਣ ਦਾ ਐਲਾਨ ਕੀਤਾ ਹੈ। ਸਰਕਾਰ ਨੇ ਆਪਣੇ 80 ਹਜ਼ਾਰ ਕਰਮਚਾਰੀਆਂ ਨੂੰ 7-7 ਹਜ਼ਾਰ ਰੁਪਏ ਬੋਨਸ ਦੇਣ ਦਾ ਫੈਸਲਾ ਕੀਤਾ ਹੈ। ਬੋਨਸ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਦੀਵਾਲੀ ‘ਤੇ ਗਰੁੱਪ ਬੀ ਦੇ ਨਾਨ-ਗਜ਼ਟਿਡ ਅਤੇ ਗਰੁੱਪ ਸੀ ਦੇ ਕਰਮਚਾਰੀਆਂ ਨੂੰ ਇਹ ਬੋਨਸ ਦੇਵੇਗੀ। ਸ੍ਰੀ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕਰਕੇ ਕਰਮਚਾਰੀਆਂ ਨੂੰ ਜਾਣਕਾਰੀ ਦਿੱਤੀ। ਸਾਰਿਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।