No Result
View All Result
Thursday, October 8, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਭਾਰਤ ਵੱਲੋਂ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਬਹਾਲ

admin by admin
November 23, 2023
in BREAKING, COVER STORY, INDIA, National
0
ਭਾਰਤ ਵੱਲੋਂ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਬਹਾਲ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਵੀਂ ਦਿੱਲੀ, 22 ਨਵੰਬਰ

ਗਰਮਖ਼ਿਆਲੀ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿਚਕਾਰ ਪੈਦਾ ਹੋਏ ਤਣਾਅ ਦਰਮਿਆਨ ਨਵੀਂ ਦਿੱਲੀ ਨੇ ਕੈਨੇਡੀਅਨ ਨਾਗਰਿਕਾਂ ਲਈ ਇਲੈਕਟ੍ਰਾਨਿਕ ਵੀਜ਼ਾ ਸੇਵਾਵਾਂ ਕਰੀਬ ਦੋ ਮਹੀਨਿਆਂ ਮਗਰੋਂ ਬਹਾਲ ਕਰ ਦਿੱਤੀਆਂ ਹਨ। ਸੂਤਰਾਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਕਿ ਦੋਵੇਂ ਮੁਲਕਾਂ ਵਿਚਕਾਰ ਸਬੰਧ ਕੁਝ ਹੱਦ ਤੱਕ ਸੁਧਰਨੇ ਸ਼ੁਰੂ ਹੋ ਗਏ ਹਨ। ਪਿਛਲੇ ਮਹੀਨੇ ਕੁਝ ਸ਼ਰਤਾਂ ਤਹਿਤ ਖਾਸ ਚਾਰ ਵਰਗਾਂ ਲਈ ਵੀਜ਼ਾ ਸੇਵਾਵਾਂ ਚਾਲੂ ਕਰ ਦਿੱਤੀਆਂ ਗਈਆਂ ਸਨ ਪਰ ਆਮ ਵਰਤੇ ਜਾਣ ਵਾਲੇ ਈ-ਵੀਜ਼ੇ ਦੀ ਸੇਵਾ ਬਹਾਲ ਨਹੀਂ ਕੀਤੀ ਗਈ ਸੀ। ਭਾਰਤ ਨੇ ਐਂਟਰੀ ਵੀਜ਼ਾ, ਬਿਜ਼ਨਸ ਵੀਜ਼ਾ, ਮੈਡੀਕਲ ਵੀਜ਼ਾ ਅਤੇ ਕਾਨਫਰੰਸ ਵੀਜ਼ਾ ਦੀਆਂ ਕੈਨੇਡਾ ’ਚ ਸੇਵਾਵਾਂ 26 ਅਕਤੂਬਰ ਤੋਂ ਬਹਾਲ ਕਰਨ ਦਾ ਫ਼ੈਸਲਾ ਲਿਆ ਸੀ। ਕੈਨੇਡਾ ਆਧਾਰਿਤ ਸੀਟੀਵੀ ਨਿਊਜ਼ ਨੇ ਭਾਰਤ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਸੀ ਕਿ ਆਰਜ਼ੀ ਤੌਰ ’ਤੇ ਵੀਜ਼ਾ ਸੇਵਾਵਾਂ ਬਹਾਲ ਕਰਨ ਦਾ ਫ਼ੈਸਲਾ ਚੰਗਾ ਸੰਕੇਤ ਹੈ। ਉਨ੍ਹਾਂ ਕਿਹਾ ਸੀ ਕਿ ਵੀਜ਼ਾ ਸੇਵਾਵਾਂ ਮੁਅੱਤਲ ਨਹੀਂ ਹੋਣੀਆਂ ਚਾਹੀਦੀਆਂ ਸਨ। ਸਰਕਾਰੀ ਅਤੇ ਕੂਟਨੀਤਕ ਮਿਸ਼ਨਾਂ ਲਈ ਭਾਰਤੀ ਆਊਟਸੋਰਸਿੰਗ ਸੇਵਾ ਪ੍ਰਦਾਨ ਕਰਨ ਵਾਲੀ ਬੀਐੱਲਐੱਸ ਇੰਟਰਨੈਸ਼ਨਲ ਸਰਵਿਸਿਜ਼ ਲਿਮਟਿਡ ਦੀ ਵੈੱਬਸਾਈਟ ’ਤੇ ਸਤੰਬਰ ’ਚ ਆਖਿਆ ਗਿਆ ਸੀ,‘‘ਭਾਰਤੀ ਮਿਸ਼ਨ ਤੋਂ ਅਹਿਮ ਨੋਟਿਸ: ਵਿਸ਼ੇਸ਼ ਕਾਰਨਾਂ ਕਰਕੇ 21 ਸਤੰਬਰ ਤੋਂ ਭਾਰਤੀ ਵੀਜ਼ਾ ਸੇਵਾਵਾਂ ਅਗਲੇ ਨੋਟਿਸ ਤੱਕ ਮੁਅੱਤਲ ਕੀਤੀਆਂ ਜਾਂਦੀਆਂ ਹਨ। ਹੋਰ ਨਵੀਂ ਜਾਣਕਾਰੀ ਲਈ ਬੀਐੱਲਐੱਸ ਦੀ ਵੈੱਬਸਾਈਟ ਚੈੱਕ ਕਰਦੇ ਰਹੋ।’’ ਭਾਰਤ ਅਤੇ ਕੈਨੇਡਾ ਵਿਚਕਾਰ ਸਤੰਬਰ ’ਚ ਉਸ ਸਮੇਂ ਤਣਾਅ ਪੈਦਾ ਹੋ ਗਿਆ ਸੀ ਜਦੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਗਰਮਖ਼ਿਆਲੀ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ’ਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਦੇ ਦੋਸ਼ ਲਾਏ ਸਨ। ਭਾਰਤ ਨੇ ਨਿੱਝਰ ਨੂੰ 2020 ’ਚ ਅਤਿਵਾਦੀ ਵਜੋਂ ਨਾਮਜ਼ਦ ਕੀਤਾ ਸੀ। ਭਾਰਤ ਨੇ ਟਰੂਡੋ ਵੱਲੋਂ ਲਾਏ ਗਏ ਦੋਸ਼ਾਂ ਨੂੰ ਬਕਵਾਸ ਕਰਾਰ ਦਿੰਦਿਆਂ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਸੀ। ਇਸ ਦੇ ਕੁਝ ਦਿਨਾਂ ਮਗਰੋਂ ਭਾਰਤ ਨੇ ਐਲਾਨ ਕੀਤਾ ਸੀ ਕਿ ਉਹ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ੇ ਜਾਰੀ ਕਰਨਾ ਆਰਜ਼ੀ ਤੌਰ ’ਤੇ ਮੁਅੱਤਲ ਕਰ ਰਿਹਾ ਹੈ। ਨਵੀਂ ਦਿੱਲੀ ਨੇ ਕੈਨੇਡਾ ਨੂੰ ਕਿਹਾ ਸੀ ਕਿ ਉਹ ਭਾਰਤ ’ਚ ਆਪਣੇ ਸਫ਼ਾਰਤੀ ਅਮਲੇ ਦੀ ਗਿਣਤੀ ਘਟਾਏ। ਉਨ੍ਹਾਂ ਕੈਨੇਡਾ ਨੂੰ ਅਤਿਵਾਦੀਆਂ ਅਤੇ ਭਾਰਤ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤੀ ਨਾਲ ਸਿੱਝਣ ਦੀ ਵੀ ਮੰਗ ਕੀਤੀ ਸੀ। -ਏਜੰਸੀ

Post Views: 196
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: australia tourist visa for indiancanada india relationscanadian nationalscanadian pm speech on indiae-conference visa for indiae-visae-visa servicee-visa to indiaevisa for canadianIndiaindia canada relationsindia resumes visa serviceindia resumes visa servicesindia suspends visa services for canadiansindia tourist visa for canadian citizensindia visa services canadavisa services india canadawhy india suspended e visa for canada
Previous Post

ਪੰਜਾਬ ਵਿਧਾਨ ਸਭਾ ਦਾ ਇਜਲਾਸ 28 ਨਵੰਬਰ ਨੂੰ

Next Post

ਭਾਰਤੀ ਨੌਜਵਾਨ ਖਿਡਾਰੀਆਂ ਦੀ ਆਸਟਰੇਲੀਆ ਸਾਹਮਣੇ ਹੋਵੇਗੀ ਪ੍ਰੀਖਿਆ

Next Post

ਭਾਰਤੀ ਨੌਜਵਾਨ ਖਿਡਾਰੀਆਂ ਦੀ ਆਸਟਰੇਲੀਆ ਸਾਹਮਣੇ ਹੋਵੇਗੀ ਪ੍ਰੀਖਿਆ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800